ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News ਸੀਨੀਅਰ ਨੈਸ਼ਨਲ ...

    ਸੀਨੀਅਰ ਨੈਸ਼ਨਲ ਜੇਤੂ ਨੂੰ ਮਿਲੇਗਾ 8000 ਰੁਪਏ ਤੇ ਜੂਨੀਅਰ ਨੈਸ਼ਨਲ ਜੇਤੂ ਨੂੰ 6000 ਰੁਪਏ ਪ੍ਰਤੀ ਮਹੀਨਾ: ਮੀਤ ਹੇਅਰ

    Meet Hair

    ਖਿਡਾਰੀਆਂ ਨੂੰ ਮਿਲੇਗਾ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ ਦਾ ਸਾਥ, ਹਰ ਮਹੀਨੇ ਮਿਲਣਗੇ ਹਜ਼ਾਰਾ ਰੁਪਏ 

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਖੇਡ ਨਰਸ਼ਰੀ ਨੂੰ ਪ੍ਰਫੁੱਲਤ ਕਰਨ ਲਈ ਹੁਣ ਤੋਂ ਬਾਅਦ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ ਦਾ ਸਾਥ ਮਿਲੇਗਾ। ਪੰਜਾਬ ਸਰਕਾਰ ਵਲੋਂ ਓਲੰਪੀਅਨ ਬਲਬੀਰ ਸਿੰਘ (Olympian Balbir Singh ) ਸੀਨੀਅਰ ਦੇ ਨਾਅ ’ਤੇ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਖਿਡਾਰੀਆ ਨੂੰ ਹਰ ਮਹੀਨੇ ਸਰਕਾਰ ਵੱਲੋਂ 6 ਤੋਂ 8 ਹਜ਼ਾਰ ਰੁਪਏ ਤੱਕ ਮਿਲੇਗਾ ਪਰ ਇਹ ਇੱਕ ਸਾਲ ਲਈ ਹੀ ਦਿੱਤਾ ਜਾਏਗਾ। ਜੇਕਰ ਅਗਲੇ ਸਾਲ ਖਿਡਾਰੀ ਕੌਮਾਂਤਰੀ ਪੱਧਰ ਖੇਡ ਵਿੱਚ ਆਪਣਾ ਪ੍ਰਦਰਸ਼ਨ ਪਹਿਲਾਂ ਵਾਂਗ ਨਹੀਂ ਕਰਦਾ ਹੈ ਤਾਂ ਉਸ ਨੂੰ ਅਗਲੇ ਸਾਲ ਇਸ ਵਜੀਫ਼ਾ ਸਕੀਮ ਦਾ ਲਾਭ ਨਹੀਂ ਮਿਲੇਗਾ।

    ਖੇਡ ਵਿਭਾਗ ਵੱਲੋਂ ਸਾਲਾਨਾ 12.50 ਕਰੋੜ ਰੁਪਏ ਬਜਟ ਰੱਖਿਆ

    ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਭਾਰਤੀ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਮ ਉਤੇ ਉੱਘੇ ਖਿਡਾਰੀਆਂ ਲਈ ਇਹ ਨਿਵੇਕਲੀ ਸਕੀਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਸ਼ਾਇਦ ਪਹਿਲਾ ਸੂਬਾ ਹੈ। ਜਿਸ ਤਹਿਤ ਹਰ ਸਾਲ ਸੀਨੀਅਰ ਨੈਸ਼ਨਲ ਵਿੱਚ ਤਮਗੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਇਕ ਸਾਲ ਲਈ 8000 ਰੁਪਏ ਪ੍ਰਤੀ ਮਹੀਨਾ ਅਤੇ ਜੂਨੀਅਰ ਨੈਸ਼ਨਲ ਵਿੱਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ ਇਕ ਸਾਲ ਲਈ 6000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤੇ ਜਾਣਗੇ। ਖਿਡਾਰੀ ਨੇ ਸੋਨੇ, ਚਾਂਦੀ ਤੇ ਕਾਂਸੀ ਦਾ ਕੋਈ ਵੀ ਤਮਗਾ ਜਿੱਤਿਆ ਹੋਵੇ, ਉਸ ਨੂੰ ਇਹ ਰਾਸ਼ੀ ਇਕ ਸਾਲ ਲਈ ਪ੍ਰਤੀ ਮਹੀਨਾ ਮਿਲੇਗੀ। ਇਸ ਸਕੀਮ ਲਈ ਖੇਡ ਵਿਭਾਗ ਵੱਲੋਂ ਸਾਲਾਨਾ 12.50 ਕਰੋੜ ਰੁਪਏ ਬਜਟ ਰੱਖਿਆ ਗਿਆ ਹੈ।

    ਖਿਡਾਰੀਆਂ ਲਈ ਸਿਹਤ ਬੀਮਾ ਵੀ ਸ਼ੁਰੂ

    ਮੀਤ ਹੇਅਰ ਨੇ ਅੱਗੇ ਦੱਸਿਆ ਕਿ ਖਿਡਾਰੀਆਂ ਲਈ ਸਿਹਤ ਬੀਮਾ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਖਿਡਾਰੀਆਂ ਨੂੰ ਖੇਡ ਸਮਾਨ ਮੁਹੱਈਆ ਕਰਵਾਉਣ ਤੋਂ ਇਲਾਵਾ ਵੱਡੀ ਪੱਧਰ ਉੱਤੇ ਨਵੇਂ ਕੋਚਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ। ਡੇਅ ਸਕਾਲਰ ਖਿਡਾਰੀਆਂ ਦੀ ਡਾਈਟ 100 ਰੁਪਏ ਤੋਂ ਵਧਾ ਕੇ 125 ਰੁਪਏ ਅਤੇ ਹੋਸਟਲ ਵਾਲੇ ਖਿਡਾਰੀਆਂ ਲਈ ਡਾਈਟ 200 ਤੋਂ ਵਧਾ ਕੇ 225 ਰੁਪਏ ਕਰ ਦਿੱਤੀ ਗਈ ਹੈ। ਖੇਡ ਮਾਹਿਰਾਂ ਦੀ ਰਾਏ ਨਾਲ ਨਵੀਂ ਖੇਡ ਨੀਤੀ ਲਿਆਂਦੀ ਜਾ ਰਹੀ ਹੈ ਜਿਸ ਦਾ ਮਨੋਰਥ ਖਿਡਾਰੀਆਂ ਦੀ ਪ੍ਰਤਿਭਾ ਪਛਾਣ ਕੇ ਉਨਾਂ ਨੂੰ ਮੁਕਾਬਲਿਆਂ ਲਈ ਤਿਆਰ ਕਰਨਾ। ਖਿਡਾਰੀਆਂ ਲਈ ਡਾਈਟ, ਕੋਚਿੰਗ, ਖੇਡ ਸਮਾਨ, ਨੌਕਰੀਆਂ ਤੇ ਨਗਦ ਪੁਰਸਕਾਰ ਨਾਲ ਸਨਮਾਨਤ ਕਰਨਾ ਨੀਤੀ ਦਾ ਅਹਿਮ ਅੰਗ ਹੋਵੇਗਾ ਹੋਵੇਗਾ। ਸੂਬਾ ਸਰਕਾਰ ਦਾ ਟੀਚਾ ਹੈ ਕਿ 2024 ਵਿੱਚ ਪੈਰਿਸ ਓਲੰਪਿਕ ਖੇਡਾਂ ਅਤੇ 2028 ਵਿੱਚ ਲਾਸ ਏਂਜਲਸ ਓਲੰਪਿਕ ਖੇਡਾਂ ਲਈ ਪੰਜਾਬ ਦੇ ਖਿਡਾਰੀ ਵੱਧ ਤੋਂ ਵੱਧ ਹਿੱਸਾ ਲੈ ਕੇ ਪ੍ਰਾਪਤੀਆਂ ਹਾਸਲ ਕਰਨ।

    ਪੰਜਾਬ ਨੂੰ ਮੁੜ ਖੇਡ ਨਕਸ਼ੇ ਉਤੇ ਲਿਆਉਣ ਲਈ ਸਰਕਾਰ ਦਾ ਉਪਰਾਲਾ

    ਖੇਡ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਖੇਡਾਂ ਵਿੱਚ ਅਮੀਰ ਪਿਛੋਕੜ ਹੈ ਅਤੇ ਸੂਬੇ ਨੇ ਦੇਸ਼ ਨੂੰ ਨਾਮੀਂ ਖਿਡਾਰੀ ਦਿੱਤੇ ਹਨ। ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਨੇ ਵੱਡੀ ਗਿਣਤੀ ਵਿੱਚ ਦੇਸ਼ ਦੀ ਨੁਮਾਇੰਦਗੀ ਕਰਦਿਆਂ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਖੇਡਾਂ ਤੇ ਖਿਡਾਰੀਆਂ ਨੂੰ ਅਣਗੌਲਿਆਂ ਕਰਨ ਕਰਕੇ ਪੰਜਾਬ ਹੌਲੀ-ਹੌਲੀ ਪੱਛੜਦਾ ਗਿਆ। 2001 ਤੱਕ ਕੌਮੀ ਖੇਡਾਂ ਵਿੱਚ ਪੰਜਾਬ ਪਹਿਲੇ ਨੰਬਰ ਉਤੇ ਸੀ। ਉਸ ਤੋਂ ਬਾਅਦ ਲਗਾਤਾਰ ਹੇਠਾਂ ਜਾਂਦਾ ਰਿਹਾ। ਪੰਜਾਬ ਨੂੰ ਮੁੜ ਖੇਡ ਨਕਸ਼ੇ ਉਤੇ ਲਿਆਉਣ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ।

    ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ’ਚ ਸ਼ੁਰੂ ਕੀਤੀਆਂ

    ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਉਲੀਕੀਆਂ ਗਈਆਂ ਜੋ ਕਿ ਸ਼ਾਨਦਾਰ ਤਰੀਕੇ ਨਾਲ ਚੱਲ ਰਹੀਆਂ ਹਨ। ਸਵਾ ਦੋ ਲੱਖ ਤੋਂ ਵੱਧ ਖਿਡਾਰੀ ਇਨਾਂ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਵੱਲੋਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਵਿੱਚ ਨਾਮ ਚਮਕਾਉਣ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਖੇਡਾਂ ਵਾਲੇ ਮਹੀਨੇ ਹੀ 9.30 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ।

    ਪਹਿਲੀ ਵਾਰ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 5-5 ਲੱਖ ਰੁਪਏ ਨਾਲ ਸਨਮਾਨਿਤ ਕੀਤਾ। ਇਸ ਮਹੀਨੇ ਗੁਜਰਾਤ ਵਿਖੇ ਹੋਣ ਜਾ ਰਹੀਆਂ ਕੌਮੀ ਖੇਡਾਂ ਲਈ ਪੰਜਾਬ ਓਲੰਪਿਕ ਐਸੋਸੀਏਸ਼ਨ ਨੂੰ ਪੰਜਾਬ ਦੇ ਖੇਡ ਦਲ ਲਈ 50 ਲੱਖ ਰੁਪਏ ਦੀ ਰਾਸ਼ੀ ਦਿੱਤੀ। ਸ਼ੂਟਿੰਗ ਰੇਂਜਾਂ ਲਈ 6 ਕਰੋੜ ਰੁਪਏ ਮਨਜ਼ੂਰ ਕੀਤੇ ਗਏ। ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here