‘ਦਿੱਲੀ ਮੋਰਚੇ ਦੇ 11 ਮਹੀਨੇ ਪੂਰੇ ਹੋਣ ’ਤੇ 26 ਨੂੰ ਦੇਸ਼ ਦੇ ਸੁਮੱਚੇ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ’

Farmers Protest Sachkahoon

‘ਦਿੱਲੀ ਮੋਰਚੇ ਦੇ 11 ਮਹੀਨੇ ਪੂਰੇ ਹੋਣ ’ਤੇ 26 ਨੂੰ ਦੇਸ਼ ਦੇ ਸੁਮੱਚੇ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ’

ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਦੇ ਨਜਦੀਕੀ ਸਾਥੀ ਜੈਦੇਵ ਕਪੂਰ ਨੂੰ ਸਿਜਦਾ ਕੀਤਾ

(ਜਸਵੀਰ ਸਿੰਘ ਗਹਿਲ) ਬਰਨਾਲਾ। 26 ਅਕਤੂਬਰ ਨੂੰ ਦਿੱਲੀ ਮੋਰਚੇ ਨੂੰ 11 ਮਹੀਨੇ ਪੂਰੇ ਹੋਣ ਜਾ ਰਹੇ ਹਨ। ਇਸ ਕਰਕੇ ਇਸ ਦਿਨ ਦੇਸ਼ ਭਰ ਦੇ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਕੇ ਖੇਤੀ ਕਾਨੂੰਨਾਂ ਤੋਂ ਇਲਾਵਾ ਭਾਜਪਾ ਆਗੂ ਅਜੈ ਮਿਸਰਾ ਟੇਨੀ ਦੀ ਬਰਖ਼ਾਸਾਤਗੀ ਦੀ ਮੰਗ ਜੋਰਦਾਰ ਢੰਗ ਨਾਲ ਉਠਾਈ ਜਾਵੇਗੀ। ਇਸ ਸਬੰਧੀ ਸੁਮੱਚੀਆਂ ਤਿਆਰੀ ਜੋਰਾਂ-ਸੋਰਾਂ ’ਤੇ ਵਿੱਢ ਦਿੱਤੀਆਂ ਗਈਆਂ ਹਨ। ਇਹ ਗੱਲ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇੱਥੇ ਚੱਲ ਰਹੇ ਪੱਕੇ ਮੋਰਚੇ ਦੌਰਾਨ ਬੁਲਾਰਿਆਂ ਨੇ ਆਖੀ।

ਬੁਲਾਰਿਆਂ ’ਚ ਸ਼ਾਮਲ ਗੁਰਨਾਮ ਸਿੰਘ ਠੀਕਰੀਵਾਲਾ, ਗੋਰਾ ਸਿੰਘ ਢਿੱਲਵਾਂ, ਨਛੱਤਰ ਸਿੰਘ ਸਹੌਰ, ਸ਼ਿੰਦਰ ਸਿੰਘ ਧੌਲਾ, ਬਲਜੀਤ ਸਿੰਘ ਚੌਹਾਨਕੇ, ਜਸਪਾਲ ਸਿੰਘ ਚੀਮਾ, ਗੁਰਮੇਲ ਸ਼ਰਮਾ, ਅਮਰਜੀਤ ਕੌਰ, ਪ੍ਰੇਮਪਾਲ ਕੌਰ, ਜਰਨੈਲ ਸਿੰਘ ਹੰਢਿਆਇਆ, ਜਸਪਾਲ ਕੌਰ ਕਰਮਗੜ੍ਹ, ਗੁਰਜੰਟ ਸਿੰਘ ਹਮੀਦੀ, ਬਿੱਕਰ ਸਿੰਘ ਔਲਖ ਨੇ ਦੱਸਿਆ ਕਿ ਖਰਾਬ ਮੌਸਮ ਤੇ ਸਾਉਣੀ ਦੀ ਫਸਲ ਦੀ ਕਟਾਈ ਅਤੇ ਹਾੜ੍ਹੀ ਦੀ ਬਿਜਾਈ ਦੇ ਮੱਦੇਨਜ਼ਰ ਲਖਨਊ ਕਿਸਾਨ ਮਹਾਂ-ਪੰਚਾਇਤ ਹੁਣ 26 ਅਕਤੂਬਰ ਦੀ ਬਜਾਏ 22 ਨਵੰਬਰ ਨੂੰ ਕੀਤੀ ਜਾਵੇਗੀ। ਮੋਰਚੇ ਦੌਰਾਨ ਡੀਏਪੀ ਖਾਦ ਦੀ ਕਿੱਲਤ ਬਾਰੇ ਚਰਚਾ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਡੀਏਪੀ ਦੀ ਘਾਟ ਕਾਰਨ ਸਥਿਤੀ ਦਿਨ-ਬ-ਦਿਨ ਬਦ ਤੋਂ ਬਦਤਰ ਹੋ ਰਹੀ ਹੈ। ਇਸ ਕਰਕੇ ਕਿਸਾਨਾਂ ਨੂੰ 1200 ਰੁਪਏ ਦੀ ਕੀਮਤ ਵਾਲੇ ਥੈਲੇ ਲਈ 1400 ਰੁਪਏ ਅਦਾ ਕਰਨੇ ਪੈ ਰਹੇ ਹਨ।

ਉਧਰ ਖੇਤੀ ਮਾਹਰਾਂ ਨੇ ਡੀਏਪੀ ਖਾਦ ਦੇ ਉਲਟੇ ਸਿੱਧੇ ਬਦਲ ਸੁਝਾਉਣੇ ਸ਼ੁਰੂ ਕਰ ਦਿੱਤੇ ਹਨ। ਆਗੂਆਂ ਕਿਹਾ ਕਿ ਡੀਏਪੀ ਦੀ ਬਜਾਏ ਐਨਪੀਕੇ ਖਾਦ ਵਰਤਣ ਲਈ ਕਿਹਾ ਜਾ ਰਿਹਾ ਹੈ ਜਿਸ ਦੇ ਰੇਟ ਕੇਂਦਰ ਸਰਕਾਰ ਨੇ ਪਹਿਲਾਂ ਹੀ 1180 ਰੁਪਏ ਤੋਂ ਵਧਾ ਕੇ 1450 ਰੁਪਏ ਕਰ ਦਿੱਤੇ ਹਨ। ਆਗੂਆਂ ਨੇ ਜਿੱਥੇ ਸਰਕਾਰ ਨੂੰ ਕਿੱਲਤ ਦੂਰ ਕਰਨ ਲਈ ਤੁਰੰਤ ਕਦਮ ਉਠਾਉਣ ਲਈ ਕਿਹਾ ਉਥੇ ਦੂਸਰੀ ਤਰਫ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਕਿ ਖਾਦ ਦੀ ਜ਼ਖੀਰੇਬਾਜੀ ਨਾ ਕਰਨ। ਬੁਲਾਰਿਆਂ ਦੱਸਿਆ ਕਿ ਅੱਜ ਸ਼ਹੀਦ ਭਗਤ ਸਿੰਘ ਦੇ ਨਜਦੀਕੀ ਸਾਥੀ ਜੈਦੇਵ ਕਪੂਰ ਦਾ ਜਨਮ ਦਿਨ ਸੀ ਜਿੰਨ੍ਹਾਂ ਨੇ ਭਗਤ ਸਿੰਘ ਤੇ ਬੀ. ਕੇ.ਦੱਤ ਲਈ ਦਿੱਲੀ ਅਸੈਂਬਲੀ ਲਈ ਪਾਸ ਦਾ ਇੰਤਜ਼ਾਮ ਕੀਤਾ ਸੀ, ਦੀ ਕੁਰਬਾਨੀ ਨੂੰ ਯਾਦ ਕਰਦਿਆਂ ਭਾਵਪੂਰਤ ਸਿਜਦਾ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ