Independence Day: 15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਲਹਿਰਾਉਣਗੇ ਕੌਮੀ ਝੰਡਾ

Independence Day
Independence Day: 15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਲਹਿਰਾਉਣਗੇ ਕੌਮੀ ਝੰਡਾ

ਪੁਲਿਸ ਲਾਈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਹੋਈ

(ਗੁਰਪ੍ਰੀਤ ਸਿੰਘ) ਸੰਗਰੂਰ। Independence Day: ਪੁਲਿਸ ਲਾਈਨ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ 78ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਵਜੋਂ ਅੱਜ ਪੁਲਿਸ ਲਾਈਨ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦੇਸ਼ ਦੀ ਆਨ ਤੇ ਸ਼ਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਤੋਂ ਪਹਿਲਾਂ ਉਨਾਂ ਨੇ ਪੁਲਿਸ ਲਾਈਨ ਵਿਖੇ ਸਥਿਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੀ ਉਨ੍ਹਾਂ ਦੇ ਨਾਲ ਸਨ।

ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ’ਤੇ ਆਧਾਰਿਤ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ

ਅੱਜ ਅੰਤਿਮ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਪਰੇਡ ਵਿੱਚ ਸ਼ਾਮਲ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਬਾਅਦ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ ਦਿੜਬਾ ਪ੍ਰਿਥਵੀ ਸਿੰਘ ਚਹਿਲ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਇਸ ਉਪਰੰਤ ਵੱਖ-ਵੱਖ ਸਭਿਆਚਾਰਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ’ਤੇ ਆਧਾਰਿਤ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਸਮਾਪਤੀ ਮੌਕੇ ਅਕਾਲ ਅਕੈਡਮੀ ਚੀਮਾ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਦੀ ਪੇਸ਼ਕਾਰੀ ਕੀਤੀ ਗਈ। Independence Day

ਲੋੜਵੰਦਾਂ ਨੂੰ ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡੀਆਂ ਜਾਣਗੀਆਂ

ਇਸ ਉਪਰੰਤ ਪੁਲਿਸ ਲਾਈਨ ਸਟੇਡੀਅਮ ਵਿਖੇ ਹੀ ਵੱਖ ਵੱਖ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਕਾਰਜਸ਼ੀਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 15 ਅਗਸਤ ਨੂੰ ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਭਲਕੇ ਲੈ ਸਕਦੀ ਐ ਇਹ ਵੱਡੇ ਫ਼ੈਸਲੇ, ਤਿਆਰੀ ਜ਼ੋਰਾਂ ‘ਤੇ

ਅੱਜ ਅੰਤਿਮ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸਿਖਲਾਈ ਅਧੀਨ ਡਾ. ਅਦਿਤਿਆ ਸ਼ਰਮਾ, ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਪ੍ਰਸ਼ਾਸਨ ਅਤੇ ਪੁਲਿਸ ਦੇ ਹੋਰ ਅਧਿਕਾਰੀ ਹਾਜ਼ਰ ਸਨ।