ਦੇਸ਼ ‘ਚ ਕੋਰੋਨਾ ਸੰਕ੍ਰਮਿਤਾਂ ਦੀ ਗਿਣਤੀ 3.21 ਲੱਖ ਦੇ ਕਰੀਬ
ਨਵੀਂ ਦਿੱਲੀ (ਏਜੰਸੀ)। ਦੇਸ਼ ‘ਚ ਕੋਰੋਨਾ ਵਾਇਰਸ ਸੰਕ੍ਰਮਣ ਦੇ ਰੋਜ਼ਾਨਾ ਮਾਮਲਿਆਂ (Corona Case) ‘ਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਸੰਕ੍ਰਮਣ ਦੇ ਸਭ ਤੋਂ ਵੱਧ 11929 ਨਵੇਂ ਮਾਮਲੇ ਸਾਹਮਣੇ ਆਏ ਹਨ ਹਾਲਾਂਕਿ ਇਸ ਦੌਰਾਨ ਮ੍ਰਿਤਕਾਂ ਦੀ ਗਿਣਤੀ ਸ਼ਨਿੱਚਰਵਾਰ ਦੇ ਮੁਕਾਬਲੇ 75 ਘੱਟ ਹੋ ਕੇ 311 ਰਹਿ ਗਈ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ ਦੌਰਾਨ 11929 ਨਵੇਂ ਮਾਮਲਿਆਂ ਨਾਲ ਸੰਕ੍ਰਮਿਤਾਂ ਦੀ ਗਿਣਤੀ ਵਧ ਕੇ 320922 ਹੋ ਗਈ। ਇਸ ਦੌਰਾਨ 311 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ9195 ਹੋ ਗਈ। ਦੇਸ਼ ‘ਚ ਇਸ ਸਮੇਂ ਕੋਰੋਨਾ ਦੇ 149348 ਐਕਟਿਵ ਮਾਮਲੇ ਹਨ ਜਦੋਂਕਿ ਇਸ ਮਹਾਂਮਾਰੀ ਤੋਂ ਛੁਟਕਾਰਾ ਪਾਉਣ ਵਾਲਿਆਂ ਦੀ ਗਿਣਤੀ ਐਕਟਿਵ ਮਾਮਲਿਆਂ ਦੇ ਮੁਕਾਬਲੇ 13031 ਜ਼ਿਆਦਾ 162379 ਹੈ।
ਮਹਾਂਰਾਸ਼ਟਰ ਇਸ ਮਹਾਂਮਾਰੀ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਸੂਬੇ ‘ਚ ਪਿਛਲੇ 24 ਘੰਟਿਆਂ ‘ਚ 3427 ਨਵੇਂ ਮਾਮਲੇ ਦਰਜ਼ ਕੀਤੇ ਗਏ ਹਨ ਅਤੇ 113 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਵਧ ਕੇ 104568 ਅਤੇ ਇਸ ਜਾਨਲੇਵਾ ਵਿਸ਼ਾਣੂ ਨਾਲ ਮਰਨ ਵਾਲਿਆਂ ਦੀ ਗਿਦਤੀ ਵਧ ਕੇ 3830 ਹੋ ਗਈ ਹੈ। ਇਸ ਦੌਰਾਨ ਸੂਬੇ ‘ਚ 1550 ਲੋਕ ਰੋਗ ਮੁਕਤ ਹੋਏ ਹਨ ਜਿਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਕੁੱਲ ਗਿਣਤੀ 49346 ਹੋ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।