ਦੂਜੇ ਦਿਨ ਵੀ ਕੋਰੋਨਾ 44 ਹਜ਼ਾਰ ਤੋਂ ਵੱਧ ਨਵੇਂ ਮਾਮਲੇ

Corona India

ਕੋਰੋਨਾ ਦਾ ਅੰਕੜਾ 92.66 ਲੱਖ ਪੁੱਜਾ

ਨਵੀਂ ਦਿੱਲੀ। ਦੇਸ਼ ‘ਚ ਦੂਜੇ ਦਿਨ ਵੀ ਕੋਰੋਨਾ ਦੇ 44 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਤੇ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ ਸਾਢੇ ਚਾਰ ਲੱਖ ਤੋਂ ਵੱਧ ਹੋ ਗਈ।

Corona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ‘ਚ 44,489 ਨਵੇਂ ਮਾਮਲੇ ਸਾਹਮਣੇ ਆਏ ਤੇ ਕੋਰੋਨਾਂ ਦਾ ਅੰਕੜਾ 44,489 ਨਵੇਂ ਮਾਮਲੇ ਸਾਹਮਣੇ ਆਏ ਤੇ ਕੋਰੋਨਾ ਦਾ ਅੰਕੜਾ 92.66 ਲੱਖ ਹੋ ਗਿਆ ਹੈ। ਨਵੇਂ ਮਾਮਲਿਆਂ ਦੇ ਨਾਲ ਸਰਗਰਮ ਮਾਮਲੇ 7598 ਵਧੇ ਤੇ ਇਹ ਗਿਣਤੀ 4.52 ਲੱਖ ਹੋ ਗਈ। ਇਸ ਦੌਰਾਨ 36,367 ਮਰੀਜ਼ ਠੀਕ ਹੋਏ ਜਿਨ੍ਹਾਂ ਨੂੰ ਮਿਲਾ ਕੇ ਕੋਰੋਨਾ ਨੂੰ ਹਰਾਣ ਦੇ ਵਾਲਿਆਂ ਦੀ ਗਿਣਤੀ ਹੁਣ 86.79 ਲੱਖ ਹੋ ਗਈ ਹੈ। ਇਸ ਦੌਰਾਨ 524 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ 1,35,223 ਹੋ ਗਿਆ ਹੈ। ਦੇਸ਼ ‘ਚ ਸਰਗਰਮ ਮਾਮਲਿਆਂ ਦੀ ਦਰ ਵਧ ਕੇ 4.88 ਫੀਸਦੀ ਤੇ ਰਿਕਵਰੀ ਦਰ 93.66 ਫੀਸਦੀ ਹੈ ਜਦੋਂਕਿ ਮ੍ਰਿਤਕ ਦਰ ਹਾਲੇ 1.46 ਫੀਸਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.