ਭਾਜਪਾ ਉਮੀਦਵਾਰ ਪ੍ਰਨੀਤ ਕੌਰ (Parneet Kaur) ਦਾ ਕਿਸਾਨਾਂ ਵੱਲੋਂ ਵਿਰੋਧ
- ਆਉਣ ਜਾਣ ਵਾਲੇ ਲੋਕਾਂ ਨੂੰ ਝੱਲਣੀ ਪਈ ਭਾਰੀ ਪ੍ਰੇਸ਼ਾਨੀ
(ਰਾਮ ਸਰੂਪ ਪੰਜੋਲਾ) ਸਨੌਰ। ਪਟਿਆਲਾ ਤੋਂ ਚੀਕਾ ਰੋਡ ਪ੍ਰੇਮ ਬਾਗ ਪੈਲੇਸ ’ਚ ਰੱਖੇ ਗਏ, ਭਾਜਪਾ ਉਮੀਦਵਾਰ ਪ੍ਰਨੀਤ ਕੌਰ (Parneet Kaur) ਦੇ ਪ੍ਰੋਗਰਾਮ ’ਚ ਪ੍ਰਨੀਤ ਕੌਰ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਕਿਸਾਨਾਂ ਨੂੰ ਸ਼ਾਤ ਕਰਨ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਸੜਕ ’ਤੇ ਕਈ ਘੰਟੇ ਜਾਮ ਲੱਗਿਆ ਰਿਹਾ, ਜਿਸ ਕਰਕੇ ਆਵਾਜਾਈ ’ਚ ਭਾਰੀ ਵਿਘਨ ਪਿਆ ਅਤੇ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: Air India : ਏਅਰ ਇੰਡੀਆ ਐਕਸਪ੍ਰੈਸ ਨੇ 25 ਮੈਂਬਰਾਂ ਨੂੰ ਨੌਕਰੀ ਤੋਂ ਕੱਢਿਆ, 74 ਉਡਾਣਾਂ ਰੱਦ
ਪ੍ਰਨੀਤ ਕੌਰ ਅੰਦਰ ਭਾਸ਼ਣ ਦਿੰਦੇ ਰਹੇ ਅਤੇ ਕਿਸਾਨ ਬਾਹਰ ਨਾਅਰੇਬਾਜ਼ੀ ਕਰਦੇ ਰਹੇ। ਇਸ ਮੌਕੇ ਭਾਰਤੀ ਕਿਸਾਨ ਯੁੁੁੂਨੀਅਨ ਸਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸਾਦੀਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸੀ ਤਾਂ ਸ਼ਾਂਤਮਈ ਧਰਨਾ ਦੇ ਰਹੇ ਸੀ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਦੱਸੇ ਗਏ, ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੂੰ ਕੁੱਝ ਸਵਾਲ ਕਰਨੇ ਸਨ,ਪਰ ਉਹਨਾਂ ਨੇ ਸਾਡੇ ਸਵਾਲਾਂ ਦਾ ਜਵਾਬ ਦੇਣਾ ਬਾਜਵ ਨਹੀਂ ਸਮਝਿਆ ਅਤੇ ਪੁਲਿਸ ਦੇ ਛਾਏ ’ਚ ਅੰਦਰ ਆਪਣੇ ਪ੍ਰੋਗਰਾਮ ’ਚ ਚਲੇ ਗਏ।
ਜਿਨਾਂ ਚਿਰ ਭਾਜਪਾ ਦੇ ਉਮੀਦਵਾਰ ਸਾਡੇ ਸਵਾਲਾਂ ਦਾ ਜਵਾਬ ਨਹੀਂ ਦਿੰਦੇ ਧਰਨੇ ਜਾਰੀ ਰਹਿਣਗੇ,ਕਿਸਾਨ ਇਹਨਾਂ ਦਾ ਵਿਰੋਧ ਕਰਦੇ ਰਹਿਣਗੇ। ਇਸ ਮੌਕੇ ਭਾਰਤੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਿਲਾ ਪ੍ਰਧਾਨ ਸੁਖਵਿੰਦਰ ਸਿੰਘ ਤੁਲੇਵਾਲ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਿਲਾ ਪ੍ਰਧਾਨ ਨਰਿੰਦਰ ਸਿੰਘ ਲੈਹਲਾਂ,ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲਾ ਪ੍ਰਧਾਨ ਜਸਵੀਰ ਸਿੰਘ ਖੇੜੀ ਆਦਿ ਤੋਂ ਇਲਾਵਾ ਵੱਡੀ ਗਿਣਤੀ’ਚ ਕਿਸਾਨ ਹਾਜ਼ਰ ਸਨ।