ਤਿੰਨ ਕਾਰ ਸਵਾਰਾਂ ਤੋਂ ਡੇਢ ਕਿਲੋ ਹੈਰੋਇਨ ਬਰਾਮਦ

Heroin
 ਸੀ.ਆਈ.ਏ ਸਟਾਫ਼ ਵੱਲੋਂ ਕਾਬੂ ਕੀਤੇ ਤਿੰਨ ਮੁਲਜ਼ਮ।

(ਸਤਪਾਲ ਥਿੰਦ) ਫਿਰੋਜ਼ਪੁਰ। ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਵੱਲੋਂ ਨਾਕਾਬੰਦੀ ਕਰਕੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕਰਦਿਆਂ ਡੇਢ ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਸ ਸਬੰਧੀ ਥਾਣਾ ਮਮਦੋਟ ’ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਉਕਤ ਵਿਅਕਤੀਆਂ ਤੋਂ ਹੋਰ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। Heroin

ਇਹ ਵੀ ਪੜ੍ਹੋ : ਲੁਧਿਆਣਾ ‘ਚ ਕੱਪੜਾ ਕਾਰੋਬਾਰੀ ਫਿਲਮੀ ਅੰਦਾਜ਼ ’ਚ ਅਗਵਾ

Heroin ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਜੱਜਪਾਲ ਸਿੰਘ ਵੱਲੋਂ ਦੱਸਿਆ ਗਿਆ ਕਿ ਮੁਖ਼ਬਰੀ ਦੀ ਇਤਲਾਹ ਮਿਲਣ ‘ਤੇ ਟੀ ਪੁਆਇੰਟ ਮਮਦੋਟ ਫਿਰੋਜ਼ਪੁਰ-ਫਾਜ਼ਿਲਕਾ ਰੋਡ ਪਰ ਨਾਕਾਬੰਦੀ ਕਰਕੇ ਕਾਰ ਸਜੂਕੀ ਸਲੈਰੀਓ ਨੂੰ ਰੋਕ ਕੇ ਕਾਰ ਸਵਾਰ ਸ਼ਿੰਦਰਪਾਲ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਰੁਹੇਲਾ ਹਾਜੀ ਉਤਾੜ, ਮਲਕੀਤ ਸਿੰਘ ਪੁੱਤਰ ਸੋਨਾ ਸਿੰਘ ਵਾਸੀ ਲੱਖਾ ਸਿੰਘ ਵਾਲੀ ਹਿਠਾੜ ਅਤੇ ਸੋਨੂੰ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਨਿਹਾਲਾ ਕਿਲਚਾ ਨੂੰ ਕਾਬੂ ਕਰਕੇ ਤਲਾਸ਼ੀ ਕੀਤੀ ਗਈ ਤਾਂ 1 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ।