ਸ਼੍ਰੀਨਗਰ ‘ਚ ਸੜਕ ਹਾਦਸੇ ‘ਚ ਇਕ ਫੌਜੀ ਦੀ ਮੌਤ, ਇਕ ਜ਼ਖਮੀ

ਸ਼੍ਰੀਨਗਰ ‘ਚ ਸੜਕ ਹਾਦਸੇ ‘ਚ ਇਕ ਫੌਜੀ ਦੀ ਮੌਤ, ਇਕ ਜ਼ਖਮੀ (Soldier killed)

ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਸ਼ਨਿੱਚਰਵਾਰ ਨੂੰ ਇਕ ਸੜਕ ਹਾਦਸੇ ‘ਚ ਇਕ ਫੌਜੀ ਦੀ ਮੌਤ ਹੋ ਗਈ ਅਤੇ ਇੱਕ ਫੌਜੀ ਜ਼ਖਮੀ ਹੋ ਗਿਆ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਦੋਵੇਂ ਫੌਜੀ ਸ਼੍ਰੀਨਗਰ ਦੇ ਪਰੀਮਪੋਰਾ ਰੋਡ ‘ਤੇ ਇਕ ਟਰੱਕ ਦੀ ਚਪੇਟ ’ਚ ਆ ਗਏ। ਇਸ ਹਾਦਸੇ ‘ਚ ਇਕ ਫੌਜੀ (Soldier killed) ਦੀ ਮੌਤ ਹੋ ਗਈ, ਜਦੋਂਕਿ ਇਕ ਹੋਰ ਜ਼ਖਮੀ ਹੋ ਗਿਆ। ਦੋਵੇਂ ਫੌਜੀ ਫੌਜ ਦੀ ਰੋਡ ਓਪਨਿੰਗ ਪਾਰਟੀ ਦਾ ਹਿੱਸਾ ਸਨ।

ਇਕ ਟਰੈਫਿਕ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਜਵਾਨਾਂ ਨੂੰ ਫਲ ਮੰਡੀ ਨੇੜੇ ਇੱਕ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਬਾਅਦ ‘ਚ ਇਕ ਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਸੰਜੇ ਕੁਮਾਰ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਰਾਜੌਰੀ ‘ਚ ਅਣਪਛਾਤੇ ਬੰਦੂਕਧਾਰੀ ਨੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਰਾਜੌਰੀ ਦੀ ਬੁਢਲ ਤਹਿਸੀਲ ਦੇ ਤਰਗੈਨ ਪਿੰਡ ਦੇ ਨਿਵਾਸੀ 27 ਸਾਲਾ ਕਰਮਤ ਸ਼ਾਹ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਸ਼ਨਿੱਚਰਵਾਰ ਨੂੰ ਗੋਲੀ ਮਾਰ ਦਿੱਤੀ। ਪੁਲਿਸ ਨੇ ਕਿਹਾ, “ਉਸਨੂੰ ਉਸਦੇ ਘਰ ਦੀ ਖਿੜਕੀ ਤੋਂ ਗੋਲੀ ਮਾਰੀ ਗਈ ਸੀ।

ਉਸ ਦੇ ਸਿਰ ‘ਤੇ ਸੱਟ ਲੱਗੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।” ਪੁਲਿਸ ਨੇ ਦੱਸਿਆ ਕਿ ਇਸ ਦੌਰਾਨ ਇਸੇ ਪਿੰਡ ਦੇ ਰਹਿਣ ਵਾਲੇ ਨਬੀ ਸ਼ਾਹ ਦੇ ਘਰ ‘ਤੇ ਦੋ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ ਇਸ ਹਮਲੇ ‘ਚ ਪਰਿਵਾਰ ਦਾ ਕੋਈ ਮੈਂਬਰ ਜ਼ਖਮੀ ਨਹੀਂ ਹੋਇਆ ਹੈ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜੰਮੂ-ਕਸ਼ਮੀਰ ‘ਚ ਰਾਤ ਦਾ ਤਾਪਮਾਨ ਅਜੇ ਵੀ ਠੰਢਾ

ਕਸ਼ਮੀਰ ਘਾਟੀ ਵਿੱਚ ਰਾਤ ਦਾ ਤਾਪਮਾਨ ਅਜੇ ਵੀ ਫ੍ਰੀਜ਼ਿੰਗ ਪੁਆਇੰਟ ਤੋਂ ਹੇਠਾਂ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸੈਰ-ਸਪਾਟਾ ਸਥਾਨ ਪਹਿਲਗਾਮ ਵਿੱਚ ਰਾਤ ਦਾ ਤਾਪਮਾਨ ਡਿੱਗ ਕੇ 11.3 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ