Old Age Pension ਬੰਦ ਹੋਣ ਤੋਂ ਕਿਵੇਂ ਬਚਾਈਏ?
ਚੰਡੀਗੜ੍ਹ (Sachkahoon News)। ਪੰਜਾਬ ਵਿੱਚ ਬੁਢਾਪਾ ਪੈਨਸ਼ਨਾਂ ਲੈ ਰਹੇ ਬਜ਼ੁਰਗਾਂ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਟੈਨਸ਼ਨ ਦੇ ਦਿੱਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ 15 ਦਿਨਾ ਦੇ ਅੰਦਰ-ਅੰਦਰ ਅਸਲ ਬੁਢਾਪਾ ਪੈਨਸ਼ਨ ਲਾਭਪਾਤਰੀਆਂ ਦੀ ਆਮਦਨ ਸਬੰਧੀ ਦਸਤਾਵੇਜ ਹਾਸਲ ਕੀਤੇ ਜਾਣ ਤਾਂ ਜੋ ਬੁਢਾਪਾ ਪੈਨਸ਼ਨ ਦਾ ਲੋਭ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਹੀ ਮਿਲ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੈਨਸ਼ਨ ਸਬੰਧੀ ਅਰੰਭੀ ਕਾਰਵਾਈ ਦੌਰਾਨ ਸਾਹਮਣੇ ਆਇਆ ਹੈ ਕਿ ਜੇ ਫਾਰਮ ਹੋਲਡਰਾਂ ਵਿੱਚੋਂ 63424 ਅਜਿਹੇ ਵਿਅਕਤੀ ਹਨ ਜੋ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਲੈ ਰਹੇ ਹਨ ਅਤੇ ਇਨ੍ਹਾਂ ਦੀ ਸਾਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਹੈ। ਜਦਕਿ ਬੁਢਾਪਾ ਪੈਨਸ਼ਨ ਲਈ ਲਾਭਪਾਤਰੀ ਦੀ ਸਾਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਭਿ੍ਰਸ਼ਟਾਚਾਰ ਮੁਕਤ ਬਣਾਉਣ ਲਈ ਵਚਨਬੱਧ ਹੈ। (Sachkahoon News)
ਬੁਢਾਪਾ ਪੈਨਸ਼ਨਰ ਵੀ ਕਿਸਾਨ ਵਰਗ ਨਾਲ ਸਬੰਧਤ | Old Age Pension
ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕਈ ਬੁਢਾਪਾ ਪੈਨਸ਼ਨਰ ਵੀ ਕਿਸਾਨ ਵਰਗ ਨਾਲ ਸਬੰਧਤ ਹਨ। ਪੰਜਾਬ ਰਾਜ ਮੰਡੀ ਬੋਰਡ ਵੱਲੋਂ ਕਿਸਾਨਾ ਨੂੰ ਉਨ੍ਹਾਂ ਦੀ ਫ਼ਸਲ ਵੇਚਣ ਉਪਰੰਤ ਹੋਈ ਆਮਦਨ ਬਾਰੇ ਜੇ ਫਾਰਮ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਦੀ ਸਾਲਾਨਾ ਆਮਦਨ ਦਾ ਸਹੀ ਪਤਾ ਲਾਉਣ ਦੇ ਮੰਤਵ ਨਾਲ ਵਿਭਾਗ ਵੱਲੋਂ ਪੰਜਾਬ ਰਾਜ ਮੰਡੀ ਬੋਰਡ ਦੇ ਡਾਟੇ ਨਾਲ ਮਿਲਾਨ ਕੀਤਾ ਗਿਆ। (Sachkahoon News)
ਕੈਬਨਿਟ ਮੰਤਰੀ ਨੇ ਕਿਹਾ ਕਿ ਪਾਲਿਸੀ ਅਨੁਸਾਰ ਪੈਨਸ਼ਨ ਦਾ ਲਾਭ ਸਿਰਫ਼ ਲੋੜਵਦ ਅਤੇ ਯੋਗ ਵਿਅਕਤੀ ਨੂੰ ਹੀ ਮਿਲਣਾ ਚਾਹੀਦਾ ਹੈ ਜੋ ਨਿਯਮਾਂ ਅਨੁਸਾਲ ਸ਼ਰਤਾਂ ਪੂਰੀਆਂ ਕਰਦਾ ਹੈ। ਵਿਭਾਗ ਵੱਲੋਂ ਅਜਿਹੇ ਵਿਅਕਤੀਆਂ ਦੀ ਪਛਾਣ ਕਰਨ ਉਪਰੰਤ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਬੰਧਤ ਵਿਅਕਤੀਆ ਨੂੰ 15 ਦਿਨਾਂ ਦੇ ਅੰਦਰ-ਅੰਦਰ ਲਾਭਪਾਤਰੀ ਆਪਣੀ ਆਮਦਨ ਸਬੰਧੀ ਦਸਤਾਵੇਜ਼ (ਜਿਵੇਂ ਕਿ ਆਮਦਨ ਸਰਟੀਫਿਕੇਟ ਜਾਂ ਹੋਰ ਲੋੜੀਂਦੇ ਦਸਤਾਵੇਜ਼) ਲੈ ਕੇ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦਫ਼ਤਰ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖ ਸਕਦੇ ਹਨ।
ਇਹ ਵੀ ਪੜ੍ਹੋ : ਅਧਿਕਾਰੀਆਂ ’ਤੇ ਭੜਕ ਰਹੇ ਰਹੇ ਹਨ ਮੰਤਰੀ, ਚੰਡੀਗੜ੍ਹ ਦਫ਼ਤਰ ਆਏ ਤਾਂ ਹੋਵੋਗੇ ‘ਸਸਪੈਂਡ’
ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਵਿਭਾਗ ਵੱਲੋਂ ਜੁਲਾਈ 2022 ਦੌਰਾਨ ਪੰਜਾਬ ਰਾਜ ਆਂਗਣਵਾੜੀ ਵਰਕਰਾਂ ਰਾਹੀਂ ਬੁਢਾਪਾ ਪੈਨਸ਼ਨ ਲੈ ਰਹੇ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਸੀ, ਜਿਸ ਅਨੁਸਾਰ 90284 ਲਾਭਪਾਤਰੀ ਮਿ੍ਰਤਕ ਪਾਏ ਗਏ ਸਨ। ਵਿਭਾਗ ਵੱਲੋਂ ਲਾਭਪਾਤਰੀਆਂ ਦੇ ਵਾਰਸਾਂ ਤੋਂ 25.00 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਸੀ। ਮੰਤਰੀ ਵੱਲੋਂ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਰਾਹੀਂ ਮਿ੍ਰਤਕ ਲਾਭਪਾਤਰੀਆਂ ਦਾ ਸਰਵੇ ਕਰਵਾਉਣ ਸਬੰਧੀ ਮੁੜ ਕਾਰਵਾਈ ਅਰੰਭੀ ਜਾ ਚੁੱਕੀ ਹੈ।