ਗੁਰੂ ਨਾਨਕ ਕਾਲਜ ਚੌਂਕ ਵਿੱਚ ਇਕੱਠੇ ਹੋਏ ਕਿਸਾਨ | Chief Minister
ਬੁਢਲਾਡਾ (ਸੁਖਜੀਤ ਮਾਨ)। ਖੇਤੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister) ਦੀ ਬੁਢਲਾਡਾ ਆਮਦ ’ਤੇ ਬੁਢਲਾਡਾ ’ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਨਰਮੇ ਅਤੇ ਕਣਕ ਦੀ ਫਸਲ ਦਾ ਮੁਆਵਜ਼ਾ ਉਨ੍ਹਾਂ ਦੀ ਮੁੱਖ ਮੰਗ ਹੈ, ਜੋ ਸਰਕਾਰ ਵੱਲੋਂ ਮੰਨਣ ਦੇ ਬਾਵਜੂਦ ਪੂਰੀ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਪਿਛਲੇ ਨਰਮੇ ਦਾ ਪੂਰਾ ਮੁਆਵਜ਼ਾ ਨਹੀਂ ਮਿਲਿਆ ਤੇ ਹੁਣ ਫਿਰ ਨਰਮੇ ’ਤੇ ਗੁਲਾਬੀ ਸੁੰਡੀ ਦਾ ਹਮਲਾ ਹੋ ਗਿਆ ਹੈ। ਕਿਸਾਨ ਆਗੂ ਨੇ ਆਖਿਆ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਫਸਲਾਂ ਦੇ ਹੋਏ ਖਰਾਬੇ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਨਰਮੇ ’ਤੇ ਪਈ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਤੁਰੰਤ ਢੁੱਕਵੇਂ ਕਦਮ ਚੁੱਕੇ ਜਾਣ ਤਾਂ ਜੋ ਫਸਲ ਬਚਾਈ ਜਾ ਸਕੀ।
ਪੁਲਿਸ ਵੱਲੋਂ ਸਖ਼ਤ ਸੁਰੱਖਿਆ ਇੰਤਜਾਮ
ਕਿਸਾਨਾਂ ਦੇ ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਇੰਤਜਾਮ ਕੀਤੇ ਗਏ ਹਨ। ਵੱਡੀ ਗਿਣਤੀ ਸੁਰੱਖਿਆ ਕਰਮਚਾਰੀਆਂ ਤੋਂ ਇਲਾਵਾ ਦੰਗਾ ਰੋਕੂ ਵਾਹਨ ਵੀ ਤਾਇਨਾਤ ਕੀਤੇ ਹੋਏ ਹਨ।