ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਕੀਤਾ ਪ੍ਰਦਰਸ਼ਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ) । ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਤੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ, ਵਿਖੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਬਚਾਓ ਮੁਹਿੰਮ ਦਾ ਆਗਾਜ ਕੀਤਾ ਗਿਆ। ਇਸ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਉਂਦਿਆ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਸੈਕੜੇਂ ਵਿਦਿਆਰਥੀਆਂ ਨੇ ਰੈਲੀ ਕੀਤੀ।
ਵਿਦਿਆਰਥੀ ਆਗੂਆਂ ਨੇ ਕਿਹਾ ਕੇ ਪੰਜਾਬ ਸਰਕਾਰ ਇਕ ਪਾਸੇ ਮਾਤ ਭਾਸ਼ਾ ਦੇ ਰਾਖੇ ਬਣਨ ਦੇ ਦਾਅਵੇ ਕਰ ਰਹੀ ਹੈ ਪ੍ਰੰਤੂ ਦੂਜੇ ਪਾਸੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਪਸਾਰ ਤੇ ਵਿਕਾਸ ਲਈ ਬਣੀ ਪੰਜਾਬੀ ਯੂਨੀਵਰਸਿਟੀ ਨੂੰ ਸੰਭਾਲ਼ ਨਹੀਂ ਰਹੀ ਜੋ ਕਿ ਆਖਿਰੀ ਸਾਹਾਂ ਤੇ ਸਹਿਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇੰ ਯੂਨੀਵਰਸਿਟੀ 2,97,54,14,250 ਕਰੋੜ ਦੇ ਵਿੱਤੀ ਘਾਟੇ ਵਿੱਚ ਹੈ। 150 ਕਰੋੜ ਦੇ ਕਰਜ਼ੇ ਸਮੇਤ ਯੂਨੀਵਰਸਿਟੀ 4,475, 414,250 ਕਰੋੜ ਦੇ ਵਿੱਤੀ ਸੰਕਟ ਨਾਲ ਜੂਝ ਰਹੀ ਹੈ। ਜਾਵੇ। ਇਸ ਮੌਕੇ ਵਿਦਿਆਰਥੀ ਆਗੂ ਅਮਨਦੀਪ ਸਿੰਘ ਖਿਉਵਾਲੀ, ਰਸ਼ਪਿੰਦਰ ਜਿੰਮੀ,ਅੰਮ੍ਰਿਤਪਾਲ, ਵਰਿੰਦਰ ਖੁਰਾਣਾ, ਗੁਰਪ੍ਰੀਤ ਆਦਿ ਵੱਲੋਂ ਸੰਬੋਧਿਤ ਕੀਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।