ਆਨਲਾਈਨ ਜਾਬ ਫਰਾਡ ਰੈਕੇਟ: ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ ਗ੍ਰਿਫਤਾਰ

Online Job Fraud
ਆਨਲਾਈਨ ਜਾਬ ਫਰਾਡ ਰੈਕੇਟ: ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ ਗ੍ਰਿਫਤਾਰ

ਭਰੋਸਾ ਹਾਸਲ ਕਰਨ ਲਈ ਛੋਟੇ-ਮੋਟੇ ਕੰਮ ਕਰਨ ਲਈ ਪੀੜਤਾਂ ਨੂੰ ਦਿੰਦੇ ਸਨ ਪੈਸੇ : ਡੀਜੀਪੀ ਗੌਰਵ ਯਾਦਵ

(ਐੱਮ ਕੇ ਸ਼ਾਇਨਾ) ਚੰਡੀਗੜ੍ਹ। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। Online Job Fraud

ਇਹ ਗਿਰੋਹ ਦੇ ‘ਟੈਲੀਗ੍ਰਾਮ ’ ਮੋਬਾਈਲ ਐਪ ਦੇ ਗਰੁੱਪਾਂ ਦੀ ਵਰਤੋਂ ਕਰਕੇ ਵਰਕ ਫਰਾਮ ਹੋਮ ’’ਦੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ। ਡੀਜੀਪੀ ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ ਭਰੋਸਾ ਹਾਸਲ ਕਰਨ ਲਈ ਪਹਿਲਾਂ ਪੀੜਤਾਂ ਨੂੰ ਛੋਟੇ-ਮੋਟੇ ਕੰਮ ਕਰਨ ਬਦਲੇ ਥੋੜ੍ਹੀ ਜਿਹੀ ਰਕਮ ਅਦਾ ਕਰਦੇ ਸਨ। ਬਾਅਦ ਵਿੱਚ, ਪੀੜਤ ਨੂੰ ਵੱਡੀ ਰਕਮ ਵਾਪਸ ਕਰਨ ਦਾ ਲਾਲਚ ਦੇ ਕੇ ਵੱਖ-ਵੱਖ ਬਹਾਨਿਆਂ ਨਾਲ ਪੈਸੇ ਠੱਗਦੇ ਸਨ । ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰੀਆਂ ਨਾਲ ਪੰਜਾਬ ਪੁਲਿਸ ਨੇ ਪੂਰੇ ਦੇਸ਼ ਵਿੱਚ ਵੱਡੇ ਪੱਧਰ ’ਤੇ ਫੈਲੇ ਸਾਈਬਰ ਧੋਖਾਧੜੀ ਗਠਜੋੜ ਨੂੰ ਨੱਥ ਪਾਉਣ ਲਈ ਵੱਡੀ ਪੁਲਾਂਘ ਪੁੱਟੀ ਹੈ।

ਇਹ ਵੀ ਪੜ੍ਹੋ: ਪੰਜਾਬ ਦਾ ਬਜਟ ਇਜਲਾਸ 1 ਮਾਰਚ ਤੋਂ 15 ਮਾਰਚ ਤੱਕ

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਹੀਰੁਲ ਇਸਲਾਮ, ਰਫੀਉਲ ਇਸਲਾਮ, ਮਹਿਬੂਬ ਆਲਮ ਅਤੇ ਅਜ਼ੀਜ਼ੁਰ ਰਹਿਮਾਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਦੋ ਸਵਾਈਪ ਮਸ਼ੀਨਾਂ, ਦੋ ਬਾਇਓਮੈਟ੍ਰਿਕ ਸਕੈਨਰ, ਇੱਕ ਆਈ ਸਕੈਨਰ, ਇੱਕ ਫਿੰਗਰਪ੍ਰਿੰਟ ਸਕੈਨਰ, 38 ਪੈਨ ਕਾਰਡ, 32 ਡੈਬਿਟ/ਕ੍ਰੈਡਿਟ ਕਾਰਡ, 16 ਸਿਮ ਕਾਰਡ, 10 ਵੋਟਰ ਕਾਰਡ, 9 ਆਧਾਰ ਕਾਰਡ, 10 ਬੈਂਕ ਖਾਤੇ ਦੀਆਂ ਪਾਸਬੁੱਕਾਂ/ਚੈੱਕਬੁੱਕਾਂ ,ਪੰਜ ਸਰਕਾਰੀ ਰਸੀਦੀ ਟਿਕਟਾਂ, ਪੰਜ ਮੋਬਾਈਲ ਫ਼ੋਨ, ਇੱਕ ਲੈਪਟਾਪ, ਦੋ ਪੈਨ ਡਰਾਈਵਾਂ ਅਤੇ ਇੱਕ ਐਸਬੀਆਈ ਆਈਡੀ ਕਾਰਡ ਬਰਾਮਦ ਕੀਤਾ ਹੈ। Online Job Fraud

ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਦੱਸਿਆ ਕਿ ਧੋਖੇਬਾਜ਼ਾਂ ਦੁਆਰਾ 25 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਈ ਇੱਕ ਔਰਤ ਦੀ ਸ਼ਿਕਾਇਤ ਤੋਂ ਬਾਅਦ, ਐਸਆਈ ਜੁਝਾਰ ਸਿੰਘ ਜੰਜੂਆ ਅਤੇ ਐਸਆਈ ਦਵਿੰਦਰ ਕਾਸ਼ਨੀ ਦੀ ਅਗਵਾਈ ਵਿੱਚ ਸਾਈਬਰ ਕ੍ਰਾਈਮ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਗਿਰੋਹ ਅਸਾਮ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਚਲਾਇਆ ਜਾ ਰਿਹਾ ਸੀ।