ਨਰਸਾਂ ਤੇ ਹੋਰ ਸਟਾਫ ਨੇ ਕੀਤਾ ਘਿਰਾਓ
ਪਟਿਆਲਾ, ਖੁਸ਼ਵੀਰ ਤੂਰ। ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਪ੍ਰਨੀਤ ਕੌਰ ਨੂੰ ਅੱਜ ਉਸ ਸਮੇਂ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਰਜਿੰਦਰਾ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਨਰਸਾਂ ਦਾ ਪਤਾ ਲੈਣ ਲਈ ਪਹੁੰਚੇ ਸਨ। ਇਸ ਦੌਰਾਨ ਸਮੂਹ ਨਰਸਾਂ ਅਤੇ ਹੋਰ ਸਟਾਫ ਵੱਲੋਂ ਉਨ੍ਹਾਂ ਦਾ ਘਿਰਾਓ ਕੀਤਾ ਗਿਆ ਅਤੇ ਪੁਲੀਸ ਵੱਲੋਂ ਬੜੇ ਮੁਸ਼ਕਲ ਤਰੀਕੇ ਨਾਲ ਉਨ੍ਹਾਂ ਨੂੰ ਗੱਡੀ ਤੱਕ ਲਿਜਾਇਆ ਗਿਆ। ਇਸ ਦੌਰਾਨ ਨਰਸਾਂ ਵੱਲੋਂ ਲਗਾਤਾਰ ਐਮਰਜੈਂਸੀ ਦੇ ਅੱਗੇ ਬ੍ਰਹਮ ਮਹਿੰਦਰਾ, ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। (Nurses Protest)
ਪੱਤਰਕਾਰਾਂ ਨੇ ਵੀ ਕੀਤਾ ਬਾਈਕਾਟ
ਇਸ ਦੌਰਾਨ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਪ੍ਰਨੀਤ ਕੌਰ ਵੱਲੋਂ ਨਰਸਾਂ ਦੇ ਹਾਲ ਚਾਲ ਪੁੱਛਣ ਸਮੇਂ ਮੀਡੀਆ ਨਾਲ ਕੀਤੇ ਗਏ ਦੁਰਵਿਹਾਰ ਤੋਂ ਬਾਅਦ ਪਟਿਆਲਾ ਦੇ ਸਮੂਹ ਪੱਤਰਕਾਰਾਂ ਵੱਲੋਂ ਉਕਤ ਮੰਤਰੀਆਂ ਦਾ ਬਾਈਕਾਟ ਕਰ ਦਿੱਤਾ ਗਿਆ। ਪੱਤਰਕਾਰਾਂ ‘ਚ ਰੋਸ ਹੈ ਕਿ ਸਰਕਾਰ ਕਿਸੇ ਵੀ ਵਰਗ ਨੂੰ ਤਵੱਜੋ ਨਹੀਂ ਦੇ ਰਹੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ