ਓਪੀ ਰਾਵਤ ਨੇ ਆਪ ਤੋਂ ਕੀਤਾ ਕਿਨਾਰਾ

ਨਵੀਂ ਦਿੱਲੀ (ਏਜੰਸੀ) । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੋਣ ਕਮਿਸ਼ਨ ਦੀ ਨਿਰਪੱਖਤਾ ‘ਤੇ ਸਵਾਲ ਚੁੱਕੇ ਜਾਣ ਤੋਂ ਬਾਅਦ ਚੋਣ ਕਮਿਸ਼ਨ ਓ. ਪੀ. ਰਾਵਤ ਨੇ ਕਮਿਸ਼ਨ ‘ਚ ਆਮ ਆਦਮੀ ਪਾਰਟੀ ਨਾਲ ਜੁੜੇ ਕਿਸੇ ਵੀ ਮਾਮਲੇ ‘ਤੇ ਕਾਰਵਾਈ ‘ਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ । ਕਮਿਸ਼ਨ ਦੇ ਸੂਤਰਾਂ ਨੇ ਅੱਜ ਦੱਸਿਆ ਕਿ ਇੱਕ ਇੰਟਰਵਿਊ ‘ਚ ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨਰ ਏ. ਕੇ. ਜੋਤੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਵਤ ਨੂੰ ਮੱਘ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਨਜ਼ਦੀਕੀ ਦੱਸੇ ਜਾਣ ਤੇ ਆਮ ਆਦਮੀ ਪਾਰਟੀ ਪ੍ਰਤੀ ਉਨ੍ਹਾਂ ਦੀ ਨਿਰਪੱਖਤਾ ‘ਤੇ ਸਵਾਲ ਚੁੱਕੇ ਜਾਣ ਨਾਲ ਕਮਿਸ਼ਨ ਦੀ ਪ੍ਰਤਿਸ਼ਠਾ ਨੂੰ ਸੱਟ ਵੱਜੀ ਹੈ ।

ਸੂਤਰਾਂ ਨੇ ਦੱਸਿਆ ਕਿ ਰਾਵਤ ਨੇ ਇਸ ਸਬੰਧੀ ਤੁਰੰਤ ਕਦਮ ਚੁੱਕਦਿਆਂ ਮੁੱਖ ਚੋਣ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਖੁਦ ਨੂੰ ਆਮ ਆਦਮੀ ਪਾਰਟੀ ਨਾਲ ਜੁੜੇ ਮਾਮਲਿਆਂ ‘ਤੇ ਕਾਰਵਾਈ ਤੋਂ ਵੱਖ ਕਰਨ ਦੀ ਗੱਲ ਕਹੀ ਹੈ ਰਾਵਤ ਮੱਧ ਪ੍ਰਦੇਸ਼ ਕੈਡਰ ਦੇ 1977 ਬੈਂਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਅਧਿਕਾਰੀ ਰਹੇ ਹਨ ਤੇ 31 ਦਸੰਬਰ 2013 ਨੂੰ ਕੇਂਦਰੀ ਲੋਕ ਉਪਕ੍ਰਮ ਸਕੱਤਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।