ਪੰਜਾਬ ਵਿਜੀਲੈਂਸ ਵਲੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਦਿੱਤੇ ਗਏ ਸਨ ਸੰਮਨ
- ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਕੀਤੀ ਜਾ ਰਹੀ ਐ ਜਾਂਚ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਪੰਜਾਬ ਵਿਜੀਲੈਂਸ ਦੇ ਸੰਮਨ ਨੂੰ ਦੇਖਣ ਤੋਂ ਬਾਅਦ ਬਿਮਾਰ ਹੋ ਗਏ ਹਨ। ਓ.ਪੀ. ਸੋਨੀ ਨੂੰ ਸ਼ਨਿੱਚਰਵਾਰ ਪੇਸ਼ ਹੋਣ ਲਈ ਪੰਜਾਬ ਵਿਜੀਲੈਂਸ ਵੱਲੋਂ ਸੰਮਨ ਦਿੱਤੇ ਗਏ ਸਨ ਪਰ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਓ.ਪੀ. ਸੋਨੀ ਵੱਲੋਂ ਪੇਸ਼ ਹੋਣ ਦੀ ਥਾਂ ‘ਤੇ ਅਗਲੀ ਤਾਰੀਖ਼ ਦੇਣ ਲਈ ਕਿਹਾ ਹੈ। ਪੰਜਾਬ ਵਿਜੀਲੈਂਸ ਵਲੋਂ ਵੀ ਓ.ਪੀ. ਸੋਨੀ ਦੀ ਇਸ ਮੰਗ ਨੂੰ ਮੰਨਦੇ ਹੋਏ ਜਲਦ ਅਗਲੀ ਤਾਰੀਖ਼ ਦੇਣ ਦਾ ਫੈਸਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਅਗਲੇ ਹਫ਼ਤੇ ਓ.ਪੀ. ਸੋਨੀ ਨੂੰ ਤਲਬ ਕੀਤਾ ਜਾਏਗਾ।
ਜਾਣਕਾਰੀ ਅਨੁਸਾਰ ਪਿਛਲੀ ਕਾਂਗਰਸ ਸਰਕਾਰ ਸਮੇਂ ਕੈਬਨਿਟ ਮੰਤਰੀ ਅਤੇ ਉਪ ਮੁੱਖ ਮੰਤਰੀ ਰਹਿਣ ਵਾਲੇ ਓ.ਪੀ. ਸੋਨੀ ਦੇ ਖ਼ਿਲਾਫ਼ ਆਮਦਨ ਤੋਂ ਜਿਆਦਾ ਜਾਇਦਾਦ ਬਣਾਉਣ ਦਾ ਮਾਮਲਾ ਪੰਜਾਬ ਵਿਜੀਲੈਂਸ ਦੇ ਧਿਆਨ ਵਿੱਚ ਆਇਆ ਹੈ। ਜਿਸ ਕਾਰਨ ਪੰਜਾਬ ਵਿਜੀਲੈਂਸ ਵਲੋਂ ਸਾਬਕਾ ਮੰਤਰੀ ਓ.ਪੀ. ਸੋਨੀ ਨੂੰ ਅੰਮ੍ਰਿਤਸਰ ਵਿਖੇ ਹੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਸ਼ਨਿੱਚਰਵਾਰ ਨੂੰ ਪੇਸ਼ ਹੋਣ ਦੀ ਥਾਂ ’ਤੇ ਓ.ਪੀ. ਸੋਨੀ ਵਲੋਂ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਅਗਲੀ ਤਾਰੀਖ਼ ਮੰਗ ਲਈ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ