ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਵੱਲੋਂ ਸਖ਼ਤ ਫਟਕਾਰ, ਦਿੱਲੀ ਪੁਲਿਸ ਨੂੰ ਕਿਹਾ-ਗ੍ਰਿਫਤਾਰੀ ਕਿਉਂ ਨਹੀਂ ਹੋਈ?

ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਵੱਲੋਂ ਸਖ਼ਤ ਫਟਕਾਰ, ਦਿੱਲੀ ਪੁਲਿਸ ਨੂੰ ਕਿਹਾ-ਗ੍ਰਿਫਤਾਰੀ ਕਿਉਂ ਨਹੀਂ ਹੋਈ?

(ਏਜੰਸੀ)
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਾਬਕਾ ਨੇਤਾ ਨੂਪੁਰ ਸ਼ਰਮਾ ਨੂੰ ਪੈਗੰਬਰ ਮੁਹੰਮਦ ‘ਤੇ ਉਸ ਦੀ ਵਿਵਾਦਤ ਟਿੱਪਣੀ ਲਈ ਫਿਟਕਾਰ ਲਗਾਈ ਅਤੇ ਕਿਹਾ ਕਿ ਉਸ ਨੂੰ ਇਸ ਲਈ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੇ. ਬੀ. ਪੈਦੀਵਾਲਾ ਦੀ ਵੈਕੇਸ਼ਨ ਬੈਂਚ ਨੇ ਇਨ੍ਹਾਂ ਸਖ਼ਤ ਟਿੱਪਣੀਆਂ ਨਾਲ ਸ੍ਰੀਮਤੀ ਸ਼ਰਮਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ,ਜਿਸ ਵਿੱਚ ਉਸ ਨੇ ਦੇਸ਼ ਭਰ ਵਿੱਚ ਦਰਜ ਐਫਆਈਆਰਜ਼ ਨੂੰ ਦਿੱਲੀ ਤਬਦੀਲ ਕਰਨ ਦੀ ਬੇਨਤੀ ਕੀਤੀ ਸੀ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਉਨ੍ਹਾਂ (ਨੂਪੁਰ ਸ਼ਰਮਾ) ਨੂੰ ਇੱਕ ਟੀਵੀ ਪ੍ਰੋਗਰਾਮ ਦੌਰਾਨ ਪੈਗੰਬਰ ਮੁਹੰਮਦ ਬਾਰੇ ਕੀਤੀ ਟਿੱਪਣੀ ਕਾਰਨ ਕਈ ਰਾਜਾਂ ਵਿੱਚ ਹੋਏ ਦੰਗਿਆਂ ਅਤੇ ਹਿੰਸਕ ਘਟਨਾਵਾਂ ਲਈ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

ਬੈਂਚ ਨੇ ਸਖਤ ਟਿੱਪਣੀ ਕਰਦੇ ਹੋਏ ਕਿਹਾ, ”ਅਸੀਂ ਦਲੀਲਾਂ ਦੇਖੀਆਂ ਹਨ। ਬਹਿਸ ਦੌਰਾਨ ਕੌਮ ਨੂੰ ਭੜਕਾਉਣ ਵਾਲੀਆਂ ਟਿੱਪਣੀਆਂ ਕਿਸ ਢੰਗ ਨਾਲ ਕੀਤੀਆਂ ਗਈਆਂ। ਇਸ ਲਈ ਸਿਰਫ਼ ਉਹੀ ਔਰਤ ਜ਼ਿੰਮੇਵਾਰ ਹੈ। ਵਕੀਲ ਹੋਣ ਦੇ ਨਾਤੇ ਜਿਸ ਤਰ੍ਹਾਂ ਉਸ ਨੂੰ ਭੜਕਾਇਆ ਗਿਆ, ਉਹ ਹੋਰ ਵੀ ਸ਼ਰਮਨਾਕ ਹੈ। ਉਸ ਨੂੰ ਪੂਰੇ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

ਬੈਂਚ ਨੇ ਉੱਤਰ ਪ੍ਰਦੇਸ਼ ਵਿੱਚ ਗਿਆਨਵਾਪੀ ਮਸਜਿਦ ਵਿਵਾਦ, ਜੋ ਹੇਠਲੀ ਅਦਾਲਤ ਵਿੱਚ ਵਿਚਾਰ ਅਧੀਨ ਹੈ, ‘ਤੇ ਚਰਚਾ ਕਰਵਾਉਣ ਲਈ ਸਬੰਧਤ ਟੈਲੀਵਿਜ਼ਨ ਚੈਨਲ ‘ਤੇ ਵੀ ਨਾਰਾਜ਼ਗੀ ਜ਼ਾਹਰ ਕੀਤੀ। ਇਸੇ ਪ੍ਰੋਗਰਾਮ ਦੀ ਚਰਚਾ ਵਿੱਚ ਭਾਗ ਲੈਣ ਵਾਲਿਆਂ ਵਿੱਚ ਸ੍ਰੀਮਤੀ ਸ਼ਰਮਾ ਵੀ ਸ਼ਾਮਲ ਸਨ। ਸੁਪਰੀਮ ਕੋਰਟ ਦੇ ਸਖ਼ਤ ਰੁਖ਼ ਤੋਂ ਬਾਅਦ ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ ਵਾਪਸ ਲੈਣ ਦੀ ਬੇਨਤੀ ਕੀਤੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।

ਆਓ ਜਾਣਦੇ ਹਾਂ ਸੁਪਰੀਮ ਕੋਰਟ ਨੇ ਕੀ ਕਿਹਾ

  • ਦੇਸ਼ ਦੀ ਸਰਵਉੱਚ ਅਦਾਲਤ ਨੇ ਦਿੱਲੀ ਭਾਜਪਾ ਦੀ ਨੇਤਾ ਨੂਪੁਰ ਦੇ ਖਿਲਾਫ ਸਾਰੀਆਂ ਐਫਆਈਆਰਜ਼ ਨੂੰ ਟਰਾਂਸਫਰ ਕਰਨ ਤੋਂ ਇਨਕਾਰ ਕਰ ਦਿੱਤਾ।
  • ਨੂਪੁਰ ਸ਼ਰਮਾ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ, ਜਿਸ ‘ਤੇ ਸੁਪਰੀਮ ਕੋਰਟ ਦੇ ਜੱਜ ਨੇ ਕਿਹਾ ਕਿ ਉਸ ਨੂੰ ਖ਼ਤਰਾ ਹੈ ਜਾਂ ਸੁਰੱਖਿਆ ਲਈ ਖ਼ਤਰਾ ਬਣ ਗਿਆ ਹੈ? ਜਿਸ ਤਰ੍ਹਾਂ ਉਸ ਨੇ ਪੂਰੇ ਦੇਸ਼ ਵਿਚ ਭਾਵਨਾਵਾਂ ਨੂੰ ਭੜਕਾਇਆ ਹੈ, ਉਸ ਨਾਲ ਪੂਰੇ ਦੇਸ਼ ਵਿਚ ਵਾਪਰ ਰਹੀਆਂ ਹਿੰਸਕ ਘਟਨਾਵਾਂ ਲਈ ਉਹ ਖੁਦ ਜ਼ਿੰਮੇਵਾਰ ਹੈ।
  • ਅਦਾਲਤ ਨੇ ਕਿਹਾ ਕਿ ਉਸ ਨੂੰ ਟੀਵੀ ‘ਤੇ ਜਾ ਕੇ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਸੀ।
  • ਉਹ ਇੱਕ ਪਾਰਟੀ ਦੀ ਬੁਲਾਰਾ ਹੈ ਅਤੇ ਸੱਤਾ ਉਸਦੇ ਸਿਰ ’ਤੇ ਚੜ੍ਹ ਗਈ ਹੈ।
  • ਦਿੱਲੀ ਪੁਲਿਸ ਨੂੰ ਫਟਕਾਰ ਲਗਾਉਂਦੇ ਹੋਏ ਅਦਾਲਤ ਨੇ ਕਿਹਾ ਕਿ ਕਈ ਐਫਆਈਆਰ ਦਰਜ ਹੋਣ ਦੇ ਬਾਵਜੂਦ ਨੂਪੁਰ ਸ਼ਰਮਾ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਸ਼ਿਕਾਇਤ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਨੇ ਕੀ ਕੀਤਾ?
  • ਸੁਪਰੀਮ ਕੋਰਟ ਨੇ ਰਾਜਸਥਾਨ ਦੇ ਉਦੈਪੁਰ ਵਿੱਚ ਹੋਏ ਟੇਲਰ ਕਤਲ ਦੇ ਮਾਮਲੇ ਨੂੰ ਵੀ ਨੂਪੁਰ ਸ਼ਰਮਾ ਦੇ ਬਿਆਨ ਨਾਲ ਜੋੜਿਆ ਹੈ।
  • ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੇ ਟਿੱਪਣੀ ਲਈ ਮੁਆਫੀ ਮੰਗੀ ਹੈ ਅਤੇ ਟਿੱਪਣੀਆਂ ਵਾਪਸ ਲੈ ਲਈਆਂ ਹਨ। ਇਸ ‘ਤੇ ਅਦਾਲਤ ਨੇ ਕਿਹਾ ਕਿ ਨੂਪੁਰ ਸ਼ਰਮਾ ਨੇ ਮੁਆਫੀ ਮੰਗ ਲਈ ਹੈ ਪਰ ਇਕ ਸ਼ਰਤ ਨਾਲ। ਸੁਪਰੀਮ ਕੋਰਟ ਨੇ ਨੁਪੁਰ ਸ਼ਰਮਾ ਦੇ ਵਕੀਲ ਨੂੰ ਇਸ ਮਾਮਲੇ ਵਿੱਚ ਸਬੰਧਤ ਹਾਈ ਕੋਰਟ ਤੱਕ ਪਹੁੰਚ ਕਰਨ ਦਾ ਸੁਝਾਅ ਦਿੱਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ