ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home ਸੂਬੇ ਪੰਜਾਬ ਮੋਟਰਸਾਇਕਲ ਤੇ ...

    ਮੋਟਰਸਾਇਕਲ ਤੇ ਟਰੈਕਟਰ ਦੀ ਟੱਕਰ, ਇੱਕ ਨੌਜਵਾਨ ਦੀ ਮੌਤ ,1 ਜਖ਼ਮੀ

    Motorcycle-Tractor Collision

    ਮੋਟਰਸਾਇਕਲ ਤੇ ਟਰੈਕਟਰ ਦੀ ਟੱਕਰ, ਇੱਕ ਨੌਜਵਾਨ ਦੀ ਮੌਤ, 1 ਜਖ਼ਮੀ

    ਸਮਾਣਾ, ਸੁਨੀਲ ਚਾਵਲਾ। ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ਵਿਖੇ ਅੱਜ ਇੱਕ ਮੋਟਰਸਾਇਕਲ ਅਤੇ ਟਰੈਕਟਰ ਦੀ ਟੱਕਰ ਦੌਰਾਨ ਮੋਟਰਸਾਇਕਲ ਨੌਜਵਾਨ ਦੀ ਮੌਤ ਹੋ ਗਈ ਜਦੋਂਕਿ ਉਸਦੇ ਨਾਲ ਮੋਟਰਸਾਇਕਲ ’ਤੇ ਪਿੱਛੇ ਬੈਠਾ ਉਸਦੇ ਮਾਮੇ ਦਾ ਲੜਕਾ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਸਥਾਨਕ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਟਰੈਕਟਰ ਚਾਲਕ ਮੌਕੇ ’ਤੇ ਟਰੈਕਟਰ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਟਰੈਕਟਰ ਨੂੰ ਕਬਜ਼ੇ ਵਿੱਚ ਲੈ ਕੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

    ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਪਰਵਿੰਦਰ ਸਿੰਘ ਉਰਫ਼ ਆਸ਼ੂ (16) ਪੁੱਤਰ ਧਰਮਿੰਦਰ ਸਿੰਘ ਵਾਸੀ ਬਰਨਾਲਾ ਦਾ ਪੋਸਟਮਾਰਟਮ ਕਰਵਾਉਣ ਆਏ ਉਸਦੇ ਪਿਤਾ ਧਰਮਿੰਦਰ ਸਿੰਘ ਨੇ ਦੱਸਿਆ ਕਿ ਪਰਵਿੰਦਰ ਸਮਾਣਾ ਦੇ ਪਿੰਡ ਮੁਰਾਦਪੁਰਾ ਵਿਖੇ ਆਪਣੇ ਮਾਮੇ ਦੇ ਘਰ ਆਇਆ ਹੋਇਆ ਸੀ। ਅੱਜ ਉਹ ਮੋਟਰਸਾਇਕਲ ਲੈ ਕੇ ਆਪਣੇ ਮਾਮੇ ਦੇ ਲੜਕੇ ਡਿੰਪਲ ਨਾਲ ਸਮਾਣਾ ਆਇਆ ਹੋਇਆ ਸੀ ਤੇ ਹਸਪਤਾਲ ਚੋਂ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਆਪਣੇ ਪਿੰਡ ਵਾਪਿਸ ਪਰਤ ਰਿਹਾ ਸੀ ਕਿ ਸਥਾਨਕ ਬੰਦਾ ਸਿੰਘ ਬਹਾਦਰ ਚੌਂਕ ਵਿਖੇ ਸਾਹਮਣੇ ਤੋਂ ਆ ਰਹੇ ਟਰੈਕਟਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਤੇ ਪਰਵਿੰਦਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਡਿੰਪਲ ਗੰਭੀਰ ਜਖ਼ਮੀ ਹੋ ਗਿਆ। ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਟਰੈਕਟਰ ਕਬਜ਼ੇ ਵਿੱਚ ਲੈ ਕੇ ਟ੍ਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।