ਰਜਿੰਦਰਾ ਹਸਪਤਾਲ ਦੀ ਛੱਤ ‘ਤੇ ਚੜ੍ਹੀਆਂ ਨਰਸਾਂ ਨੇ ਮਾਰੀ ਛਾਲ

Nurses, Climbed, Rajindra Hospital, Dying

ਮੁੱਖ ਮੰਤਰੀ ਨਾਲ ਮੀਟਿੰਗ ਨਾ ਹੋਣ ਕਰਕੇ ਚੁੱਕਿਆ ਕਦਮ

ਪਟਿਆਲਾ (ਖੁਸ਼ਵੀਰ ਸਿੰਘ ਤੂਰ) | 
ਰਜਿੰਦਰਾ ਹਸਪਤਾਲ ਦੀ ਛੇਵੀਂ ਮੰਜ਼ਿਲ ਦੀ ਛੱਤ ‘ਤੇ ਚੜ੍ਹੀਆਂ ਦੋ ਨਰਸਾਂ ਵੱਲੋਂ ਅੱਜ ਸ਼ਾਮ ਨੂੰ ਛਾਲ ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਛਾਲ ਮਾਰਨ ਨਾਲ ਜ਼ਖ਼ਮੀ ਹੋਈਆਂ ਨਰਸਾਂ ਨੂੰ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿਚ ਦਾਖਲ ਕਰਵਾਇਆ ਗਿਆ ਹੈ
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਹੱਦੀ ਇਲਾਕਿਆਂ ਦੇ ਦੌਰਿਆਂ ‘ਤੇ ਹੋਣ ਕਾਰਨ ਅੱਜ ਦੀ ਮੀਟਿੰਗ ਮੁਲਤਵੀ ਹੋ ਗਈ ਸੀ ਛੱਤ ਉੱਪਰ ਚੜ੍ਹੀਆਂ ਨਰਸਾਂ ਵੱਲੋਂ ਪਹਿਲਾਂ ਹੀ ਕਿਹਾ ਗਿਆ ਸੀ ਕਿ ਜੇਕਰ 28 ਫਰਵਰੀ ਨੂੰ ਮੀਟਿੰਗ ਦੌਰਾਨ ਉਨ੍ਹਾਂ ਦੀ ਨੌਕਰੀ ਰੈਗੂਲਰ ਕਰਨ ਸਬੰਧੀ ਕੋਈ ਗੱਲ ਨਾ ਬਣੀ ਤਾਂ ਉਹ ਛੱਤ ਤੋਂ ਹੇਠਾਂ ਛਾਲ ਮਾਰਨਗੀਆਂ ਦੱਸ ਦਈਏ ਕਿ ਨਰਸਾਂ ਦੀ ਪ੍ਰਧਾਨ ਕਰਮਜੀਤ ਕੌਰ ਔਲਖ ਅਤੇ ਬਲਜੀਤ ਕੌਰ ਖਾਲਸਾ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਦੀ ਛੱਤ ਉਪਰ ਚੜ੍ਹੀਆਂ ਹੋਈਆਂ ਸਨ ਉਂਜ ਪੁਲਿਸ ਪ੍ਰਸ਼ਾਸਨ ਵੱਲੋਂ ਹੇਠਾਂ ਜਾਲ ਲਾਇਆ ਗਿਆ ਸੀ ਤਾਂ ਜੋ ਅਜਿਹੀ ਅਣਹੋਣੀ ਨਾ ਵਾਪਰ ਸਕੇ ਅੱਜ ਜਦੋਂ ਉਕਤ ਨਰਸਾਂ ਨੇ ਛਾਲ ਮਾਰੀ ਗਈ ਤਾਂ ਇੱਕ ਨਰਸ ਤਾਂ ਜਾਲ ਦੇ ਉੱਪਰ ਡਿੱਗ ਗਈ ਜਦਕਿ ਦੂਜੀ ਨਰਸ ਥੋੜ੍ਹੀ ਜਾਲ ਤੋਂ ਪਰ੍ਹਾਂ ਡਿੱਗੀ ਜਿਸ ਕਾਰਨ ਉਹ ਜ਼ਿਆਦਾ ਜਖ਼ਮੀ ਹੋਈ ਹੈ ਇਸ ਘਟਨਾ ਤੋਂ ਬਾਅਦ ਇਨ੍ਹਾਂ ਦੋਹਾਂ ਨਰਸਾਂ ਨੂੰ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਕਿ ਦੋਵਾਂ ਦਾ ਇਲਾਜ ਚੱਲ ਰਿਹਾ ਹੈ ਉਂਜ ਦੋਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਇੱਧਰ ਨਰਸਿੰਗ ਐਸੋਸੀਏਸ਼ਨ ਦੀਆਂ ਆਗੂਆਂ ਸੰਦੀਪ ਕੌਰ ਬਰਨਾਲਾ ਅਤੇ ਮਨਪ੍ਰੀਤ ਕੌਰ ਦਾ ਕਹਿਣਾ ਹੈ ਕਿ ਇਹ ਸਭ ਸਰਕਾਰ ਦੀ ਅਣਗਹਿਲੀ ਕਾਰਨ ਹੋਇਆ ਹੈ ਕਿਉਂਕਿ ਅੱਜ ਸਰਕਾਰ ਵੱਲੋਂ ਐਸੋਸੀਏਸ਼ਨ ਦੇ ਆਗੂਆਂ ਨਾਲ ਮੀਟਿੰਗ ਦਾ ਵਾਅਦਾ ਕੀਤਾ ਗਿਆ ਸੀ ਪਰ ਮੀਟਿੰਗ ਨਾ ਹੋਣ ਕਾਰਨ ਇਨ੍ਹਾਂ ਨਰਸਾਂ ਵਿੱਚ ਰੋਸ ਦੀ ਲਹਿਰ ਫੈਲ ਗਈ ਜਿਸ ਕਾਰਨ ਹੀ ਇਨ੍ਹਾਂ ਵੱਲੋਂ ਅੱਜ ਆਪਣੀ ਜ਼ਿੰਦਗੀ ਨੂੰ ਦਾਅ ਤੇ ਲਾਇਆ ਗਿਆ ਹੈ ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਲਗਾਤਾਰ ਭੱਜ ਰਹੀ ਹੈ ਜਦਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪ੍ਰਨੀਤ ਕੌਰ ਵੱਲੋਂ ਉਨ੍ਹਾਂ ਦੇ ਧਰਨੇ ਵਿੱਚ ਆ ਕੇ ਉਨ੍ਹਾਂ ਦੀ ਰੈਗੂਲਰ ਦੀ ਮੰਗ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਇਸ ਸਰਕਾਰ ਦੇ ਦੋ ਸਾਲ ਬੀਤਣ ਤੋਂ ਬਾਅਦ ਵੀ ਅਜੇ ਤੱਕ ਰੈਗੂਲਰ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਉਨ੍ਹਾਂ ਕਿਹਾ ਕਿ ਕਰਮਜੀਤ ਕੌਰ ਅਤੇ ਬਲਜੀਤ ਕੌਰ ਖਾਲਸਾ ਪਿਛਲੇ ਤਿੰਨ ਹਫਤਿਆਂ ਤੋਂ ਹਸਪਤਾਲ ਦੀ ਛੇਵੀਂ ਮੰਜ਼ਿਲ ‘ਤੇ ਚੜ੍ਹੀਆਂ ਹੋਈਆਂ ਸਨ ਪਰ ਸਰਕਾਰ ਦੇ ਕੰਨ ਤੇ ਕੋਈ ਜੂੰ ਨਹੀਂ ਸਰਕੀ ਉਨ੍ਹਾਂ ਕਿਹਾ ਕਿ ਅੱਜ ਮੀਟਿੰਗ ਦਾ ਵਾਅਦਾ ਕੀਤਾ ਹੋਣ ਦੇ ਬਾਵਜ਼ੂਦ ਮੀਟਿੰਗ ਨਾ ਹੋਣ ਕਾਰਨ ਇਨ੍ਹਾਂ ਵਿੱਚ ਰੋਸ ਦੀ ਭਾਵਨਾ ਪੈਦਾ ਹੋ ਗਈ ਜਿਸ ਕਾਰਨ ਇਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਰੈਗੂਲਰ ਦੀ ਮੰਗ ਨੂੰ ਜਲਦੀ ਪੂਰਾ ਕੀਤਾ ਜਾਵੇ ਨਹੀਂ ਤਾਂ ਇਸ ਦੇ ਹੋਰ ਵੀ ਭਿਆਨਕ ਸਿੱਟੇ ਨਿੱਕਲਣਗੇ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ