ਪਵਿੱਤਰ ਅਵਤਾਰ ਦਿਹਾੜੇ ਮੌਕੇ ਲੌਂਗੋਵਾਲ ਦੀ ਸਾਧ ਸੰਗਤ ਨੇ ਆਏ ਬੂਟੇ

ਪਵਿੱਤਰ ਅਵਤਾਰ ਦਿਹਾੜੇ ਮੌਕੇ ਲੌਂਗੋਵਾਲ ਦੀ ਸਾਧ ਸੰਗਤ ਨੇ ਆਏ ਬੂਟੇ

ਲੌਂਗੋਵਾਲ (ਹਰਪਾਲ) । ਦੇਸ਼ ਭਰ ’ਚ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਇਆ ਜਾ ਰਿਹਾ ਹੈ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਬਚਨਾਂ ’ਤੇ ਚਲਦੇ ਹੋਏ ਸਾਧ ਸੰਗਤ ਆਪਣੇ ਘਰਾਂ ਤੇ ਵਪਾਰਕ ਅਦਾਰਿਆਂ ਅਤੇ ਨਾਮ ਚਰਚਾ ਘਰਾਂ ਵਿਖੇ ਦੇਸ਼ ਦੀ ਆਣ ਬਾਨ ਅਤੇ ਸ਼ਾਨ ਤਿਰੰਗੇ ਨੂੰ ਲਹਿਰਾ ਰਹੀ ਹੈ। ਇਸ ਸੰਦਰਭ ਵਿੱਚ ਅੱਜ ਸਵੇਰੇ ਸਥਾਨਕ ਬਡਬਰ ਰੋਡ ਸਥਿਤ ਨਾਮ ਚਰਚਾ ਘਰ ਵਿਖੇ ਸਾਧ ਸੰਗਤ ਵੱਲੋਂ ਤਿਰੰਗਾ ਲਹਿਰਾ ਕੇ ਸਲੂਟ ਕੀਤਾ ਗਿਆ। ਇਸ ਮੌਕੇ ਸਾਧ ਸੰਗਤ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਦੇਸ਼ ਭਗਤੀ ਦੇ ਸੰਦੇਸ਼ ਅਨੁਸਾਰ ਜਿਥੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਮੈਂਬਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਾਧ ਸੰਗਤ ਹਾਜ਼ਰ ਸੀ।

ਪੂਜਨੀਕ ਗੁਰੂ ਜੀ ਦੇ ਬਚਨਾਂ ’ਤੇ ਅਮਲ ਕਰਦਿਆਂ ਡੇਰਾ ਸੱਚਾ ਸੋਦਾ ਦੇ ਸ਼ਰਧਾਲੂ ਆਪਣੇ-ਆਪਣੇ ਘਰਾਂ ’ਤੇ ਤਿਰੰਗਾ ਸਥਾਪਿਤ ਕਰ ਰਹੇ ਹਨ। ਤਿਰੰਗਾ ਭਾਰਤ ਦੀ ਆਣ-ਬਾਨ-ਸ਼ਾਨ ਹੈ ਇਸ ਨੂੰ ਕਦੇ ਝੁਕਣ ਨਹੀਂ ਦਿਆਂਗੇ। ਇੱਥੇ ਦੱਸਣਯੋਗ ਹੈ ਕਿ ਦੇਸ਼ ਦੇ ਰਾਸ਼ਟਰੀ ਝੰਡੇ ਤਿਰੰਗੇ ਲਹਿਰਾਉਣ ਦੀ ਇਸ ਮੁਹਿੰਮ ਨਾਲ ਬੱਚਿਆਂ ਵਿੱਚ ਦੇਸ਼ ਪ੍ਰਤੀ ਪ੍ਰੇਮ ਭਾਵਨਾ ਉਜਾਗਰ ਹੋ ਰਹੀ ਅਤੇ ਤਿਰੰਗਾ ਲਹਿਰਾਉਣ ਦੀ ਉਪਰੋਕਤ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਹਨ। ਬਲਾਕ ਲੌਂਗੋਵਾਲ ਦੀ ਸਮੁੱਚੀ ਸਾਧ ਸੰਗਤ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਜਨਮ ਦਿਹਾੜੇ ਨੂੰ ਸਮਰਪਿਤ 5000 ਛਾਂਦਾਰ, ਫ਼ਲਦਾਰ ਪੌਦੇ ਵੀ ਲਗਾਏ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ