ਚੋਣਾਂ ਤੋਂ ਪਹਿਲਾਂ ਪੰਜਾਬ ’ਚ ਓਮੀਕਰੋਨ ਦੀ ਦਸਤਕ, ਤੀਜੀ ਲਹਿਰ ਦਾ ਡਰ

Omicron in Punjab Sachkahoon

ਚੋਣਾਂ ਤੋਂ ਪਹਿਲਾਂ ਪੰਜਾਬ ’ਚ ਓਮੀਕਰੋਨ ਦੀ ਦਸਤਕ, ਤੀਜੀ ਲਹਿਰ ਦਾ ਡਰ

ਚੰਡੀਗੜ੍ਹ (ਸੱਚ ਕਹੂੰ ਨਿਊਜ਼) ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੋਰੋਨਾ ਦਾ ਓਮੀਕਰੋਨ ਵੇਰੀਏਂਟ ਦਾਖਲ ਹੋ ਗਿਆ ਹੈ। ਨਵਾਂ ਸ਼ਹਿਰ ਵਿੱਚ ਓਮੀਕਰੋਨ ਦਾ ਪਹਿਲਾ ਮਰੀਜ਼ ਮਿਲਿਆ। 36 ਸਾਲ ਦਾ ਇਹ ਮਰੀਜ਼ ਸਪੇਨ ਤੋਂ ਵਾਪਸ ਆਇਆ ਸੀ। ਅਗਲੇ ਸਾਲ ਹੋਣ ਵਾਲੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤੀਜੀ ਲਹਿਰ ਦਾ ਡਰ ਵੀ ਵੱਧ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ।

ਦੇਸ਼ ਵਿੱਚ ਕੋਰੋਨਾ ਦੇ 13 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ

ਦੇਸ਼ ਵਿੱਚ ਕੋਰੋਨਾ ਵਾਇਰਸ ਨੇ ਫਿਰ ਤੋਂ ਆਪਣਾ ਜ਼ੋਰ ਫੜ੍ਹ ਲਿਆ ਹੈ ਅਤੇ ਇਨਫੈਕਸ਼ਨ ਦੇ ਮਾਮਲੇ ਦਿਨ-ਬ-ਦਿਨ ਵੱਧਦੇ ਜਾ ਰਹੇ ਹਨ, ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 13154 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਨਾਲ ਸੰਕਰਮਿਤਾਂ ਦੀ ਗਿਣਤੀ 3,48,22,040 ਹੋ ਗਈ ਹੈ। ਇਸ ਦੌਰਾਨ 268 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਸਮੇਤ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 4,80,860 ਹੋ ਗਈ ਹੈ।

ਓਮੀਕਰੋਨ ਦੇ ਕੁੱਲ 971 ਮਾਮਲੇ ਦਰਜ਼

ਬੁੱਧਵਾਰ ਨੂੰ ਦੇਸ਼ ਵਿੱਚ 63 ਲੱਖ 91 ਹਜ਼ਾਰ 282 ਕੋਵਿਡ ਟੀਕੇ ਲਗਾਏ ਗਏ ਹਨ ਇਸ ਦੇ ਨਾਲ ਹੀ ਕੁੱਲ ਟੀਕਾਕਰਨ ਇੱਕ ਅਰਬ 43 ਕਰੋੜ 83 ਲੱਖ 22 ਹਜ਼ਾਰ 742 ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ ਕੁੱਲ 961 ਮਾਮਲੇ ਦਰਜ਼ ਹੋਏ ਹਨ। ਪਿਛਲੇ 24 ਘੰਟਿਆਂ ਵਿੱਚ 7,486 ਮਰੀਜ਼ਾਂ ਦੇ ਠੀਕ ਹੋਣ ਨਾਲ ਇਸ ਮਹਾਂਮਾਰੀ ਤੋਂ ਛੁੱਟਕਾਰਾ ਪਾਉਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 3,42,58,778 ਹੋ ਗਏ ਹੈ। ਇਸ ਸਮੇਂ ਦੌਰਾਨ ਐਕਟਿਵ ਕੇਸ 5400 ਵੱਧ ਕੇ 82,402 ਹੋ ਗਏ ।

ਮੌਤ ਦਰ 1.38 ਫੀਸਦੀ

ਦੇਸ਼ ਵਿੱਚ ਰਿਕਵਰੀ ਦਰ 99.38 ਫੀਸਦੀ, ਐਕਟਿਵ ਕੇਸਾਂ ਦੀ ਦਰ 0.24 ਫੀਸਦੀ ਅਤੇ ਮੌਤ ਦਰ 1.38 ਫੀਸਦੀ ਹੋ ਗਈ ਹੈ। ਵਰਤਮਾਨ ਵਿੱਚ ਦੇਸ਼ ਵਿੱਚ ਸਭ ਤੋਂ ਜ਼ਿਆਦਾ ਐਕਟਿਵ ਕੇਸ ਕੇਰਲ ਵਿੱਚ ਹਨ। ਇੱਥੇ ਪਿਛਲੇ 24 ਘੰਟਿਆਂ ਵਿੱਚ ਐਕਟਿਵ ਮਾਮਲੇ 59 ਵੱਧ ਕੇ 21,145 ਹੋ ਗਏ ਹਨ। ਰਾਜ ਵਿੱਚ 2,576 ਮਰੀਜ਼ਾਂ ਦੇ ਠੀਕ ਹੋਣ ਨਾਲ ਕੋਰੋਨਾ ਮੁਕਤ ਲੋਕਾਂ ਦੀ ਗਿਣਤੀ 51, 73, 656 ਹੋ ਗਈ ਹੈ। ਇਸ ਦੌਰਾਨ 211 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 47, 277 ਹੋ ਗਈ ਹੈ। ਪਿਛਲੇ 24 ਘੰਟਿਆਂ ’ਚ ਕੇਰਲ ਵਿੱਚ ਕੋਰੋਨਾ ਇਨਫ਼ੈਕਸ਼ ਕਾਰਨ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ