ਸਾਡੇ ਨਾਲ ਸ਼ਾਮਲ

Follow us

17.4 C
Chandigarh
Sunday, February 15, 2026
More
    Home Breaking News Haryana News:...

    Haryana News: ਦੁਸਹਿਰੇ ’ਤੇ ਵਾਪਰਿਆ ਵੱਡਾ ਹਾਦਸਾ, ਕਾਰ ਨਹਿਰ ‘ਚ ਡਿੱਗੀ, ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ

    Haryana News
    Haryana News: ਦੁਸਹਿਰੇ ’ਤੇ ਵਾਪਰਿਆ ਵੱਡਾ ਹਾਦਸਾ, ਕਾਰ ਨਹਿਰ 'ਚ ਡਿੱਗੀ, ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ

    (ਸੱਚ ਕਹੂੰ ਨਿਊਜ਼) ਕੈਥਲ। ਕੈਥਲ ਵਿੱਚ ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ ਵਾਪਰ ਗਿਆ। ਕੈਥਲ ਦੇ ਨੇਡ਼ੇ ਮੁੰਦਰੀ ਨਹਿਰ ਵਿੱਚ ਇੱਕ ਆਲਟੋ ਕਾਰ ਨਹਿਰ ’ਚ ਡਿੱਗ ਗਈ ਤੇ ਇਸ ‘ਚ ਸਵਾਰ 8 ਲੋਕਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ’ਚ ਤਿੰਨ ਬੱਚੇ ਵੀ ਸ਼ਾਮਲ ਸਨ। ਇਹ ਸਾਰੇ ਮੈਂਬਰ ਇੱਕੋ ਪਰਿਵਾਰ ਦੇ ਸਨ ਜੋ ਕਿ ਕੈਥਲ ਦੇ ਪਿੰਡ ਦੇਗ ਦਾ ਰਹਿਣ ਵਾਲਾ ਸੀ।

    ਇਹ ਵੀ ਪੜ੍ਹੋ: Punjab Kisan News: ਕਿਸਾਨਾਂ ਦਾ ਵੱਡਾ ਐਲਾਨ, ਸੜਕਾਂ ਰਹਿਣਗੀਆਂ ਜਾਮ

    ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਪਰਿਵਾਰ ਆਲਟੋ ਕਾਰ ‘ਚ ਮੰਦਰ ‘ਚ ਮੱਥਾ ਟੇਕਣ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਮੁੰਦਰੀ ਕੋਲ ਪੁੱਜਾ ਤਾਂ ਉਸ ਦੀ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਜਦੋਂ ਪਿੰਡ ਵਾਸੀਆਂ ਨੇ ਕਾਰ ਨੂੰ ਨਹਿਰ ਵਿੱਚ ਡਿੱਗਦੇ ਦੇਖਿਆ ਤਾਂ ਉਹ ਮੌਕੇ ’ਤੇ ਭੱਜੇ ਤੇ ਕਾਫੀ ਮਿਹਨਤ ਤੋਂ ਬਾਅਦ ਕਾਰ ਨੂੰ ਬਾਹਰ ਕੱਢਿਆ ਗਿਆ। ਕਾਰ ਵਿਚ ਸਵਾਰ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ। Haryana News

     

    LEAVE A REPLY

    Please enter your comment!
    Please enter your name here