Delhi News: ਵਿਰੋਧੀ ਧਿਰ ਨੇ ਸੰਸਦ ਭਵਨ ’ਚ Amit Shah ਖਿਲਾਫ ਪ੍ਰਦਰਸ਼ਨ ਕੀਤਾ

Delhi News

Delhi News: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਇੰਡੀਆ ਗਰੁੱਪ ਦੇ ਨੇਤਾਵਾਂ ਨੇ ਬੁੱਧਵਾਰ ਨੂੰ ਸੰਸਦ ਭਵਨ ਕੰਪਲੈਕਸ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ Amit Shah ਦਾ ਵਿਰੋਧ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਅਪਮਾਨ ਕੀਤਾ ਹੈ। ਵਿਰੋਧੀ ਧਿਰ ਦੇ ਆਗੂਆਂ ਨੇ ਦੋਸ਼ ਲਾਇਆ ਕਿ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਰਾਜ ਸਭਾ ਵਿੱਚ ਸੰਵਿਧਾਨ ’ਤੇ ਹੋਈ ਚਰਚਾ ਦਾ ਜਵਾਬ ਦਿੰਦਿਆਂ ਬਾਬਾ ਸਾਹਿਬ ਦਾ ਅਪਮਾਨ ਕੀਤਾ ਅਤੇ ਵਿਰੋਧੀ ਪਾਰਟੀਆਂ ਇਸ ਅਪਮਾਨ ਨੂੰ ਸਵੀਕਾਰ ਨਹੀਂ ਕਰਨਗੀਆਂ। ਵਿਰੋਧੀ ਧਿਰ ਦੇ ਆਗੂਆਂ ਨੇ ਕਿਹਾ ਕਿ ਸ੍ਰੀ ਸ਼ਾਹ ਨੂੰ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।

Read Also : Hamida Bano: ਦੁਬਈ ਦਾ ਕਹਿ ਕੇ ਪਹੁੰਚਾ ਦਿੱਤਾ ਪਾਕਿਸਤਾਨ, 22 ਵਰ੍ਹਿਆਂ ਮਗਰੋਂ ਵਤਨ ਪਰਤੀ ਹਮੀਦਾ ਬਾਨੋ

ਵਿਰੋਧੀ ਪਾਰਟੀਆਂ ਦੇ ਇਸ ਵਿਰੋਧ ਪ੍ਰਦਰਸ਼ਨ ’ਚ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਕਈ ਪਾਰਟੀਆਂ ਦੇ ਪ੍ਰਮੁੱਖ ਨੇਤਾ ਮੌਜੂਦ ਸਨ। ਪ੍ਰਦਰਸ਼ਨਕਾਰੀ ਆਗੂਆਂ ਨੇ ਹੱਥਾਂ ਵਿੱਚ ਬਾਬਾ ਸਾਹਿਬ ਦੀ ਤਸਵੀਰ ਫੜੀ ਹੋਈ ਸੀ ਅਤੇ ਜੈ ਭੀਮ ਰਾਓ ਅੰਬੇਡਕਰ ਅਤੇ ਮੋਦੀ ਸਰਕਾਰ ਵਿਰੋਧੀ ਨਾਅਰੇ ਲਗਾ ਰਹੇ ਸਨ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਆਪਣੀ ਮਾਨਸਿਕਤਾ ਦਿਖਾਉਂਦੇ ਹੋਏ ਸੰਸਦ ਵਿੱਚ ਬਾਬਾ ਸਾਹਿਬ ਦਾ ਅਪਮਾਨ ਕੀਤਾ ਹੈ। Delhi News

ਕਾਂਗਰਸ ਦੇ ਅਨੁਸੂਚਿਤ ਜਾਤੀ ਵਿਭਾਗ ਦੇ ਮੁਖੀ ਰਾਜੇਸ਼ ਲਿਲੋਠੀਆ ਨੇ ਕਿਹਾ, ‘ਅਮਿਤ ਸ਼ਾਹ ਜੀ ਨੇ ਸੰਸਦ ’ਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਲਈ ਅਪਮਾਨਜਨਕ ਬਿਆਨ ਦਿੱਤਾ ਹੈ। ਇਹ ਆਰਐਸਐਸ-ਭਾਜਪਾ ਦੀ ਮਨੂਵਾਦੀ ਸੋਚ ਨੂੰ ਨੰਗਾ ਕਰਦਾ ਹੈ। ਬਾਬਾ ਸਾਹਿਬ ਦੇ ਸੰਵਿਧਾਨ ਵਿੱਚ ਦਲਿਤਾਂ, ਘੱਟ ਗਿਣਤੀਆਂ ਅਤੇ ਔਰਤਾਂ ਨੂੰ ਬਰਾਬਰ ਦੇ ਅਧਿਕਾਰ ਮਿਲੇ ਹਨ। ਅਮਿਤ ਸ਼ਾਹ ਜੀ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।’