ਅਗਲੇ ਸੰਘਰਸ਼ ਦੀ ਦਿੱਤੀ ਚਿਤਾਵਨੀ
(ਸੱਚ ਕਹੂੰ ਨਿਊਜ) ਪਟਿਆਲਾ। ਚੋਥਾ ਦਰਜਾ, ਕੰਟਰੈਕਟ, ਡੇਲੀਵੇਜਿਜ਼ ਅਤੇ ਆਊਟ ਸੋਰਸ ਕਰਮਚਾਰੀਆਂ ਵਲੋਂ ਇੱਥੇ ਕਾਰਜਕਾਰੀ ਇੰਜੀਨੀਅਰ ਬਾਗਬਾਨੀ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਸ਼ਾਖਾ ਦੇ ਦਫਤਰ ਅੱਗੇ ਤੀਜਾ ਮਹੀਨਾ ਵੀ ਸਮਾਪਤ ਹੋਣ ’ਤੇ ਤਨਖਾਹਾਂ ਜਾਰੀ ਨਾ ਕਰਨ ਦੇ ਰੋਸ ਵਜੋਂ ਗੇਟ ਰੈਲੀ ਕੀਤੀ ਗਈ ਤੇ ਮੰਗ ਕੀਤੀ ਕਰਮੀਆਂ ਨੂੰ ਤਨਖਾਹਾਂ ਸਮੇਤ ਬਣਦੀਆਂ ਸਹੁੂਲਤਾਂ ਬੋਨਸ ਆਦਿ ਦਿੱਤਾ ਜਾਵੇ।
ਇਸ ਮੌਕੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਸ਼ਹਿਰੀ ਪ੍ਰਧਾਨ ਰਾਮ ਲਾਲ ਰਾਮਾ ਨੇ ਦੱਸਿਆ ਕਿ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼
ਯੂਨੀਅਨ ਪੰਜਾਬ ਵਲੋਂ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਵਿਚਲੇ ਡੇਲੀਵੇਜਿਜ਼, ਕੰਟਰੈਕਟ, ਆਊਟ ਸੋਰਸ ਸਮੇਤ ਪਾਰਟ ਟਾਇਮ ਕਰਮੀਆਂ ਨੂੰ ਘੱਟੋ-ਘੱਟ ਉਜਰਤਾ ਦਿਵਾਉਣ, ਕਿਰਤ ਕਾਨੂੰਨਾਂ ਅਨੁਸਾਰ ਸਹੁਲਤਾਂ ਦਿਵਾਉਣ ਲਈ ਅਤੇ ਤਨਖਾਹਾਂ ਸਮੇਂ ਸਿਰ ਦਿਵਾਉਣ ਸਮੇਤ ਪੰਜਾਬ ਵਿੱਚਲੀ ਲੁਟੇਰੀ ਠੇਕੇਦਾਰੀ ਪ੍ਰਥਾ ਨੂੰ ਖਤਮ ਕਰਵਾਉਣ ਤੇ ਰੈਗੂਲਾਇਜੇਸ਼ਨ ਵਰਗੇ ਮਾਮਲਿਆਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਅੱਗੇ ਰੈਲੀਆਂ ਕਰਕੇ ਅਫਸਰਸ਼ਾਹੀ ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਠੇਕੇਦਾਰਾਂ ਨਾਲ ਮਿਲੀ ਭੁਗਤ ਹੋਣ ਕਰਕੇ ਘੱਟ ਉਜਰਤਾ ਲੈਣ ਵਾਲੇ ਕਰਮੀਆਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਿਰਤ ਵਿਭਾਗ ਵਲੋਂ ਘੱਟੋ-ਘੱਟ ਉਜਰਤਾ ਵਿੱਚ ਕੀਤਾ ਅੰਤਰਿਮ ਵਾਧਾ ਮਿਤੀ 1 ਮਾਰਚ 2020 ਤੋਂ ਮਿਤੀ 01 ਸਤੰਬਰ 2020 ਤੱਕ ਦਾ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ ਇਸ ਤਰ੍ਹਾਂ ਅਗਲੇ ਅੰਤਰਿਮ ਵਾਧੇ ਦਾ ਨੋਟੀਫਿਕੇਸ਼ਨ ਮਿਤੀ 11 ਅਕਤੂਬਰ 2022 ਜਿਸ ਰਾਹੀਂ 01 ਮਾਰਚ 2022 ਤੋਂ ਮਿਤੀ 01 ਸਤੰਬਰ 2022 ਜਾਰੀ ਕੀਤਾ ਗਿਆ ਹੈ, ਜਿਸ ਨੂੰ ਡਿਪਟੀ ਕਮਿਸ਼ਨਰਾਂ ਵਲੋਂ ਵੀ ਵੱਖ-ਵੱਖ ਜਿਲਾ ਦਫਤਰਾਂ ਨੂੰ ਭੇਜਿਆ ਗਿਆ ਹੈ, ਇਹ ਵੀ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਇਸ ਵਾਧੇ ਦਾ ਬਕਾਇਆ ਕਿਰਤੀਆਂ ਨੂੰ ਦਿੱਤਾ ਜਾ ਰਿਹਾ ਹੈ।
ਆਪ ਸਰਕਾਰਠੇਕੇਦਾਰੀ ਪ੍ਰਥਾ ਦੇ ਖਾਤਮੇ ਸਮੇਤ ਘੱਟੋ-ਘੱਟ ਉਜਰਤਾਂ ਲਾਗੂ ਨਾ ਕਰਨ ਵਾਲੇ ਵਿਭਾਗ ਅਧਿਕਾਰੀਆਂ ਸਖਤੀ ਨਾਲ ਲਾਗੂ ਕਰਨ ਲਈ ਕੋਈ ਆਦੇਸ਼ ਜਾਰੀ ਨਹੀਂ ਕੀਤੇ ਗਏ ਹਨ। ਇਸ ਮੌਕੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਸ਼ਹਿਰੀ ਪ੍ਰਧਾਨ ਰਾਮ ਲਾਲ ਰਾਮਾ, ਅਨਿਲ, ਸਤਨਾਮ ਸਿੰਘ, ਹਰਵਿੰਦਰ ਸਿੰਘ, ਪ੍ਰਕਾਸ਼ ਲੁਬਾਣਾ, ਅਮਰੀਕ ਸਿੰਘ, ਕੁਮਾਰ ਗਾਗਟ, ਅਮਰਨਾਥ ਨਰੜੂ, ਹਰਨੇਕ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ, ਸੰਦੀਪ ਸਿੰਘ, ਭੁਪਿੰਦਰ ਸਿੰਘ, ਹਰਿੰਦਰ ਸਿੰਘ, ਹਰਦੀਪ ਸਿੰਘ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ, ਮਹਿੰਦਰ ਸਿੰਘ ਆਦਿ ਸ਼ਾਮਲ ਹੋਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ