ਸਾਡੇ ਨਾਲ ਸ਼ਾਮਲ

Follow us

15.8 C
Chandigarh
Saturday, February 7, 2026
More
    Home Breaking News ਪੁਲਵਾਮਾ ਮੁਕਾਬ...

    ਪੁਲਵਾਮਾ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ

    Pulwama Encounter Sachkahoon

    ਪੁਲਵਾਮਾ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ

    ਸ਼੍ਰੀਨਗਰ । ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿੱਚ ਸੁਰੱਖਿਆ ਬਲਾਂ ਵੱਲੋਂ ਰਾਤ ਭਰ ਅੱਤਵਾਦ ਵਿਰੋਧੀ ਮੁਹਿੰਮ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਪੁਲਸ ਨੇ ਸੋਮਵਾਰ ਸਵੇਰੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਕਿਹਾ ਕਿ ਐਤਵਾਰ ਸ਼ਾਮ ਨੂੰ ਪੁਲਵਾਮਾ ਦੇ ਗੁੰਡੀਪੋਰਾ ਖੇਤਰ ਵਿੱਚ ਇੱਕ ਅੱਤਵਾਦ ਵਿਰੋਧੀ ਮੁਹਿੰਮ ਚਲਾਈ ਗਈ ਸੀ। ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਦੇ ਫਸੇ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਦੱਸਿਆ ਕਿ ਕਾਰਵਾਈ ਦੌਰਾਨ ਹੁਣ ਤੱਕ ਇੱਕ ਅੱਤਵਾਦੀ ਮਾਰਿਆ ਗਿਆ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕੀਤਾ, “ਪੁਲਵਾਮਾ ਐਨਕਾਊਂਟਰ ਅਪਡੇਟ: ਇੱਕ ਅੱਤਵਾਦੀ ਮਾਰਿਆ ਗਿਆ। ਮੁਹਿੰਮ ਜਾਰੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here