ਵਿਰੋਧੀਆਂ ਕੋਲ ਅਜੇ ਵੀ 6 ਮਹੀਨੇ ਦਾ ਸਮਾਂ ਸਰਕਾਰ ਬਣਾਉਣ ਵਾਸਤੇ : ਸ਼ਾਹ

Government

ਰਾਸ਼ਟਰਪਤੀ ਸ਼ਾਸਨ ਲਾਉਣ ਦਾ ਫੈਸਲਾ ਬਿਲਕੁੱਲ ਸਹੀ

ਨਵੀਂ ਦਿੱਲੀ। ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੀ ਰਾਜਨੀਤਿਕ ਸਥਿਤੀ ‘ਤੇ ਕਿਹਾ ਕਿ ਹੁਣ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਉਥੇ ਸਰਕਾਰ ਬਣਾਉਣ ਦਾ ਮੌਕਾ ਮਿਲਿਆ ਹੈ। ਜਾਣਕਾਰੀ ਮੁਤਾਬਕ ਅਮਿਤ ਸ਼ਾਹ ਨੇ ਕਿਹਾ ਕਿ ਅਸੀਂ ਚੋਣਾਂ ਦੌਰਾਨ ਸੌ ਵਾਰ ਕਿਹਾ ਸੀ ਕਿ ਜੇ ਗੱਠਜੋੜ ਦੀ ਸਰਕਾਰ ਬਣੀ ਤਾਂ ਦੇਵੇਂਦਰ ਫੜਨਵੀਸ ਮੁੱਖ ਮੰਤਰੀ ਹੋਣਗੇ, ਪਰ ਕਿਸੇ ਨੇ ਵਿਰੋਧ ਨਹੀਂ ਕੀਤਾ। Government

ਰਾਸ਼ਟਰਪਤੀ ਸ਼ਾਸਨ ਲਗਾਉਣ ‘ਤੇ ਸ਼ਾਹ ਨੇ ਕਿਹਾ ਕਿ ਰਾਜਪਾਲ ਨੇ ਉਚਿਤ ਕਦਮ ਚੁੱਕੇ ਹਨ ਅਤੇ ਹੁਣ ਸਾਰਿਆਂ ਕੋਲ ਸਰਕਾਰ ਬਣਾਉਣ ਲਈ 6 ਮਹੀਨੇ ਦਾ ਸਮਾਂ ਹੈ। ਸ਼ਾਹ ਨੇ ਕਿਹਾ ਕਿ ਸ਼ਿਵ ਸੈਨਾ ਕਹਿੰਦੀ ਹੈ ਕਿ ਉਨ੍ਹਾਂ ਨੂੰ ਸਰਕਾਰ ਬਣਾਉਣ ਦਾ ਸਮਾਂ ਹੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਚੋਣਾਂ ਤੋਂ ਪਹਿਲਾਂ ਕਿਸੇ ਵੀ ਰਾਜ ਵਿਚ ਸਰਕਾਰ ਬਣਾਉਣ ਦਾ ਸਮਾਂ ਨਹੀਂ ਦਿੱਤਾ ਗਿਆ ਸੀ। 18 ਦਿਨ ਦਿੱਤੇ ਗਏ। ਰਾਜਪਾਲ ਨੇ ਵਿਧਾਨ ਸਭਾ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਪਾਰਟੀਆਂ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਸ਼ਿਵ ਸੈਨਾ, ਕਾਂਗਰਸ ਅਤੇ ਐਨਸੀਪੀ ਨੇ ਸਰਕਾਰ ਬਣਾਉਣ ਦਾ ਦਾਅਵਾ ਨਹੀਂ ਕੀਤਾ, ਨਾ ਹੀ ਅਸੀਂ ਕੀਤਾ। ਅੱਜ ਵੀ ਜੇ ਕਿਸੇ ਪਾਰਟੀ ਕੋਲ ਤਾਕਤ ਹੁੰਦੀ ਹੈ ਤਾਂ ਉਹ ਰਾਜਪਾਲ ਕੋਲ ਜਾ ਸਕਦੀ ਹੈ। Government

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।