ਪਵਿੱਤਰ ਮਹਾਂ ਪਰਉਪਕਾਰ ਦਿਹਾੜੇ (ਗੁਰਗੱਦੀ ਨਸ਼ੀਨੀ ਦਿਹਾੜਾ) ਦਾ ਭੰਡਾਰਾ 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | MSG Bhandara
(ਸੱਚ ਕਹੂੰ ਨਿਊਜ਼) ਸਰਸਾ। MSG Bhandara: ਦੁਨੀਆ ’ਚ ਰੂਹਾਨੀਅਤ ਦੀ ਖੁਸ਼ਬੂ ਬਿਖੇਰਨ ਵਾਲੇ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਮਹਾਂ ਪਰਉਪਕਾਰ ਦਿਹਾੜੇ (ਗੁਰਗੱਦੀ ਨਸ਼ੀਨੀ ਦਿਹਾੜਾ) ਦਾ ਭੰਡਾਰਾ 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ।
ਇਸ ਸ਼ੁੱਭ ਮੌਕੇ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ ਡੇਰਾ ਸੱਚਾ ਸੌਦਾ ਸਰਸਾ ’ਚ ਸਵੇਰੇ 9 ਵਜੇ ਤੋਂ ਪਵਿੱਤਰ ਭੰਡਾਰੇ ਦਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ, ਜ਼ਿਲ੍ਹਾ ਬਾਗਪਤ (ਉੱਤਰ ਪ੍ਰਦੇਸ਼) ਤੋਂ ਆਨਲਾਈਨ ਗੁਰੂਕੁਲ ਰਾਹੀਂ ਪਵਿੱਤਰ ਬਚਨ ਫ਼ਰਮਾਉਣਗੇ।
ਇਹ ਵੀ ਪੜ੍ਹੋ: Welfare Work: ਜਾਣੋ, ਮਾਨਵਤਾ ਭਲਾਈ ਦੇ 166 ਕਾਰਜਾਂ ਦੀ ਸੂਚੀ ਬਾਰੇ
ਸੇਵਾਦਾਰ ਸਾਧ-ਸੰਗਤ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਆਪਣੀਆਂ-ਆਪਣੀਆਂ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ 23 ਸਤੰਬਰ 1990 ਨੂੰ ਸੱਚੇ ਦਾਤਾ ਰਹਿਬਰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪਵਿੱਤਰ ਗੁਰਗੱਦੀ ਦੀ ਬਖਸ਼ਿਸ਼ ਕਰਕੇ ਆਪਣਾ ਰੂਪ ਬਣਾਇਆ ਸੀ। ਇਸ ਪੂਰੇ ਮਹੀਨੇ ਨੂੰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦੇਸ਼-ਵਿਦੇਸ਼ ’ਚ ਤਿਉਹਾਰ ਦੀ ਤਰ੍ਹਾਂ ਉਤਸ਼ਾਹ ਨਾਲ ਮਾਨਵਤਾ ਭਲਾਈ ਦੇ 166 ਕਾਰਜ ਕਰਕੇ ਮਨਾਉਂਦੀ ਹੈ। MSG Bhandara