ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home ਇੱਕ ਨਜ਼ਰ ਐਨ ਐਸ ਐਸ ਦੇ ਵ...

    ਐਨ ਐਸ ਐਸ ਦੇ ਵਾਲੰਟੀਅਰਜ਼ ਨੇ ਇੱਕ ਰੋਜ਼ਾ ਕੈਂਪ ਦੌਰਾਨ ਸਕੂਲ ਦੀ ਨੁਹਾਰ ਬਦਲੀ

    ਮਿਹਨਤ ਨਾਲ ਹਰ ਮੰਜਿਲ ਸਰ ਕੀਤੀ ਜਾ ਸਕਦੀ ਹੈ-ਪਿ੍ਰੰਸੀਪਲ ਪ੍ਰਭਜੋਤ ਸਿੰਘ

    ਕੋਟਕਪੂਰਾ, (ਸੁਭਾਸ਼ ਸ਼ਰਮਾ)। ਡਾ ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕੌਮੀ ਸੇਵਾ ਯੋਜਨਾ ਦਾ ਇਕ ਰੋਜਾ ਕੈਂਪ ਪ੍ਰਭਜੋਤ ਸਿੰਘ ਪ੍ਰਿੰਸੀਪਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀਮਤੀ ਸ਼ਵਿੰਦਰ ਕੌਰ ਲੈਕਚਰਾਰ ਅਤੇ ਸ੍ਰੀ ਪ੍ਰੇਮ ਕੁਮਾਰ ਲੈਕਚਰਾਰ ਦੀ ਅਗਵਾਈ ਵਿੱਚ ਲਗਾਇਆ ਗਿਆ।

    ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਵਲੰਟੀਅਰਜ ਨੂੰ ਮਿਹਨਤ ਕਰਨ ਲਈ ਪ੍ਰੇਰਨਾ ਦਿੰਦੇ ਕਿਹਾ ਕਿ ਮਿਹਨਤ ਨਾਲ ਹਰ ਮੁਸ਼ਕਿਲ ਹੱਲ ਹੋ ਜਾਂਦੀ ਹੈ। ਕੈਂਪ ਕਮਾਂਡੈਂਟ ਮੈਡਮ ਸ਼ਵਿੰਦਰ ਕੌਰ ਨੇ ਵਲੰਟੀਅਰਜ਼ ਨੂੰ ਵੱਧ ਤੋਂ ਵੱਧ ਹੌਸਲੇ ਨਾਲ ਆਪਣੀ ਮੰਜਿਲ ਵੱਲ ਵਧਣ ਦੇ ਨਾਲ ਸਮਾਜ ਸੇਵਾ ਦੇ ਵਿਕਾਸ ਕਾਰਜਾਂ ਵਿਚ ਹਿੱਸਾ ਲੈਣਾ ਚਾਹੀਦਾ ਹੈ। ਕੈਪ ਦੌਰਾਨ ਵਿਦਿਆਰਥਣਾਂ ਨੇ ਸਕੂਲ ਦੇ ਸਮੁੱਚੇ ਕੈਂਪਸ ਦੀ ਸਫਾਈ ਕਰਕੇ ਸਕੂਲ ਦੀ ਦਿੱਖ ਬਦਲ ਦਿੱਤੀ। ਇਸ ਮੌਕੇ ਸ੍ਰੀਮਤੀ ਪਰਮਜੀਤ ਕੌਰ, ਸੰਦੀਪ ਕੌਰ, ਨਵਦੀਪ ਕੱਕੜ ਤੋਂ ਇਲਾਵਾ ਸਮੁੱਚੇ ਸਟਾਫ ਦਾ ਸਹਿਯੋਗ ਰਿਹਾ ਇਸ ਮਹੱਤਵਪੂਰਨ ਕਾਰਜ ਲਈ ਵਲੰਟੀਅਰਜ ਦੀ ਹੌਂਸਲਾ ਅਫਜਾਈ ਕੀਤੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ