ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਬੇਰੁਜ਼ਗਾਰ ਟੀਚਰਾਂ ਨੇ ਟਾਵਰ ’ਤੇ ਚੜ੍ਹ ਕੇ ਕੀਤਾ ਵਿਰੋਧ

(ਖੁਸਪ੍ਰੀਤ ਜੋਸ਼ਨ) ਸੁਨਾਮ ਊਧਮ ਸਿੰਘ ਵਾਲਾ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ 83 ਵਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਦੀ ਟੀਮ ਨੇ ਸਮਾਗਮ ਵਿੱਚ ਭਾਗ ਲਿਆ । ਦੂਜੇ ਪਾਸੇ ਦਹਾਕੇ ਤੋਂ ਵੀ ਵੱਧ ਸਿੱਖਿਆ ਮਹਿਕਮੇ ਵਿਚ ਨੌਕਰੀ ਦੀ ਮੰਗ ਨੂੰ ਲੈ ਕੇ 646 ਬੇਰੁਜ਼ਗਾਰ ਅਧਿਆਪਕਾਂ ਦੀ ਜਥੇਬੰਦੀ ਨੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜਥੇਬੰਦੀ ਦੇ ਕਾਰਕੁਨਾਂ ਨੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਅਤੇ ਮੰਤਰੀਆਂ ਵੱਲੋਂ ਮਹਾਰਾਜਾ ਪੈਲੇਸ ਸੁਨਾਮ ਵਿਖੇ ਪਹੁੰਚਣ ਮੌਕੇ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਸਨ। ਇਸ ਮੌਕੇ ਪੁਲਿਸ ਅਤੇ ਸੁਰੱਖਿਆ ਮੁਲਾਜ਼ਮਾਂ ਨੇ ਇਨ੍ਹਾਂ ਮੁਜ਼ਾਹਰਾਕਾਰੀਆਂ ਨੂੰ ਧਰਨੇ ਵਾਲੀ ਜਗ੍ਹਾ ਤੋਂ ਬੱਸਾਂ ਵਿੱਚ ਬਿਠਾ ਕੇ ਦੂਰ ਲਿਜਾ ਕੇ ਛੱਡ ਦਿੱਤਾ। ਇਸ ਮੌਕੇ ਦੋ ਧਰਨਾਕਾਰੀਆਂ ਵਕੀਲ ਰਾਮ ਅਤੇ ਅੰਗਰੇਜ਼ ਰਾਮ ਸਥਾਨਕ ਕੋਰਟ ਕੰਪਲੈਕਸ ਸਾਹਮਣੇ ਟਾਵਰ ਦੇ ਉਪਰ ਚੜ੍ਹ ਗਏ ਉੱਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਪ੍ਰਸ਼ਾਸਨ ਵੱਲੋਂ ਟਾਵਰ ’ਤੇ ਚੜ੍ਹੇ ਧਰਨਾਕਾਰੀਆਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਚਲਦੀਆਂ ਰਹੀਆਂ ਅਤੇ ਉੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੇਣ ਤੋਂ ਬਾਅਦ ਧਰਨਾਕਾਰੀ ਟਾਵਰ ਤੋਂ ਥੱਲੇ ਉਤਰ ਆਏ। ਇਸ ਮੌਕੇ ਵਕੀਲ ਰਾਮ ਅਤੇ ਅੰਗਰੇਜ਼ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕੇ 4 ਅਗਸਤ ਨੂੰ ਮੁੱਖ ਮੰਤਰੀ ਦੀ ਮੀਟਿੰਗ ਕਰਵਾਈ ਜਾਵੇਗੀ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ 15 ਅਗਸਤ ਨੂੰ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਨੂੰ ਆਜ਼ਾਦੀ ਦਿਹਾੜੇ ਨੂੰ ਮਨਾਉਣ ਨਹੀਂ ਦੇਣਗੇ।

ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ