ਫਾਜ਼ਿਲਕਾ (ਰਜਨੀਸ਼)। ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੇ 132ਵੇਂ ਜਨਮ ਦਿਵਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਨਿਕਾਸ ਖੀਚੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ: ਭੀਮ ਰਾਓ ਅੰਬੇਦਕਰ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਪੂਰੇ ਭਾਰਤ ਨੂੰ ਇਸ ਮਹਾਨ ਸ਼ਖਸੀਅਤ ‘ਤੇ ਮਾਣ ਹੈ ਅਤੇ ਸਾਨੂੰ ਸਭ ਨੂੰ ਡਾ. ਭੀਮ ਰਾਓ ਅੰਬੇਦਕਰ ਦੇ ਨਕਸ਼ੇ ਕਦਮ ‘ਤੇ ਚੱਲਣ ਦੀ ਲੋੜ ਹੈ।
ਐਸ.ਡੀ.ਐਮ. ਸ੍ਰੀ ਨਿਕਾਸ ਖੀਚੜ ਨੇ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਸਾਰੇ ਦੇਸ਼ਾਂ ਨਾਲੋਂ ਵੱਡਾ ਹੈ ਤੇ ਇਸੇ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਹਨ। ਉਨ੍ਹਾਂ ਹਰ ਇਕ ਵਰਗ ਦੇ ਅਧਿਕਾਰਾਂ ਨੂੰ ਧਿਆਨ ਵਿਚ ਰੱਖ ਕੇ ਹੀ ਸੰਵਿਧਾਨ ਦੀ ਰਚਨਾ ਕੀਤੀ ਤੇ ਉਨ੍ਹਾਂ ਵੱਲੋਂ ਦਿੱਤੀ ਗਈ ਇਸ ਸੌਗਾਤ ਦੇ ਦਿਸਾ-ਨਿਰਦੇਸ਼ਾਂ ‘ਤੇ ਹੀ ਅੱਜ ਪੂਰਾ ਦੇਸ਼ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਾਰ ਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਪਰਪਿਤ ਕੀਤਾ।
ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਵੱਲੋਂ ਬਣਾਏ ਸੰਵਿਧਾਨ ਸਦਕਾ ਹੀ ਅੱਜ ਸਾਰਾ ਦੇਸ਼ ਵਿਕਾਸ ਦੀ ਲੀਹਾਂ ਵੱਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਨੂੰ ਲੋਹ ਪੁਰਸ਼ ਵਜੋਂ ਮੰਨਿਆ ਜਾਂਦਾ ਹੈ ਜਿਨ੍ਹਾਂ ਸਦਕਾ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਸੰਵਿਧਾਨ ਵਾਲੇ ਦੇਸ਼ ਦੇ ਨਾਗਰਿਕ ਵਜੋਂ ਅਖਵਾਉਣੇ ਹਾਂ ਤੇ ਸਾਡੇ ਦੇਸ਼ ਅੰਦਰ ਵੱਖ-ਵੱਖ ਜਾਤੀ ਨਾਲ ਸਬੰਧਤ ਲੋਕ ਮਿਲ ਜੁਲ ਕੇ ਬੜੀ ਸਾਦਗੀ ਤੇ ਖੁਸ਼ੀ-ਖੁਸ਼ੀ ਆਪਦਾ ਜੀਵਨ ਵਿਅਤੀਤ ਕਰ ਰਹੇ ਹਨ। ਇਸ ਮੌਕੇ ਤਹਿਸੀਲ ਭਲਾਈ ਅਫਸਰ ਸ੍ਰੀ ਅਸ਼ੋਕ ਕੁਮਾਰ ਤੋਂ ਇਲਾਵਾ ਹੋਰ ਸਟਾਫ ਹਾਜ਼ਰ ਸਨ।