Operation Mahadev: ਸ਼੍ਰੀਨਗਰ ’ਚ ਫੌਜ ਦਾ ਆਪ੍ਰੇਸ਼ਨ ਮਹਾਦੇਵ, 3 ਅੱਤਵਾਦੀ ਢੇਰ, ਸਰਚ ਆਪ੍ਰੇਸ਼ਨ ਜਾਰੀ

Operation Mahadev
Operation Mahadev: ਸ਼੍ਰੀਨਗਰ ’ਚ ਫੌਜ ਦਾ ਆਪ੍ਰੇਸ਼ਨ ਮਹਾਦੇਵ, 3 ਅੱਤਵਾਦੀ ਢੇਰ, ਸਰਚ ਆਪ੍ਰੇਸ਼ਨ ਜਾਰੀ

ਪਹਿਲਗਾਮ ਹਮਲੇ ਨਾਲ ਜੁੜੇ ਹੋਣ ਦੀ ਖਬਰ

  • ਅੱਜ ਸ਼ਾਮ ਨੂੰ ਫੌਜ ਕਰੇਗੀ ਪ੍ਰੈੱਸ ਕਾਨਫਰੰਸ

ਸ਼੍ਰੀਨਗਰ (ਏਜੰਸੀ)। Operation Mahadev: ਫੌਜ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਲਿਡਵਾਸ ’ਚ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਹ ਜਾਣਕਾਰੀ ਭਾਰਤੀ ਫੌਜ ਦੀ ਚਿਨਾਰ ਕੋਰ ਨੇ ਦਿੱਤੀ। ਫੌਜ ਨੇ ਕਿਹਾ ਕਿ ਇਹ ਕਾਰਵਾਈ ਆਪ੍ਰੇਸ਼ਨ ਮਹਾਦੇਵ ਦੇ ਤਹਿਤ ਕੀਤੀ ਗਈ ਸੀ। ਮੀਡੀਆ ਰਿਪੋਰਟਾਂ ਅਨੁਸਾਰ ਮਾਰੇ ਗਏ ਅੱਤਵਾਦੀ ਪਹਿਲਗਾਮ ਹਮਲੇ ਨਾਲ ਸਬੰਧਤ ਹੋ ਸਕਦੇ ਹਨ। ਹਾਲਾਂਕਿ, ਫੌਜ ਨੇ ਅਧਿਕਾਰਤ ਤੌਰ ’ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਫੌਜ ਦੇ ਬੁਲਾਰੇ ਨੇ ਕਿਹਾ ਕਿ ਅੱਤਵਾਦੀਆਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅੱਜ ਸ਼ਾਮ ਤੱਕ ਮੀਡੀਆ ਨੂੰ ਆਪ੍ਰੇਸ਼ਨ ਮਹਾਦੇਵ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਤੋਂ ਬਾਅਦ ਸਵੇਰੇ ਇੱਕ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਦੂਰੋਂ ਦੋ ਵਾਰ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਇਲਾਕੇ ’ਚ ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। Operation Mahadev

ਇਹ ਖਬਰ ਵੀ ਪੜ੍ਹੋ : IND vs ENG: ਸਟੋਕਸ ਨੇ ਕੀਤੀ ਜਲਦੀ ਡਰਾਅ ਦੀ ਪੇਸ਼ਕਸ਼… ਜਡੇਜ਼ਾ ਤੇ ਸੁੰਦਰ ਨੇ ਠੁਕਰਾਇਆ, ਕਾਰਨ ਜਾਣ ਰਹਿ ਜਾਓਗੇ ਹੈ…