ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home ਇੱਕ ਨਜ਼ਰ ਓਲੰਪਿਕ ਚੈਂਪੀਅ...

    ਓਲੰਪਿਕ ਚੈਂਪੀਅਨ ਓਸੇਨ ਬੋਲਟ ਕੋਰੋਨਾ ਪਾਜ਼ਿਟਿਵ

    ਅੱਠ ਵਾਰ ਦੇ ਓਲੰਪਿਕ ਚੈਂਪੀਅਨ ਓਸੇਨ ਬੋਲਟ ਕੋਰੋਨਾ ਪਾਜ਼ਿਟਿਵ

    ਕਿੰਗਸਟਨ। ਦੁਨੀਆ ਦੇ ਸਭ ਤੋਂ ਤੇਜ਼ ਦੌੜਾਕ ਤੇ ਅੱਠ ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਓਸੇਨ ਬੋਲਟ ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਤੋਂ ਪਾਜ਼ਿਟਿਵ ਪਾਏ ਗਏ ਹਨ। ਓਸੇਨਬੋਲਟ ਨੇ ਸ਼ਨਿੱਚਰਵਾਰ ਨੂੰ ਕੋਰੋਨਾ ਦੀ ਜਾਂਚ ਕਰਵਾਈ ਸੀ ਤੇ ਖੁਦ ਨੂੰ ਇਕਾਂਤਵਾਸ ਕਰ ਲਿਆ ਸੀ।

    ਉਨ੍ਹਾਂ ਸੋਮਵਾਰ ਦੁਪਹਿਰ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕੀਤੀ ਸੀ, ਜਿਸ ‘ਚ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਕੋਰੋਨਾ ਟੈਸਟ ਦੀ ਜਾਂਚ ਰਿਪੋਰਟ ਦੀ ਉਡੀਕ ਕਰ ਰਹੇ ਹਨ। ਉਸਨੇ ਬੋਲਟ ਨੇ ਕਿਹਾ, ਸੁਰੱਖਿਅਤ ਰਹਿਣ ਲਈ ਮੈਂ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਨੇ ਪਿਛਲੇ ਹਫ਼ਤੇ ਹੀ ਆਪਣਾ 34ਵਾਂ ਜਨਮ ਦਿਨ ਮਨਾਇਆ ਸੀ ਤੇ ਇਸ ਦੌਰਾਨ ਉਨ੍ਹਾਂ ਸੋਸ਼ਲ ਡਿਸਟੇਂਸਿੰਗ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਸੀ। ਉਹ ਬਿਨਾ ਮਾਸਕ ਲਾਏ ਪਾਰਟੀ ‘ਚ ਸ਼ਾਮਲ ਹੋਏ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.