ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ ਤੇ ਬੈਠੇ ਜਿਲ੍ਹੇ ਦੇ ਸਮੂਹ ਵਿਭਾਗਾਂ ਦੇ ਦਫਤਰੀ ਕਾਮੇ

ਸਰਕਾਰ ਵਿਰੁੱਧ ਦਿੱਤੇ ਗਏ ਪੇਅ ਕਮਿਸ਼ਨ ਦੀ ਰਿਪੋਰਟ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ,

ਫਾਜਿਲਕਾ (ਰਜਨੀਸ਼ ਰਵੀ) ਪੰਜਾਬ ਸਰਕਾਰ ਵੱਲੋਂ ਦਿੱਤੇ ਗਏ 6 ਵੇਂ ਪੇਅ ਕਮਿਸ਼ਨ ਤੋਂ ਨਾਖੁਸ਼ ਜਿਲ੍ਹੇ ਦੇ ਸਮੂਹ ਵਿਭਾਗਾਂ ਦੇ ਦਫਤਰੀ ਕਰਮਚਾਰੀਆਂ ਨੇ ਅੱਜ ਪੀ.ਐੱਸ.ਐੱਮ.ਯੂ. ਦੀ ਸੂਬਾ ਬਾਡੀ ਦੇ ਸੱਦੇ ਦੇ ਅੱਜ ਆਪਣੇ ਦਫਤਰਾਂ ਦਾ ਕੰਮ ਕਾਜ ਬੰਦ ਰੱਖਿਆ ਅਤੇ ਸਰਕਾਰ ਵਿਰੁੱਧ ਨਾਅਰੇ ਬਾਜੀ ਕੀਤੀ। ਜਾਣਕਾਰੀ ਦਿੰਦੇ ਪੀ.ਐੱਸ.ਐੱਮ.ਯੂ. ਦੇ ਜਿਲ੍ਹਾ ਪ੍ਰਧਾਨ ਫਕੀਰ ਚੰਦ, ਅੰਕੁਰ ਸ਼ਰਮਾ ਨੇ ਦੱਸਿਆ ਕਿ ਅੱਜ ਦੀ ਕਲਮਛੋੜ ਹੜਤਾਲ ਵਿੱਚ ਡੀ.ਸੀ. ਦਫਤਰ, ਉਪ ਮੰਡਲ ਮੈਜਿਸਟਰੇਟ ਦਫਤਰ, ਤਹਿਸੀਲਦਾਰ ਦਫਤਰ, ਵਾਟਰ ਸਪਲਾਈ, ਨਹਿਰੀ ਵਿਭਾਗ, ਡੀ.ਪੀ.ਆਰ.ਓ. ਦਫਤਰ, ਕੋਪਰੇਟਿਵ ਸੁਸਾਇਟੀ, ਰੋਜਗਾਰ ਵਿਭਾਗ, ਸਿੱਖਿਆ ਵਿਭਾਗ, ਫੁੱਡ ਸਪਲਾਈ ਦੇ ਦਫਤਰੀ ਕਰਮਚਾਰੀਆਂ ਨੇ ਹਿੱਸਾ ਲਿਆ।

ਇਸ ਯੌਕੇ ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਵਤੀਰਾ ਆਪਣੇ ਮੁਲਾਜਮਾਂ ਪ੍ਰਤੀ ਮਾੜਾ ਹੈ। ਸਰਕਾਰ ਪੇਅ ਕਮਿਸ਼ਨ ਦੇ ਨਾਮ ਦੇ ਕਰੋੜਾ ਰੁਪਏ ਕਰਮਚਾਰੀਆਂ ਨੂੰ ਦੇਣ ਦੀ ਘੋਸ਼ਨਾ ਕਰਕੇ ਵਾਹ ਵਾਹ ਲੁਟ ਰਹੀ ਹੈ ਪਰ ਸਚਾਈ ਇਹ ਹੈ ਕਿ ਪੰਜਾਬ ਸਰਕਾਰ ਨੇ ਇਸ ਪੇਅ ਕਮਿਸ਼ਨ ਵਿੱਚ ਕਰਮਚਾਰੀਆਂ ਨੂੰ ਕੁਝ ਨਹੀਂ ਦਿੱਤਾ ਬਲਕਿ ਉਨ੍ਹਾ ਦੀ ਤਨਖਾਹ ਘਟਾਉਣ ਦੀ ਕੋਸਿ਼ਸ਼ ਕੀਤੀ ਹੈ ਜੋ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਰੀਵਾਈਜ਼ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਹੋਰ ਮੰਗਾਂ ਦੀ ਪੂਰਤੀ ਕਰਵਾਉਣ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਨਾਲ ਜਾਰੀ ਰਵੇਗਾ। ਉਨ੍ਹਾ ਦੱਸਿਆ ਕਿ 27 ਜੂਨ ਤੱਕ ਕਲਮਛੋੜ ਹੜਤਾਲ ਜਾਰੀ ਰੱਖਣ ਦਾ ਯੂਨੀਅਨ ਦੀ ਸੂਬਾ ਬਾਡੀ ਵੱਲੋਂ ਫੈਸਲਾ ਲਿਆ ਗਿਆ ਹੈ ਜੇਕਰ ਸਰਕਾਰ ਵੱਲੋਂ ਉਨ੍ਹਾ ਦੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿਖਾ ਕੀਤਾ ਜਾਵੇਗਾ।

ਇਸ ਮੌਕੇ ਪਰਵੀਨ ਕੁਮਾਰ ਸਕੱਤਰ, ਹਰਭਜਨ ਸਿੰਘ ਖੁੰਗਰ ਜਿਲ੍ਹਾ ਸਰਪਰਸਤ, ਜਗਜੀਤ ਸਿੰਘ ਪ੍ਰਧਾਨ ਡੀ.ਸੀ. ਦਫਤਰ ਯੂਨੀਅਨ, ਰੋਹਿਤ ਸੇਤੀਆ, ਗੌਰਵ ਸੇਤੀਆ ਪਵਨ ਕੁਮਾਰ, ਮੋਹਨ ਲਾਲ, ਰਾਹੁਲ ਕੁਮਾਰ, ਮਤਿੰਦਰ ਸਿੰਘ, ਅਮਰਜੀਤ ਸਿੰਘ, ਅੰਕਿਤ ਕੁਮਾਰ ਅਮ੍ਰਿਤਪਾਲ ਕੌਰ, ਅਜੈ ਕੰਬੋਜ, ਸੰਦੀਪ ਕੁਮਾਰ, ਸੁਰਿੰਦਰ ਪਾਲ ਸਿੰਘ, ਸੁਖਦੇਵ ਚੰਦ, ਸਰਬਜੀਤ ਕੌਰ ਸਹਿਤ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।