Ludhiana News: ਪੁਲਿਸ ਯਾਦਗਾਰੀ ਦਿਵਸ ਮੌਕੇ ਸੀਪੀ ਅਤੇ ਡੀਸੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ | Police Memorial Day

Police Memorial Day
Ludhiana News: ਪੁਲਿਸ ਯਾਦਗਾਰੀ ਦਿਵਸ ਮੌਕੇ ਸੀਪੀ ਅਤੇ ਡੀਸੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Police Memorial Day: ਸਾਨੂੰ ਮਿਲ ਕੇ ਦੇਸ਼ ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰਨਾ ਚਾਹੀਦਾ ਹੈ : ਪੁਲਿਸ ਕਮਿਸ਼ਨਰ

Police Memorial Day: ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਲਾਈਨਜ਼ ਵਿਖੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। Ludhiana News

ਇਸ ਮੌਕੇ ਬੋਲਦਿਆਂ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸਾਰੇ ਸ਼ਾਂਤੀਪੂਰਨ ਮਾਹੌਲ ਅਤੇ ਭਾਈਚਾਰਕ ਸਾਂਝ ਵਿੱਚ ਰਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲ ਸਕਦੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ, ਸਾਬਕਾ ਡੀ.ਜੀ.ਪੀ. ਡੀ.ਆਰ. ਭੱਟੀ, ਗੁਰਦਰਸ਼ਨ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। Police Memorial Day

Police Memorial Day

Read Also : Ganderbal Terror Attack: ਗੰਦੇਰਬਲ ਅੱਤਵਾਦੀ ਹਮਲੇ ’ਚ ਡਾਕਟਰ ਸਮੇਤ 6 ਦੀ ਮੌਤ

ਏਸੀਪੀ ਰੂਪਦੀਪ ਕੌਰ ਦੀ ਅਗਵਾਈ ਵਿੱਚ ਪੁਲੀਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ ਅਤੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਏਸੀਪੀ (ਹੈੱਡਕੁਆਰਟਰ) ਰਵਿੰਦਰ ਸਿੰਘ ਢਿੱਲੋਂ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਜਾਨਾਂ ਵਾਰਨ ਵਾਲੇ ਪੁਲਿਸ ਅਤੇ ਨੀਮ ਫੌਜੀ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਵੀ ਪੜ੍ਹ ਕੇ ਸੁਣਾਈ ਗਈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਲੁਧਿਆਣਾ ਪੁਲਿਸ ਦੇ ਕੁੱਲ 117 ਪੁਲਿਸ ਮੁਲਾਜ਼ਮਾਂ ਨੇ ਅੱਤਵਾਦ ਦਾ ਮੁਕਾਬਲਾ ਕਰਦੇ ਹੋਏ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਹਨਾਂ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਇਹਨਾਂ ਦੇ ਪਰਿਵਾਰਾਂ ਨਾਲ ਖੜੀ ਹੈ, ਜੋ ਕਿ ਲੁਧਿਆਣਾ ਵਿੱਚ ਰਹਿ ਰਹੇ ਹਨ।

Police Memorial Day

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ ਅੱਤਵਾਦ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਦੂਜੇ ਰਾਜਾਂ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਅੰਦਰੂਨੀ ਗੜਬੜੀਆਂ ਦਾ ਮੁਕਾਬਲਾ ਕਰਨ ਲਈ ਦਿੱਤੀਆਂ ਕੁਰਬਾਨੀਆਂ ਦੀ ਵੀ ਸ਼ਲਾਘਾ ਕੀਤੀ। ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੰਬਲ ਵੀ ਵੰਡੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।