ਵਿਧਾਇਕਾਂ ਨੂੰ ਨਾਲ ਲੈ ਕੇ ਜ਼ਮੀਨੀ ਹਕੀਕਤਾਂ ਜਾਨਣ ਜਲ ਸਰੋਤ ਵਿਭਾਗ ਦੇ ਅਧਿਕਾਰੀ-ਚੇਤਨ ਸਿੰਘ ਜੌੜਾਮਾਜਰਾ

Chetan Singh Jaudamajra
ਪਟਿਆਲਾ : ਪਟਿਆਲਾ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਇਕਾਂ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਸੂਬਾ ਪੱਧਰੀ ਜਾਇਜ਼ਾ ਬੈਠਕ ਕਰਦੇ ਹੋਏ।

ਕਿਹਾ, ਸੰਭਾਵੀ ਹੜ੍ਹਾਂ ਦੇ ਖ਼ਤਰੇ ਨੂੰ ਟਾਲਣ ਲਈ ਤਜਵੀਜ਼ਾ ’ਤੇ ਅਮਲ ਯਕੀਨੀ ਬਣਾਇਆ ਜਾਵੇ
ਜਲ ਸਰੋਤ ਮੰਤਰੀ ਵੱਲੋਂ ਸੂਬਾ ਪੱਧਰੀ ਮੀਟਿੰਗ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਡਰੇਨੇਜ ਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਮੀਨੀ ਹਕੀਕਤਾਂ ਜਾਨਣ ਲਈ ਹਲਕਾ ਵਿਧਾਇਕਾਂ ਨੂੰ ਨਾਲ ਲੈ ਕੇ ਆਪਣੇ ਇਲਾਕੇ ਦਾ ਦੌਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਿਕ ਸਮੂਹ ਅਧਿਕਾਰੀ ਸੂਬੇ ਦੇ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਨ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ, ਢਿੱਲੀ ਕਾਰਗੁਜ਼ਾਰੀ ਵਾਲੇ ਅਧਿਕਾਰੀ ਬਖਸ਼ੇ ਨਹੀਂ ਜਾਣਗੇ। (Chetan Singh Jaudamajra)

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਈ ਹਲਕਿਆਂ ਦੇ ਵਿਧਾਇਕਾਂ ਨੂੰ ਨਾਲ ਲੈ ਕੇ ਜਲ ਸਰੋਤ ਵਿਭਾਗ ਅਧੀਨ ਡਰੇਨੇਜ ਤੇ ਨਹਿਰੀ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਟਿਆਲਾ ਵਿਖੇ ਸੂਬਾ ਪੱਧਰੀ ਸਾਂਝੀ ਬੈਠਕ ਕਰਕੇ ਵਿਭਾਗੀ ਕੰਮ ਕਾਜ ਦਾ ਜਾਇਜ਼ਾ ਲਿਆ। ਮੀਟਿੰਗ ’ਚ ਵਿਧਾਇਕ ਗੁਰਲਾਲ ਘਨੌਰ, ਗੁੁਰਪ੍ਰੀਤ ਸਿੰਘ ਬਣਾਂਵਾਲੀ, ਕੁਲਵੰਤ ਸਿੰਘ ਸ਼ੁਤਰਾਣਾ, ਅਮਿਤ ਰਤਨ, ਜਗਸੀਰ ਸਿੰਘ ਭੁੱਚੋ ਮੰਡੀ, ਵਰਿੰਦਰ ਗੋਇਲ ਲਹਿਰਾਗਾਗਾ, ਕੁਲਜੀਤ ਸਿੰਘ ਰੰਧਾਵਾ ਡੇਰਾਬਸੀ ਤੇ ਲਾਭ ਸਿੰਘ ਉਗੋਕੋ ਸਮੇਤ ਮੁੱਖ ਇੰਜੀਨੀਅਰ ਹਰਦੀਪ ਸਿੰਘ ਮਹਿੰਦੀਰੱਤਾ, ਨਿਗਰਾਨ ਇੰਜੀਨੀਅਰ ਮਨੋਜ ਬਾਂਸਲ ਤੇ ਹੋਰ ਉਚ ਅਧਿਕਾਰੀ ਮੌਜੂਦ ਸਨ। Chetan Singh Jaudamajra

ਇਹ ਵੀ ਪਡ਼੍ਹੋ : ਮੁੱਦੇ ਮੂੰਹ ਡਿੱਗੇ ਆਲੂਆਂ ਦੇ ਭਾਅ ਦੇ ਸਤਾਏ ਕਿਸਾਨਾਂ ਵੱਲੋਂ ਆਲੂਆਂ ਦੀ ਪੁਟਾਈ ਬੰਦ

ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸਿੰਚਾਈ ਲਈ ਟੇਲਾਂ ਤੱਕ ਪਾਣੀ ਪਹੁੰਚਾਏ ਜਾਣ ਲਈ ਸ਼ਲਾਘਾ ਵੀ ਕੀਤੀ। ਚੇਤਨ ਸਿੰਘ ਜੌੜਾਮਾਜਰਾ ਨੇ ਸਮੂਹ ਵਿਧਾਇਕਾਂ ਵੱਲੋਂ ਦਿੱਤੀ ਫੀਡਬੈਕ ਦੇ ਅਧਾਰ ’ਤੇ ਜਲ ਨਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਘੱਗਰ ਸਮੇਤ ਹੋਰ ਦਰਿਆਵਾਂ ਤੇ ਨਦੀਆਂ ਵਿੱਚ ਆਉਣ ਵਾਲੇ ਸੰਭਾਵੀ ਹੜ੍ਹਾਂ ਦੇ ਖ਼ਤਰੇ ਨੂੰ ਟਾਲਣ ਲਈ ਤਜਵੀਜਾਂ ’ਤੇ ਅਮਲ ਯਕੀਨੀ ਬਣਾਇਆ ਜਾਵੇ।

ਨਹਿਰੀ ਵਿਭਾਗ ਦੇ ਸਾਰੇ ਰੈਸਟ ਹਾਊਸ ਦੀ ਫੋਟੋਗ੍ਰਾਫ਼ੀ ਤੇ ਵੀਡੀਓਗ੍ਰਾਫ਼ੀ ਕਰਵਾਈ ਜਾਵੇ

ਇਸ ਤੋਂ ਬਿਨ੍ਹਾਂ ਘੱਗਰ ਦੇ ਵੱਲ ਕੱਢਣ, ਨਦੀਆਂ, ਨਾਲਿਆਂ ਤੇ ਦਰਿਆਵਾਂ ਦੇ ਬੰਨ੍ਹ ਮਜ਼ਬੂਤ ਕੀਤੇ ਜਾਣ ਤੇ ਨੀਵੇਂ ਪੁੱਲਾਂ, ਸਾਇਫਨਾਂ ਕਰਕੇ ਲਗਦੀ ਡਾਫ ਦਾ ਵੀ ਪੱਕਾ ਹੱਲ ਕੀਤਾ ਜਾਵੇ। ਨਹਿਰੀ ਵਿਭਾਗ ਦੇ ਸਾਰੇ ਰੈਸਟ ਹਾਊਸ ਦੀ ਫੋਟੋਗ੍ਰਾਫ਼ੀ ਤੇ ਵੀਡੀਓਗ੍ਰਾਫ਼ੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਹਲਕਿਆਂ ਵਿੱਚ ਜਲ ਸਰੋਤ ਵਿਭਾਗ ਨਾਲ ਸਬੰਧਤ ਹੋਣ ਵਾਲੇ ਸਾਰੇ ਕੰਮ ਪਹਿਲ ਦੇ ਅਧਾਰ ’ਤੇ ਕਰਵਾਏ ਜਾਣੇ ਵੀ ਯਕੀਨੀ ਬਣਾਏ ਜਾਣ। ਇਸ ਮੌਕੇ ਡਰੇਨੇਜ, ਬੀ.ਐਮ.ਐਲ., ਆਈ ਬੀ ਸਰਕਲਾਂ ਦੇ ਕੈਨਾਲ ਤੇ ਗਰਾਊਂਡ ਵਾਟਰ ਅਧਿਕਾਰੀ ਸੁਖਜੀਤ ਸਿੰਘ ਭੁੱਲਰ, ਅੰਕਿਤ ਧੀਰ, ਗਗਨਦੀਪ ਸਿੰਘ ਗਿੱਲ, ਲਹਿਲ ਮੰਡਲ ਦੇ ਨਵਰੀਤ ਸਿੰਘ ਘੁੰਮਣ, ਸੰਦੀਪ ਮਾਂਗਟ, ਰਜਿੰਦਰ ਘਈ, ਅਤਿੰਦਰਪਾਲ ਸਿੰਘ, ਗੁਰਸਾਗਰ ਸਿੰਘ ਚਹਿਲ, ਸਰੂਪ ਚੰਦ, ਜਗਮੀਤ ਸਿੰਘ ਸਮੇਤ ਸਾਰੇ ਫੀਲਡ ਅਧਿਕਾਰੀ ਤੇ ਮਾਲ ਅਧਿਕਾਰੀ, ਜ਼ਿਲ੍ਹੇਦਾਰ ਮੌਜੂਦ ਸਨ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਬਲਬੀਰ ਸਿੰਘ, ਅਮਨਦੀਪ ਸਿੰਘ ਸੋਨੂ ਥਿੰਦ ਵੀ ਮੌਜੂਦ ਸਨ।

LEAVE A REPLY

Please enter your comment!
Please enter your name here