ਨੌਜਵਾਨਾਂ ਨੂੰ ਕਰਵਾਇਆ ਗਿਆ ਹਸਪਤਾਲ ‘ਚ ਭਰਤੀ
ਪਟਿਆਲਾ। ਪੰਜਾਬ ‘ਚ ਗੁੰਡਾਗਰਦੀ ਰੁਕਣ ਦਾ ਨਾਂਅ ਨਹੀਂ ਲੈ ਰਹੀ। ਆਏ ਦਿਨ ਗੁੰਡਾਗਰਦੀਆਂ ਦੀ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਸੂਬੇ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਰਾਤ ਨੂੰ ਲੋਕ ਘਰ ਤੋਂ ਬਾਹਰ ਨਿਕਲਣ ਲਈ ਵੀ ਡਰਦੇ ਹਨ। ਪੰਜਾਬ ‘ਚ ਇੱਕ ਗੁੰਡਾਗਰਦੀ ਦੀ ਇੱਕ ਵਾਰਦਾਤ ਹੋਰ ਸਾਹਮਣੇ ਆਈ ਹੈ। ਦੇਰ ਸ਼ਾਮ ਵਿਆਹ ਤੋਂ ਆ ਰਹੇ 2 ਨੌਜਵਾਨਾਂ ‘ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। Shot
ਇਹ ਪਟਿਆਲਾ ਦਾ ਹੈ। ਦੋਵਾਂ ਨੌਜਵਾਨਾਂ ਦੀਆਂ ਲੱਤ ‘ਚ ਗੋਲੀਆਂ ਲੱਗੀਆਂ। ਲੱਤ ‘ਚ ਗੋਲੀਆਂ ਲੱਗਣ ਕਾਰਨ ਦੋਵੇਂ ਨੌਜਵਾਨ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਹਰਪ੍ਰੀਤ ਸਿੰਘ ਨਿਵਾਸੀ ਦੂਧਨਸਾਧਾਂ ਅਤੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਡੀ. ਐੱਸ. ਪੀ. ਸਿਟੀ-2 ਸੌਰਵ ਜਿੰਦਲ ਅਤੇ ਥਾਣਾ ਅਰਬਨ ਅਸਟੇਟ ਦੇ ਐੱਸ. ਐੱਚ. ਓ. ਹੈਰੀ ਬੋਪਾਰਾਏ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ। ਜਿਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। Shot
ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਆਪਣੇ ਇਕ ਹੋਰ ਦੋਸਤ ਨਾਲ ਕਿਸੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਤੋਂ ਬਾਅਦ ਪਰਤ ਰਹੇ ਸਨ। ਵਾਪਸੀ ਵੇਲੇ ਕੁਝ ਅਣਪਛਾਤਿਆਂ ਨੇ ਕਾਰ ਨੂੰ ਘੇਰ ਕੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਲੱਤ ‘ਚ ਗੋਲੀ ਲੱਗਣ ਕਾਰਨ ਗੁਰਵਿੰਦਰ ਜ਼ਖਮੀ ਹੋ ਗਿਆ ਅਤੇ ਹਰਪ੍ਰੀਤ ਦੇ ਕਈ ਸੱਟਾਂ ਵੱਜੀਆਂ। ਹਮਲਾਵਰ ਫਾਇਰਿੰਗ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਦੋਵਾਂ ਜ਼ਖ਼ਮੀਆਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਭਰਤੀ ਕਰਵਾਇਆ ਗਿਆ।
ਇਸ ਵਾਰਦਾਤ ਦੀ ਪੁਸ਼ਟੀ ਕਰਦਿਆਂ ਥਾਣਾ ਅਰਬਨ ਅਸਟੇਟ ਦੇ ਐੱਸ. ਐੱਚ. ਹੈਰੀ ਬੋਪਾਰਾਏ ਨੇ ਦੱਸਿਆ ਕਿ ਫਿਲਹਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਤੋਂ ਪੂਰੀ ਘਟਨਾ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਸਭ ਕੁੱਝ ਜਾਂਚ ਤੋਂ ਬਾਅਦ ਹੀ ਕੁਝ ਦੱਸਿਆ ਜਾ ਸਕਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।