ਇੱਕ ਜੂਨ ਤੋਂ ਪੂਰੇ ਦੇਸ਼ ‘ਚ ਲਾਗੂ ਹੋਵੇਗੀ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਯੋਜਨਾ
ਕੇਂਦਰੀ ਖੁਰਾਕ ਤੇ ਪਬਲਿਕ ਵੰਡ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਕੀਤਾ ਐਲਾਨ
ਨਵੀਂ ਦਿੱਲੀ, ਏਜੰਸੀ। ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਯੋਜਨਾ ਇੱਕ ਜੂਨਤੋਂ ਪੂਰੇ ਦੇਸ਼ ‘ਚ ਲਾਗੂ ਕਰ ਦਿੱਤੀ ਜਾਵੇਗੀ। ਕੇਂਦਰੀ ਖੁਰਾਕ ਤੇ ਪਬਲਿਕ ਵੰਡ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਸ਼ੁੱਕਰਵਾਰ ਨੂੰ ਪ੍ਰਸ਼ਨ ਕਾਲ ਦੌਰਾਨ ਇੱਕ ਪੂਰਕ ਪ੍ਰਸ਼ਨ ਦੇ ਉਤਰ ‘ਚ ਕਿਹਾ ਕਿ ਇੱਕ ਜਨਵਰੀ ਤੋਂ ਦੇਸ਼ ਦੇ 12 ਰਾਜਾਂ ‘ਚ ਇਹ ਯੋਜਨਾ ਲਾਗੂ ਕਰ ਦਿੱਤੀ ਗਈ ਹੈ ਅਤੇ ਇੱਕ ਜੂਨ ਤੋਂ ਇਸ ਨੂੰ ਪੂਰੇ ਦੇਸ਼ ‘ਚ ਲਾਗੂ ਕਰ ਦਿੱਤਾ ਜਾਵੇਗਾ। ਸ੍ਰੀ ਪਾਸਵਾਨ ਨੇ ਕਿਹਾ ਕਿ ਉਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਚਾਰੇ ਰਾਜਾਂ ‘ਚ ਮਾਰਚ ਤੱਕ ਇਸ ਨੂੰ ਲਾਗੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਇੱਕ ਜੂਨ ਤੋਂ ਪੂਰਬ ਉਤਰ ਦੇ ਕੁਝ ਰਾਜਾਂ ਨੂੰ ਛੱਡ ਕੇ ਇਹ ਯੋਜਨਾ ਪੂਰੇ ਦੇਸ਼ ‘ਚ ਲਾਗੂ ਕਰ ਦਿੱਤੀ ਜਾਵੇਗੀ। ਇਸ ਤਹਿਤ ਕੋਈ ਵੀ ਰਾਸ਼ਨ ਕਾਰਡ ਧਾਰਕ ਕਿਸੇ ਵੀ ਰਾਜ ‘ਚ ਰਾਸ਼ਨ ਲੈ ਸਕਦਾ ਹੈ। ਇਸ ਸੁਵਿਧਾ ਲਈ ਰਾਸ਼ਨ ਕਾਰਡ ਧਾਰਕ ਦਾ ਪੁਆਇੰਟ ਆਫ ਸੇਲ ਮਸ਼ੀਨ ਨਾਲ ਜੁੜਿਆ ਹੋਣਾ ਜ਼ਰੂਰੀ ਹੈ। One Nation
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।