One Nation One Election : ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਲੋਕ ਸਭਾ, ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੇ ਮੋਦੀ ਸਰਕਾਰ ਦੇ ਮਹੱਤਵਪੂਰਨ ਟੀਚੇ ਨੂੰ ਲਾਗੂ ਕਰਨ ਦੇ ਸਬੰਧ ਵਿੱਚ ਇੱਕ ਅਹਿਮ ਫੈਸਲਾ ਲੈਂਦੇ ਇਸ ਬਾਰੇ ਰਾਮਨਾਥ ਕੋਵਿੰਦ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਬੁੱਧਵਾਰ ਨੂੰ ਮਨਜ਼ੂਰੀ ਦੇ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਈ ਬੈਠਕ ‘ਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਕੈਬਨਿਟ ਨੇ ਅੱਜ ਇਕ ਮਹੱਤਵਪੂਰਨ ਫੈਸਲਾ ਲਿਆ ਹੈ ਅਤੇ ਇੱਕ ਦੇਸ਼, ਵਨ ਇਲੈਕਸ਼ਨ ਸਬੰਧੀ ਉੱਚ ਪੱਧਰੀ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Haryana News: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਜਾਰੀ ਕੀਤਾ ਮੈਨੀਫੈਸਟੋ, ਕੀਤੇ ਇਹ ਵੱਡੇ ਵਾਅਦੇ
ਵੈਸ਼ਨਵ ਨੇ ਕਿਹਾ ਕਿ ਸਰਕਾਰ ਇਸ ਪ੍ਰਣਾਲੀ ਨੂੰ ਦੋ ਪੜਾਵਾਂ ਵਿਚ ਲਾਗੂ ਕਰਨ ‘ਤੇ ਵਿਚਾਰ ਕਰ ਰਹੀ ਹੈ। ਪਹਿਲੇ ਪੜਾਅ ‘ਚ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਨਾਲੋ-ਨਾਲ ਕਰਵਾਉਣ ਦੀ ਤਜਵੀਜ਼ ਹੈ, ਜਦੋਂਕਿ ਦੂਜੇ ਪੜਾਅ ‘ਚ ਇਨ੍ਹਾਂ ਦੇ ਨਾਲ ਹੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵੀ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਕ ਰਾਸ਼ਟਰ, ਇਕ ਚੋਣ ਦੇ ਪ੍ਰਸਤਾਵ ਨੂੰ ਦੇਸ਼ ਭਰ ਵਿਚ ਵਿਆਪਕ ਸਮਰਥਨ ਮਿਲਿਆ ਹੈ। ਇਸ ਤੋਂ ਪਹਿਲਾਂ ਸੰਸਦ ਦੀਆਂ ਕੁਝ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਵੀ ਇਸ ਪ੍ਰਸਤਾਵ ਦੀ ਵਕਾਲਤ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਆਰਥਿਕ ਵਿਕਾਸ ਵਿੱਚ ਤੇਜ਼ੀ ਆਵੇਗੀ One Nation One Election
ਸਰਕਾਰ ਨੂੰ ਇੱਕ ਦੇਸ਼, ਇੱਕ ਚੋਣ ਦੀ ਪ੍ਰਣਾਲੀ ਨੂੰ ਲਾਗੂ ਕਰਨ ਲਈ ਸੰਵਿਧਾਨ ਵਿੱਚ ਸੋਧ ਕਰਨ ਲਈ ਬਿੱਲ ਲਿਆਉਣਾ ਹੋਵੇਗਾ: ਮਾਹਿਰ
ਜਿਕਰਯੋਗ ਹੈ ਕਿ ਕੋਵਿੰਦ ਕਮੇਟੀ ਨੇ ਆਪਣੀ ਸਿਫ਼ਾਰਸ਼ ਵਿੱਚ ਕਿਹਾ ਹੈ ਕਿ ਲਗਾਤਾਰ ਚੋਣਾਂ ਹੋਣ ਕਾਰਨ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਨਾਲ ਸਰਕਾਰਾਂ ਦੇ ਯੋਜਨਾਬੰਦੀ ਫੈਸਲਿਆਂ ਉੱਤੇ ਅਸਰ ਪੈਂਦਾ ਹੈ ਅਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿੱਚ ਰੁਕਾਵਟ ਆਉਂਦੀ ਹੈ। ਜਿਕਰਯੋਗ ਹੈ ਕਿ ਕੋਵਿੰਦ ਕਮੇਟੀ ਨੂੰ ਦਿੱਤੇ ਮੰਗ ਪੱਤਰ ਵਿਚ ਭਾਰਤੀ ਜਨਤਾ ਪਾਰਟੀ ਅਤੇ ਉਸ ਦੀਆਂ ਸਾਰੀਆਂ ਸਹਿਯੋਗੀ ਪਾਰਟੀਆਂ ਨੇ ਇਸ ਧਾਰਨਾ ਦਾ ਸਪੱਸ਼ਟ ਸਮਰਥਨ ਕੀਤਾ ਸੀ, ਜਦੋਂਕਿ ਕਾਂਗਰਸ, ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਵਰਗੀਆਂ ਪਾਰਟੀਆਂ ਨੇ ਇਸ ‘ਤੇ ਆਪਣੇ ਵੱਖ-ਵੱਖ ਇਤਰਾਜ਼ ਦਰਜ ਕਰਵਾਏ ਸਨ। ਮਾਹਿਰਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇੱਕ ਦੇਸ਼, ਇੱਕ ਚੋਣ ਦੀ ਪ੍ਰਣਾਲੀ ਨੂੰ ਲਾਗੂ ਕਰਨ ਲਈ ਸੰਵਿਧਾਨ ਵਿੱਚ ਸੋਧ ਕਰਨ ਲਈ ਬਿੱਲ ਲਿਆਉਣਾ ਹੋਵੇਗਾ। One Nation One Election