ਭਿਆਨਕ ਸੜਕ ਹਾਦਸੇ ’ਚ ਇੱਕ ਔਰਤ ਦੀ ਮੌਤ, ਇੱਕ ਜ਼ਖ਼ਮੀ

Road Accident

(ਅਨਿਲ ਲੁਟਾਵਾ) ਅਮਲੋਹ। ਸ਼ਹਿਰ ਅਮਲੋਹ ਦੇ ਨਜ਼ਦੀਕ ਪਿੰਡ ਸੋਂਟੀ ਵਿਖੇ ਸਥਿਤ ਦੇਸ਼ ਭਗਤ ਯੂਨੀਵਰਸਿਟੀ ਨੇੜੇ ਅੱਜ ਦੁਪਹਿਰ ਇੱਕ ਭਿਆਨਕ ਸੜਕ ਹਾਦਸਾ (Road Accident) ਵਾਪਰ ਗਿਆ, ਜਿਸ ’ਚ ਇੱਕ ਔਰਤ ਦੀ ਮੌਤ ਹੋ ਗਈ ਤੇ ਇੱਕ ਗੰਭੀਰ ਜ਼ਖਮੀ ਹੋ ਗਈ। ਜਾਣਕਾਰੀ ਅਨੁਸਾਰ ਇੱਕ ਲੋਹੇ ਨਾਲ ਭਰੇ ਟਰਾਲੇ ਨੰਬਰ ਪੀ.ਬੀ. 11 ਬੀ.ਕੇ 2127 ਵੱਲੋਂ ਆਪਣੇ ਅੱਗੇ ਜਾ ਰਹੀਂ ਐਕਟਿਵਾ ਸਕੂਟਰੀ ਨੰਬਰ ਪੀ.ਬੀ. 48 ਐਫ਼. 2319 ਨੂੰ ਟੱਕਰ ਮਾਰ ਦਿੱਤੀ ਗਈ ਜਿਸ ਵਿੱਚ 1 ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਇੱਕ ਨਵ ਵਿਆਹੁਤਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਜਿਸ ਨੂੰ ਬਾਅਦ ਵਿੱਚ ਕਮਿਊਨਿਟੀ ਹੈਲਥ ਸੈਂਟਰ ਅਮਲੋਹ ਵਿਖੇ ਲਿਆਂਦਾ ਗਿਆ ਜਿੱਥੇ ਦੇ ਡਾਕਟਰ ਵੱਲੋਂ ਉਸ ਨੂੰ ਮੁਢਲੀ ਸਹਾਇਤਾ ਦੇਣ ਮਗਰੋਂ ਹੋਰ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। Road Accident

ਇਸ ਮੌਕੇ ਮ੍ਰਿਤਕ ਔਰਤ ਦੇ ਲੜਕੇ ਗੁਰਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਅਮਨਦੀਪ ਕੌਰ (26) ਆਪਣੀਂ ਐਕਟਿਵਾ ਸਕੂਟਰੀ ਤੇ ਆਪਣੀਂ ਸੱਸ ਮਾਤਾ ਬਲਵੀਰ ਕੌਰ (64) ਨਾਲ਼ ਕਿਸੇ ਕੰਮ ਲਈ ਮੰਡੀ ਗੋਬਿੰਦਗੜ੍ਹ ਤੋਂ ਅਮਲੋਹ ਜਾ ਰਹੀਂ ਸੀ ਜਦੋਂ ਉਹ ਪਿੰਡ ਸੋਂਟੀ ਨੇੜੇ ਦੇਸ਼ ਭਗਤ ਯੂਨੀਵਰਸਿਟੀ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇਂ ਲੋਹੇ ਦੇ ਭਰੇ ਟਰੱਕ ਦੇ ਡਰਾਈਵਰ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਟਰੱਕ ਉਸਦੀ ਮਾਤਾ ਦੇ ਸਿਰ ਉੱਪਰ ਲੰਘ ਗਿਆ ਜਿਸ ਵਿੱਚ ਉਸ ਦੀ ਮਾਤਾ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਵੱਲੋਂ ਟੱਕਰ ਮਾਰਨ ਉਪਰੰਤ ਆਪਣਾ ਟਰੱਕ ਘਟਨਾ ਸਥਾਨ ਤੋਂ ਭਜਾ ਲਿਆ ਗਿਆ ਸੀ ਜਿਸ ਨੂੰ ਬਾਅਦ ਵਿੱਚ ਆਲ਼ੇ ਦੁਆਲ਼ੇ ਦੇ ਲੋਕਾਂ ਦੀ ਮੱਦਦ ਨਾਲ ਕਾਬੂ ਕਰਕੇ ਥਾਣਾ ਅਮਲੋਹ ਦੀ ਪੁਲਿਸ ਹਵਾਲੇ ਕੀਤਾ ਗਿਆ ਹੈ। ਇਸ ਮੌਕੇ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਵੱਲੋਂ ਪੁਲਿਸ ਤੇ ਪ੍ਰਸ਼ਾਸ਼ਨ ਨੂੰ ਟਰੱਕ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ’ਤੇ ਉਨ੍ਹਾਂ ਨੂੰ ਇਨਸਾਫ਼ ਦੇਣ ਦੀ ਗੁਹਾਰ ਵੀ ਲਗਾਈ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।