ਸਾਡੇ ਨਾਲ ਸ਼ਾਮਲ

Follow us

14.2 C
Chandigarh
Saturday, January 24, 2026
More
    Home Breaking News ਓੜੀਸ਼ਾ ਦੇ ਸਿਹਤ...

    ਓੜੀਸ਼ਾ ਦੇ ਸਿਹਤ ਮੰਤਰੀ ਨੂੰ ਸੁਰੱਖਿਆ ਕਰਮੀ ਨੇ ਮਾਰੀ ਗੋਲੀ, ਹਾਲਤ ਗੰਭੀਰ

    Odisha Health Minister

    ਭੁਵਨੇਸ਼ਵਰ। ਓੜੀਸ਼ਾ ਦੇ ਝਾਰਸੁਗੁਡਾ ਜ਼ਿਲ੍ਹੇ ਦੇ ਬਿ੍ਰਜਰਾਜਨਗਰ ’ਚ ਇੱਕ ਏਐੱਸਆਈ ਨੇ ਰਾਜ ਦੇ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਨਦਾ ਦਾਸ ਨੂੰ ਵੀਰਵਾਰ ਨੂੰ ਗੋਲੀ ਮਾਰ ਕੇ ਗੰਭੀਰ ਜਖ਼ਮੀ ਕਰ ਦਿੱਤਾ। ਮੰਤਰੀ ਨੇ ਨਿੱਜੀ ਹਸਪਤਾਲ ’ਚ ਇਲਾਜ ਲਈ ਭੁਵਨੇਸ਼ਵਰ ਏਅਰਲਿਫ਼ਟ ਕੀਤਾ ਗਿਆ। ਮੁੱਖ ਮੰਤਰੀ ਨਵੀਨ ਪਟਨਾਇਕ ਨੇ ਸਿਹਤ ਮੰਤਰੀ ’ਤੇ ਹਮਲੇ ਦੀ ਨਿੰਦਿਆ ਕੀਤੀ ਅਤੇ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ। ਪਟਨਾਇਕ ਨੇ ਕਰਾਈਮ ਬ੍ਰਾਂਚ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਮੌਕੇ ’ਤੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਮੰਤਰੀ ’ਤੇ ਹਮਲੇ ਦੀ ਨਿੰਦਾਜਨਕ ਘਟਨਾ ਤੋਂ ਦੁਖੀ ਹਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦੇ ਹਨ। (Odisha Health Minister)

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here