Yudh Nashe Virudh: ਨਸ਼ੀਲੀਆਂ ਗੋਲੀਆਂ ਤੇ ਨਗਦੀ ਸਮੇਤ ਇੱਕ ਵਿਅਕਤੀ ਗ੍ਰਿਫਤਾਰ

Yudh Nashe Virudh
ਫ਼ਤਹਿਗੜ੍ਹ ਸਾਹਿਬ : ਗ੍ਰਿਫਤਾਰ ਵਿਅਕਤੀ ਪੁਲਿਸ ਪਾਰਟੀ ਨਾਲ। ਤਸਵੀਰ : ਅਨਿਲ ਲੁਟਾਵਾ

Yudh Nashe Virudh: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਹੁਕਮਾਂ ’ਤੇ ਚਲਾਈ ਮੁਹਿੰਮ ਦੇ ਤਹਿਤ ਪੁਲਿਸ ਚੌਂਕੀ ਸਰਹਿੰਦ ਮੰਡੀ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 240 ਨਸ਼ੀਲੀਆਂ ਗੋਲੀਆਂ ਅਤੇ 3 ਹਜ਼ਾਰ ਦੀ ਨਗਦੀ ਸਮੇਤ ਗ੍ਰਿਫਤਾਰ ਕਰ ਥਾਣਾ ਫ਼ਤਹਿਗੜ੍ਹ ਸਾਹਿਬ ਵਿੱਚ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ:Crime News: ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਖੋਹ ਕਰਨ ਵਾਲੇ ਨੂੰ ਕੀਤਾ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀਡੀ ਰਾਕੇਸ਼ ਯਾਦਵ ਅਤੇ ਡੀਐਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਪੁਲਿਸ ਚੌਂਕੀ ਸਰਹੰਦ ਮੰਡੀ ਦੇ ਇੰਚਾਰਜ ਸੰਜੀਵ ਕੁਮਾਰ ਪੁਲਿਸ ਪਾਰਟੀ ਸਮੇਤ ਡਿਫੈਂਸ ਬੰਨ ਮਦਰਾਸੀ ਕਲੋਨੀ ਰੋਡ ਰੇਲਵੇ ਪੁਲ ਹੇਠਾਂ ਸਰਹੰਦ ਮੰਡੀ ਵਿਖੇ ਮੌਜੂਦ ਸਨ, ਤਾਂ ਇੱਕ ਮੋਨਾ ਨੌਜਵਾਨ ਤੁਰਿਆ ਆਉਂਦਾ ਦਿਖਾਈ ਦਿੱਤਾ। ਜੋ ਅੱਗੇ ਖੜੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਾ, ਤਾਂ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰਕੇ ਉਸਦਾ ਨਾਂਅ ਪਤਾ ਪੁੱਛਿਆ। ਜਿਸ ਨੇ ਆਪਣਾ ਨਾਂਅ ਸਤਵਿੰਦਰ ਸਿੰਘ ਉਰਫ ਸਨੀ ਵਾਸੀ ਸਰਹਿੰਦ ਸ਼ਹਿਰ ਦੱਸਿਆ। ਉਕਤ ਵਿਅਕਤੀ ਕੋਲੋਂ 240 ਨਸ਼ੀਲੀਆਂ ਗੋਲੀਆਂ ਅਤੇ 3 ਹਜ਼ਾਰ ਦੀ ਨਗਦੀ ਬਰਾਮਦ ਕਰਕੇ ਉਸਦੇ ਖਿਲਾਫ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਫ਼ਤਹਿਗੜ੍ਹ ਸਾਹਿਬ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। Yudh Nashe Virudh