ਪੰਜਾਬ ’ਚ ਕੋਰੋਨਾ ਨਾਲ ਇੱਕ ਦੀ ਮੌਤ, ਸਿਹਤ ਵਿਭਾਗ ਚੌਕਸ

Corona in Punjab

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਤਰਨਤਾਰਨ ਜ਼ਿਲ੍ਹ ਵਿੱਚ ਕੋਵਿਡ-19 (Corona in Punjab) ਨਾਲ ਇੱਕ ਵਿਅਕਤੀ ਦੀ ਮੌਤ ਹੋ ਹੋਣ ਦਾ ਸਮਾਚਾਰ ਮਿਲਿਆ ਹੈ, ਜਦੋਂ ਕਿ ਕਰੋਨਾਵਾਇਰਸ ਦੇ 100 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਪੰਜਾਬ ਸਰਕਾਰ ਦੇ ਕੋਵਿਡ ਬੁਲੇਟਿਨ ਅਨੁਸਾਰ ਐਕਟਿਵ ਕੇਸਾਂ ਦੀ ਗਿਣਤੀ 437 ਹੋ ਗਈ ਹੈ, ਜਦੋਂ ਕਿ 64 ਮਰੀਜਾਂ ਨੂੰ ਇਲਾਜ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਇਸ ਦੌਰਾਨ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਦਾ ਦੌਰਾ ਕਰਨ ਉਪਰੰਤ ਕਿਹਾ ਕਿ ਸੂਬਾ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਪਰ ਉਹ ਲੋਕਾਂ ਨੂੰ ਸਮਾਜਿਕ ਦੂਰੀ, ਮਾਸਕ ਪਹਿਨਣ ਸਮੇਤ ਸਾਵਧਾਨੀਆਂ ਵਰਤਣ ਦੀ ਅਪੀਲ ਕਰਨਾ ਚਾਹੁੰਦੇ ਹਨ।

ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਬਲਬੀਰ ਸਿੰਘ | Corona in Punjab

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਸਥਿਤੀ ਨਾਲ ਪ੍ਰਭਾਵਸਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿਹਤ ਮੰਤਰੀ, ਜੋ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਕੋਵਿਡ ਆਈਸੋਲੇਟਿਡ ਵਾਰਡ ਲਈ ਮੈਡੀਕਲ ਢਾਂਚੇ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਆਏ ਹੋਏ ਸਨ, ਨੇ ਕਿਹਾ ਕਿ ਰਾਜ ਸਰਕਾਰ ਹਸਪਤਾਲਾਂ ਵਿੱਚ ਲੋੜੀਂਦੇ ਬੈੱਡਾਂ ਦੀ ਸਮਰੱਥਾ ਅਤੇ ਵੈਂਟੀਲੇਟਰਾਂ ਸਮੇਤ ਸਾਰੇ ਢੁਕਵੇਂ ਪ੍ਰਬੰਧਾਂ ਨਾਲ ਪੂਰੀ ਤਰ੍ਹਾਂ ਲੈਸ ਹੈ।

ਇਸ ਤੋਂ ਇਲਾਵਾ, ਸਾਡੇ ਕੋਲ ਵਾਇਰਸ ਦੇ ਹੋਰ ਫੈਲਣ ਨਾਲ ਨਜਿੱਠਣ ਲਈ ਪੀਪੀਈ ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਵੀ ਉਪਲਬਧ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਲੋੜੀਂਦੇ ਡਾਕਟਰ ਅਤੇ ਮੈਡੀਕਲ ਸਟਾਫ ਦੇ ਨਾਲ-ਨਾਲ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਕਸੀਜਨ ਪਲਾਂਟ ਅਤੇ ਐਮਰਜੈਂਸੀ ਪ੍ਰਬੰਧ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ। ਹਾਲਾਂਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣਾ ਜ਼ਰੂਰੀ | Corona in Punjab

ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ, ‘‘ਲੋਕਾਂ, ਖਾਸ ਤੌਰ ‘ਤੇ ਜਿਨ੍ਹਾਂ ਲੋਕਾਂ ਦੀ ਪ੍ਰਤੀਰੋਧਕ ਸਕਤੀ ਘੱਟ ਹੈ ਜਾਂ ਕੋਵਿਡ ਦੇ ਲੱਛਣ ਜਿਵੇਂ ਜੁਕਾਮ ਜਾਂ ਖਾਂਸੀ ਹਨ, ਨੂੰ ਆਪਣਾ ਜ਼ਿਆਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਜਦੋਂ ਤੱਕ ਕੋਈ ਜਰੂਰੀ ਕੰਮ ਨਾ ਹੋਵੇ, ਬਾਹਰ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ।’’ ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਘਰੋਂ ਬਾਹਰ ਜਾਂਦੇ ਹਨ ਤਾਂ ਮਾਸਕ ਪਾ ਕੇ ਹੀ ਬਾਹਰ ਨਿਕਲਣ। ਬਲਬੀਰ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਿਹਤ ਵਿਭਾਗ ਵੱਲੋਂ 10-11 ਅਪ੍ਰੈਲ ਨੂੰ ਸੂਬੇ ਵਿੱਚ ਕੋਵਿਡ ਸਬੰਧੀ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਇੱਕ ਮੌਕ ਡਰਿੱਲ ਕਰਵਾਈ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ