ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਐਲਾਨ, ਹਾਈਕੋਰਟ ਜਾਣ ਦੀ ਕਹੀ ਗੱਲ

partap bajwa

ਚੰਡੀਗੜ੍ਹ (ਅਸ਼ਵਨੀ ਚਾਵਲਾ)। ਵਿਧਾਨ ਸਭਾ ਸੈਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਐਲਾਨ ਕਰ ਦਿੱਤਾ। ਪ੍ਰਤਾਪ ਸਿੰਘ ਬਾਜਵਾ ਦਾ ਵਿਧਾਨਸਭਾ ਦੇ ਬਾਹਰ ਪਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਲਾਨ ਕੀਤਾ ਹੈ ਕਿ ਉਹ ਜਲਦ ਹੀ ਹਾਈ ਕੋਰਟ ਜਾਣਗੇ ਕਿਉਂਕਿ ਵਿਧਾਨਸਭਾ ਵਿੱਚ ਲਾਇਵ ਦੌਰਾਨ ਵਿਰੋਧੀ ਧਿਰ ਦੇ ਵਿਧਾਇਕਾਂ ਦੀ ਫੋਟੋ ਨਹੀਂ ਦਿਖਾਈ ਜਾ ਰਹੇ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਦੂਰ ਤੋਂ ਹੀ ਦਿਖਾਇਆ ਜਾਂਦਾ ਹੈ। ਜਿਸ ਨਾਲ ਲੋਕਾਂ ਨੂੰ ਆਵਾਜ਼ ਨਾਲ ਹੀ ਮੈਂਬਰ ਦੀ ਪਛਾਣ ਕਰਨੀ ਪੈਂਦੀ ਹੈ ਫੋਟੋ ਕਲੋਜ਼ ਕਰਕੇ ਨਹੀਂ ਦਿਖਾਈ ਜਾਂਦੀ। ਵੀਡੀਓ ਵਿੱਚ ਵਿਰੋਧੀ ਧਿਰ ਨੂੰ ਕਾਫ਼ੀ ਦੂਰ ਤੋਂ ਦਿਖਾਇਆ ਜਾਂਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here