ਸਾਡੇ ਨਾਲ ਸ਼ਾਮਲ

Follow us

22.5 C
Chandigarh
Tuesday, February 10, 2026
More
    Home ਸੂਬੇ ਪੰਜਾਬ ਆਨਲਾਈਨ ਬਿਲਡਿੰ...

    ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ 15 ਤੋਂ ਹੋਵੇਗਾ ਲਾਗੂ : ਸਿੱਧੂ

    Online, Building, Plan, Approval, System, Implemented, Sidhu

    ਘਰ ਬੈਠਿਆਂ ਨਕਸ਼ਿਆਂ ਦੀ ਮਨਜ਼ੂਰੀ ਆਨਲਾਈਨ ਹੋਵੇਗੀ (Building)

    ਚੰਡੀਗੜ੍ਹ, ਸੱਚ ਕਹੂੰ ਨਿਊਜ਼

    ਸ਼ਹਿਰੀ ਸਥਾਨਕ ਇਕਾਈਆਂ ‘ਚ ਆਨਲਾਈਨ ਨਕਸ਼ੇ ਪਾਸ ਕਰਨ ਲਈ ਬਣਾਇਆ ਗਿਆ ਆਨਲਾਈਨ ਬਿਲਡਿੰਗ (Building) ਪਲਾਨ ਅਪਰੂਵਲ ਸਿਸਟਮ (ਓਬੀਪੀਏਐੱਸ) 15 ਅਗਸਤ ਤੋਂ ਲਾਗੂ ਹੋਵੇਗਾ ਤੇ ਇਹ ਵੱਕਾਰੀ ਪ੍ਰੋਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਸਰਕਾਰ ਦਾ ਸ਼ਹਿਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਤੇ ਪਾਰਦਰਸ਼ੀ ਸ਼ਾਸਨ ਦੇਣ ਦਾ ਵਾਅਦਾ ਪੂਰਾ ਹੋਵੇਗਾ।

    ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਦੇ ਆਡੀਟੋਰੀਅਮ ਵਿਖੇ ਓਬੀਪੀਏਐੱਸ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸੂਬੇ ਦੀਆਂ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ, ਡਿਪਟੀ ਡਾਇਰੈਕਟਰਾਂ ਤੇ ਆਰਕੀਟੈਕਟਾਂ ਦੀ ਲਗਾਈ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕਹੀ।

    ਸ੍ਰ. ਸਿੱਧੂ ਨੇ ਕਿਹਾ ਅਸੀਂ ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜਦੇ, ਸਗੋਂ ਅਗਲੀ ਪੀੜ੍ਹੀ ਲਈ ਲੜਦੇ ਹਾਂ, ਸਾਡੀ ਸਰਕਾਰ ਦਾ ਮਕਸਦ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਸਿਸਟਮ ਛੱਡ ਕੇ ਜਾਣਾ ਹੈ, ਜਿਸ ਦੇ ਤਹਿਤ ਈ-ਗਵਰਨੈਂਸ ਪ੍ਰੋਜੈਕਟ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਈ-ਗਵਰਨੈਂਸ ਪ੍ਰੋਜੈਕਟ ਨੂੰ ਲਾਗੂ ਕਰਕੇ ਜਿੱਥੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਉੱਥੇ ਸ਼ਹਿਰ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਸੇਵਾਵਾਂ ਮਿਲ ਸਕਦੀਆਂ ਹਨ।

    ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਓਬੀਪੀਏਐੱਸ 15 ਅਗਸਤ ਤੋਂ ਲਾਗੂ ਹੋਵੇਗਾ ਜੋ ਕਿ ਪੂਰਨ ਤੌਰ ‘ਤੇ ਆਨਲਾਈਨ ਪਲੇਟਫਾਰਮ ਹੈ ਜਿੱਥੇ ਨਕਸ਼ਿਆਂ ਦੀ ਮਨਜ਼ੂਰੀ ਆਨਲਾਈਨ ਇੱਕੋ ਥਾਂ ‘ਤੇ ਹੋਵੇਗੀ, ਜਿਸ ਨਾਲ ਸ਼ਹਿਰੀਆਂ ਦੀ ਪਹਿਲਾਂ ਹੁੰਦੀ ਖੱਜਲ ਖੁਆਰੀ ਖਤਮ ਹੋਵੇਗੀ। ਇਸ ਵੱਕਾਰੀ ਪ੍ਰੋਜੈਕਟ ਨੂੰ ਵਿਭਾਗ ਦਾ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਦੀ ਕਿਸਮਤ ਤੇ ਮੁਹਾਂਦਰਾ ਬਦਲਣ ਦੀ ਸਮਰੱਥਾ ਰੱਖਦਾ ਹੈ। (Building)

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ। 

    LEAVE A REPLY

    Please enter your comment!
    Please enter your name here