ਸਾਡੇ ਨਾਲ ਸ਼ਾਮਲ

Follow us

22.5 C
Chandigarh
Tuesday, February 10, 2026
More
    Home Breaking News ਪੰਜਾਬ ਦੀ ਐਨ.ਐ...

    ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

    NSS Award
    ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

    ਮੀਤ ਹੇਅਰ ਨੇ ਸ਼੍ਰੇਆ ਮੈਣੀ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ ‘ਤੇ ਦਿੱਤੀ ਵਧਾਈ

    (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਨੂੰ ਉਨਾਂ ਦੇ ਸ਼ਾਨਦਾਰ ਲੋਕ ਭਲਾਈ ਦੇ ਕਾਰਜਾਂ ਅਤੇ ਐਨ.ਐਸ.ਐਸ. ਵਲੰਟੀਅਰ ਵਜੋਂ ਉਤਸ਼ਾਹੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਕੇਂਦਰੀ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ 2021-22 ਲਈ ਐਨ.ਐਸ.ਐਸ. ਐਵਾਰਡ (NSS Award) (ਵਲੰਟੀਅਰ ਸ਼੍ਰੇਣੀ) ਲਈ ਚੁਣਿਆ ਗਿਆ ਹੈ। ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨਾਂ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ। ਸ਼੍ਰੇਆ ਮੈਣੀ ਪੰਜਾਬ ਦੇ ਉਨਾਂ ਨੌਜਵਾਨਾਂ ਲਈ ਮਾਰਗਦਰਸ਼ਕ ਹੈ, ਜਿਨਾਂ ਨੇ ਐਨ.ਐਸ.ਐਸ. ਵਲੰਟੀਅਰ ਵਜੋਂ ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ।

    ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51000 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

    ਏਪੀਜੇ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇੰਜਨੀਅਰਿੰਗ ਟੈਕਨੀਕਲ ਕੈਂਪਸ, ਜਲੰਧਰ ਦੇ ਇਸ ਵਿਦਿਆਰਥੀ ਨੇ ਜਲੰਧਰ ਜ਼ਿਲੇ ਵਿੱਚ ਕੋਵਿਡ-19 ਬਾਰੇ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਅਤੇ ਵੱਖ-ਵੱਖ ਟੀਕਾਕਰਨ ਕੈਂਪਾਂ ਵਿੱਚ ਹਿੱਸਾ ਲਿਆ ਸੀ। ਉਨਾਂ ਵੱਲੋਂ ਕੀਤੇ ਮੁੱਖ ਕੰਮਾਂ ਵਿੱਚ ਸਵੱਛ ਭਾਰਤ ਅਭਿਆਨ, ਵਾਤਾਵਰਣ ਦੀ ਸੰਭਾਲ, ਲੋੜਵੰਦਾਂ ਨੂੰ ਗਰਮ ਕੱਪੜੇ ਪ੍ਰਦਾਨ ਕਰਨਾ, ਬੇਸਹਾਰਾ ਬੱਚਿਆਂ ਲਈ ਸਟੇਸ਼ਨਰੀ ਆਈਟਮਾਂ ਅਤੇ ਸ਼ੈਲਟਰ ਹੋਮਜ਼ ਵਿੱਚ ਸੁੱਕੇ ਭੋਜਨ ਦੀਆਂ ਵਸਤੂਆਂ ਸ਼ਾਮਲ ਹਨ। (NSS Award)

    ਗੋਦ ਲਏ ਪਿੰਡਾਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ, ਉੱਜਵਲਾ ਯੋਜਨਾ ਅਤੇ ਪ੍ਰਧਾਨ ਮੰਤਰੀ ਬੀਮਾ ਯੋਜਨਾ ਵਰਗੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨਾਂ ਨੇ ਪਰਾਲੀ ਸਾੜਨ, ਪਲਾਸਟਿਕ ਦੇ ਖ਼ਤਰਿਆਂ ਅਤੇ ਵਾਤਾਵਰਣ, ਕਿਸਾਨਾਂ ਅਤੇ ਖਪਤਕਾਰਾਂ ਲਈ ਬਾਜਰੇ ਦੀ ਮਹੱਤਤਾ ਬਾਰੇ ਵੀ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਨੂੰ ਸਰਗਰਮੀ ਨਾਲ ਹਿੱਸਾ ਲਿਆ। ਭਾਰਤ ਦੇ ਰਾਸ਼ਟਰਪਤੀ 29 ਸਤੰਬਰ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਸ਼੍ਰੇਆ ਮੈਣੀ ਨੂੰ 1,00,000/- ਰੁਪਏ ਦੇ ਨਕਦ ਇਨਾਮ, ਸਰਟੀਫਿਕੇਟ ਅਤੇ ਸਿਲਵਰ ਮੈਡਲ ਸਮੇਤ ਐਨ.ਐਸ.ਐਸ ਐਵਾਰਡ (ਵਲੰਟੀਅਰ ਸ਼੍ਰੇਣੀ) ਨਾਲ ਸਨਮਾਨਿਤ ਕਰਨਗੇ।

     

    LEAVE A REPLY

    Please enter your comment!
    Please enter your name here