ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home Breaking News ਓਲੰਪਿਕ ਹਾਕੀ ਖ...

    ਓਲੰਪਿਕ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਦਿਹਾਂਤ

    ਓਲੰਪਿਕ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਦਿਹਾਂਤ

    ਜਲੰਧਰ। ਓਲੰਪਿਕ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਮੰਗਲਵਾਰ ਨੂੰ ਜਲੰਧਰ, ਪੰਜਾਬ ਵਿੱਚ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਸਨ। 16 ਮਈ, 1947 ਨੂੰ ਜਨਮੇ, ਧਿਆਨ ਚੰਦ ਐਵਾਰਡੀ ਵਰਿੰਦਰ ਨੇ ਮਿਊਨਿਖ ਵਿੱਚ 1972 ਦੇ ਸਮਰ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਉਸਨੇ 1976 ਦੇ ਸਮਰ ਓਲੰਪਿਕ ਵਿੱਚ ਵੀ ਭਾਗ ਲਿਆ ਸੀ। ਸੁਰਜੀਤ ਹਾਕੀ ਸੋਸਾਇਟੀ ਨੇ ਵਰਿੰਦਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅਸੀਂ ਸਾਰੇ ਸੋਸਾਇਟੀ ਮੈਂਬਰ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here