ਸੁਤੰਤਰਤਾ ਦਿਵਾਸ ’ਤੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਸਨਮਾਨਿਤ

(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਅਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਦੇਣ ਵਾਲੀਆਂ ਸ਼ਖਸ਼ੀਅਤਾਂ ਅਤੇ ਸੰਸਥਾਵਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਡੇਰਾ ਸੱਚਾ ਸੌਦਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਕੁਲਦੀਪ ਸਿੰਘ ਵਿੱਕੀ ਇੰਸਾਂ, ਅਮਰਜੀਤ ਸਿੰਘ ਇੰਸਾਂ, ਰਾਹੁਲ ਇੰਸਾਂ, ਗੁਰਪ੍ਰੀਤ ਸਿੰਘ ਇੰਸਾਂ, ਜਗਮੀਤ ਸਿੰਘ ਇੰਸਾਂ ਅਤੇ ਪਰਮਜੀਤ ਸਿੰਘ ਇੰਸਾਂ ਨੂੰ ਕਰੋਨਾ ਮਹਾਂਮਾਰੀ ਦੌਰਾਨ ਦੋ ਸਾਲ ਸੈਨੀਟਾਇਜਰ ਦਾ ਛਿੜਕਾ ਕਰਨ ਅਤੇ ਐਂਬੂਲੈਂਸ ਦੀ ਸੇਵਾ ਕਰਨ ਲਈ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਵਨੀਤ ਕੁਮਾਰ, ਵਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗੁਰਮੀਤ ਸਿੰਘ ਖੁੱਡੀਆਂ ਵਿਧਾਇਕ ਲੰਬੀ ਅਤੇ ਐੱਸਐਸਪੀ ਸ੍ਰੀ ਮੁਕਤਸਰ ਸਾਹਿਬ ਸਚਿਨ ਗੁਪਤਾ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਵਰਣਨਯੋਗ ਹੈ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਦਾ ਨਾਂਅ ਪਹਿਲਾਂ ਹੀ ਇੰਡੀਆ ਬੁੱਕ ਆਫ ਰਿਕਾਰਡ ਵਿਚ ਦਰਜ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here