100 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਇੱਕ ਕਾਬੂ

heroin

7 ਲੱਖ 2500 ਰੁਪਏ ਦੀ ਡਰੱਗ ਮਨੀ ਵੀ ਹੋਈ ਬਰਾਮਦ

ਪਠਾਨਕੋਟ। ਪਠਾਨਕੋਟ ਪੁਲਿਸ ਵੱਲੋਂ 100 ਗ੍ਰਾਮ ਹੈਰੋਇਨ ਤੇ 7 ਲੱਖ 2500 ਰੁਪਏ ਦੀ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨਸ਼ਾ ਤਸਕਰ ਆਪਣੀ ਜੰਮੂ ਨੰਬਰੀ ਗੱਡੀ ‘ਚ ਸਵਾਰ ਹੋ ਕੇ ਪੰਜਾਬ ‘ਚ ਦਾਖਲ ਹੋ ਰਿਹਾ ਹੈ, ਜੋ ਪੰਜਾਬ ‘ਚ ਨਸ਼ੇ ਦੀ ਸਪਲਾਈ ਕਰਦਾ ਹੈ।

ਇਸੇ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਪਠਾਨਕੋਟ-ਅੰਮ੍ਰਿਤਸਰ ਰਾਸ਼ਟਰੀ ਮਾਰਗ ‘ਤੇ ਨਾਕਾਬੰਦੀ ਕਰਕੇ ਉਕਤ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਅਤੇ 7 ਲੱਖ 25 ਹਜ਼ਾਰ ਡਰੱਗ ਸਮੇਤ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਵਿਅਕਤੀ ਦੀ ਪਛਾਣ ਕਮਲਦੀਪ ਸਿੰਘ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।