ਸਾਡੇ ਨਾਲ ਸ਼ਾਮਲ

Follow us

13.8 C
Chandigarh
Sunday, February 1, 2026
More
    Home Breaking News ਚੋਰੀ ਦੇ ਮੋਟਰਸ...

    ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਕਾਬੂ

    ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਕਾਬੂ

    ਫ਼ਤਹਿਗੜ੍ਹ ਸਾਹਿਬ, (ਅਨਿਲ ਲੁਟਾਵਾ)। ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਕਾਰਵਾਈ ਕਰਦੇ ਹੋਏ 1 ਵਿਅਕਤੀ ਨੂੰ ਇੱਕ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਹੈ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐੱਸ. ਐੱਚ. ਓ. ਮਹਿਮਾ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਸ਼ਨੀ ਲਾਮਾ ਪੁੱਤਰ ਅਰਜਨ ਸਿੰਘ ਵਾਸੀ ਨੇਪਾਲ ਹਾਲ ਆਬਾਦ ਮੰਡੀ ਗੋਬਿੰਦਗੜ੍ਹ ਨੂੰ ਮੋਟਰਸਾਈਕਲ ਨੰਬਰ ਪੀ. ਬੀ. 55 ਬੀ 3152 ਸਮੇਤ ਗ੍ਰਿਫ਼ਤਾਰ ਕਰ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਹੈ।

    ਇਹ ਮੋਟਰਸਾਈਕਲ ਹਰਦੀਪ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਅਲੂਣਾ ਨੇੜੇ ਪਾਇਲ ਜ਼ਿਲ੍ਹਾ ਲੁਧਿਆਣਾ ਦਾ ਹੈ, ਹਰਦੀਪ ਸਿੰਘ ਪਿੰਡ ਬੁਲੇਪੁਰ ਵਿਖੇ ਰਿਸ਼ਤੇਦਾਰੀ ਵਿਚ ਗਿਆ ਸੀ ਅਤੇ ਮੋਟਰਸਾਈਕਲ ਗਲੀ ਵਿਚ ਖੜ੍ਹਾ ਕਰ ਦਿੱਤਾ ਜਿੱਥੋਂ ਇਹ ਚੋਰੀ ਹੋ ਗਿਆ ਸੀ। ਸ਼ਨੀ ਲਾਮਾ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ 2 ਦਿਨ ਦਾ ਪੁਲਿਸ ਰਿਮਾਂਡ ਲੈ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ