Old Pension Punjab: ਡੀਟੀਐੱਫ ਨੇ ਪੁਰਾਣੀ ਪੈਨਸ਼ਨ ਸਬੰਧੀ ਕੀਤਾ ਐਲਾਨ, ਐਕਸ਼ਨ ਦੀ ਤਿਆਰੀ

Old Pension Punjab
Old Pension Punjab: ਡੀਟੀਐੱਫ ਨੇ ਪੁਰਾਣੀ ਪੈਨਸ਼ਨ ਸਬੰਧੀ ਕੀਤਾ ਐਲਾਨ, ਐਕਸ਼ਨ ਦੀ ਤਿਆਰੀ

Old Pension Punjab: 9 ਨੂੰ ਬਰਨਾਲਾ ਵਿਖੇ ਕੀਤੀ ਜਾਵੇਗੀ ਰੋਸ ਰੈਲੀ

Old Pension Punjab: ਮਾਨਸਾ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਹੱਲ ਨਾ ਕਰਨ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਮੁੜ ਕਰੜੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ ਇਸ ਸੰਘਰਸ਼ ਤਹਿਤ ਫਰੰਟ ਵੱਲੋਂ 9 ਨਵੰਬਰ ਨੂੰ ਬਰਨਾਲਾ ’ਚ ਰੋਸ ਧਰਨਾ ਦਿੱਤਾ ਜਾਵੇਗਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਫਰੰਟ ਦੇ ਆਗੂਆਂ ਨੇ ਦੱਸਿਆ ਕਿ ਡੀਟੀਐੱਫ ਵੱਲੋਂ 9 ਨੂੰ ਬਰਨਾਲਾ ਵਿਖੇ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

Read Also : Air quality in Punjab: ਪੰਜਾਬ ਦੀ ਹਵਾ ਗੁਣਵੱਤਾ ’ਚ ਜ਼ਹਿਰ ਘੁਲਿਆ, ਸਥਿਤੀ ਬੇਹੱਦ ਖ਼ਰਾਬ, ਜਿਉਣਾ ਹੋਇਆ ਦੁੱਭਰ

ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਅਗਵਾਈ ਵਿੱਚ ਡੀਟੀਐੱਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਦੱਸਿਆ ਕਿ ਜਨਵਰੀ 2004 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਅਤੇ ਅਧਿਆਪਕਾਂ ਦੀ ਹੱਕੀ ਮੰਗ ਪੁਰਾਣੀ ਪੈਨਸ਼ਨ, ਢਾਈ ਸਾਲ ਬੀਤਣ ਦੇ ਬਾਵਜ਼ੂਦ ਪੂਰੀ ਨਹੀਂ ਕੀਤੀ ਗਈ। ਇਸ ਸਬੰਧੀ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ ਮਸਲਾ ਠੰਢੇ ਬਸਤੇ ’ਚ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। Old Pension Punjab

ਆਗੂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਨੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਸਮੁੱਚੇ ਅਧਿਆਪਕ ਵਰਗ ਨੂੰ 9 ਨਵੰਬਰ ਦੇ ਬਰਨਾਲਾ ਸੰਘਰਸ਼ ਵਿੱਚ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਸਰਕਾਰ ਦੀਆਂ ਲੋਕ ਵਿਰੋਧੀ ਤੇ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਵਿਸ਼ਾਲ ਸੰਘਰਸ਼ ਲਾਮਬੰਦ ਕੀਤੇ ਜਾਣਗੇ।