ਦੇਸ਼ ‘ਚ ਕੋਰੋਨਾ ਸੰਕ੍ਰਮਿਤਾਂ ਦੀ ਗਿਣਤੀ 4 ਲੱਖ 40 ਹਜ਼ਾਰ ਤੋਂ ਪਾਰ
ਨਵੀਂ ਦਿੱਲੀ (ਏਜੰਸੀ)। ਦੇਸ਼ ‘ਚ ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ (Corona) ਦੇ ਸੰਕ੍ਰਮਣ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਪਿਛਲੇ 24 ਘੰਟਿਆਂ ‘ਚ 14933 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੰਕ੍ਰਮਿਤਾਂ ਦਾ ਅੰਕੜਾ 4 ਲੱਖ 40 ਹਜ਼ਾਰ ਨੂੰ ਪਾਰ ਕਰ ਗਿਆ। ਇਸ ਦੌਰਾਨ ਕਰੀਬ 11 ਹਜ਼ਾਰ ਲੋਕਾਂ ਦੇ ਰੋਗ ਮੁਕਤ ਹੋਣ ਨਾਲ ਹਾਲਾਂਕਿ ਥੋੜ੍ਹੀ ਰਾਹਤ ਵੀ ਮਿਲੀ ਹੈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਮੁਤਾਬਿਕ ਕੋਰੋਨਾ ਵਾਇਰਸ ਦੇ ਸੰਕ੍ਰਮਣ ਦੇ 14,933 ਨਵੇਂ ਮਾਮਲਿਆਂ ਨਾਲ ਕੁੱਲ ਸੰਕ੍ਰਮਿਤਾਂ ਦੀ ਗਿਣਤੀ ਵਧ ਕੇ 440214 ਹੋ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ ਇਸ ਬਿਮਾਰੀ ਨਾਲ 312 ਲੋਕਾਂ ਦੀ ਮੌਤ ਦੇ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ ਵਧ ਕੇ 14011 ਹੋ ਗਈ ਹੈ। ਦੂਜੇ ਪਾਸੇ ਇਸ ਬਿਮਾਰੀ ਤੋਂ ਇਜ਼ਾਤ ਪਾਉਣ ਵਾਲਿਆਂ ਦੀ ਗਿਣਤੀ ‘ਚ ਵੀ ਵਾਧਾ ਹੋ ਰਿਹਾ ਹੈ ਅਤੇ ਇਸੇ ਮਿਆਦ ‘ਚ 10994 ਰੋਗੀ ਠੀਕ ਹੋਏ ਹਨ ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 348190 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਦੇਸ਼ ‘ਚ ਹੁਣ ਕੋਰੋਨਾ ਸੰਕ੍ਰਮਣ ਦੇ 178014 ਐਕਟਿਵ ਮਾਮਲੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।